ਕਾਦੀਆਂ, 22 ਜਨਵਰੀ (ਸਲਾਮ ਤਾਰੀ)
ਸਥਾਨਕ ਹਸਪਤਾਲ ਵਿੱਚ ਮਰੀਜ਼ ਦਾ ਹਾਲ ਪੁੱਛਣ ਆਏ ਇਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋ ਜਾਣ ਦੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਮੁਹੰਮਦ ਜ਼ਫ਼ਰ ਨੇ ਆਪਣਾ ਮੋਟਰਸਾਈਕਲ ਹਸਪਤਾਲ ਦੇ ਬਾਹਰ ਖੜ੍ਹਾ ਕੀਤਾ ਹੋਇਆ ਸੀ ਅਤੇ ਉਹ ਅੰਦਰ ਮਰੀਜ਼ ਨੂੰ ਮਿਲਣ ਲਈ ਚਲੇ ਗਏ। ਜਦੋਂ ਕੁਝ ਸਮੇਂ ਬਾਅਦ ਉਹ ਬਾਹਰ ਆਏ ਤਾਂ ਮੋਟਰਸਾਈਕਲ ਉੱਥੇ ਮੌਜੂਦ ਨਹੀਂ ਸੀ।
ਬਾਅਦ ਵਿੱਚ ਸੀਸੀਟੀਵੀ ਫੁਟੇਜ ਦੀ ਜਾਂਚ ਕਰਨ ‘ਤੇ ਇੱਕ ਨੌਜਵਾਨ ਮੋਟਰਸਾਈਕਲ ਚੋਰੀ ਕਰਦਾ ਨਜ਼ਰ ਆਇਆ। ਇਸ ਸਬੰਧੀ ਸਾਰੀ ਘਟਨਾ ਦੀ ਸੂਚਨਾ ਕਾਦੀਆਂ ਥਾਣੇ ਵਿੱਚ ਦੇ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।