ਕਾਦੀਆਂ 4 ਅਕਤੂਬਰ (ਤਾਰੀ)ਡੈਮੋਕ੍ਰੇਟਿਕ ਆਸ਼ਾ ਵਰਕਰਜ ਫੈਸਿਲੀਟੇਟਰ ਯੂਨੀਅਨ ਦੇ ਸੂਬਾਈ ਪ੍ਰੋਗਰਾਮ ਤਹਿਤ ਤਰਸਿੱਕਾ ਬਲਾਕ ਦੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਵੱਲੋਂ ਸੀ.ਐਚ.ਸੀ. ਭਾਮ ਵਿਖੇ ਵੱਡੀ ਗਿਣਤੀ ਵਿੱਚ ਇਕੱਠੇ ਹੋਕੇ ਮੈਡੀਕਲ ਅਫ਼ਸਰ ਡਾਕਟਰ ਰਵਨੀਤ ਕੌਰ ਰਾਹੀਂ ਸਿਹਤ ਮੰਤਰੀ ਪੰਜਾਬ ਅਤੇ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਨੂੰ ਮੰਗ ਪੱਤਰ ਭੇਜੇ ਗਏ।
ਇਸ ਮੌਕੇ ਇਕੱਠੀਆਂ ਹੋਈਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਸੰਬੋਧਨ ਕਰਦਿਆਂ ਗੁਰਵਿੰਦਰ ਕੌਰ ਬਹਿਰਾਮਪੁਰ ਜ਼ਿਲ੍ਹਾ ਜਰਨਲ ਸਕੱਤਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਨਾਲ ਹੋਈਆਂ ਮੀਟਿੰਗਾਂ ਵਿੱਚ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ। ਇਸੇ ਤਰ੍ਹਾਂ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਵਲੋਂ ਵਾਰ ਵਾਰ ਮੰਗ ਪੱਤਰ ਦੇਣ ਦੇ ਬਾਵਜ਼ੂਦ ਵੀ ਗੱਲਬਾਤ ਲਈ ਸਮਾਂ ਨਾ ਦੇਣ ਕਾਰਨ ਜਥੇਬੰਦੀ ਵਲੋਂ 24 ਅਕਤੂਬਰ ਨੂੰ ਡਾਇਰੈਕਟਰ ਦਫ਼ਤਰ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜਥੇਬੰਦੀ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਚੋਣ ਵਾਅਦੇ ਅਨੁਸਾਰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦਾ ਮਾਣਭੱਤਾ ਅਤੇ ਇਨਸੈਂਟਿਵ ਫੌਰੀ ਤੌਰ ‘ਤੇ ਦੁੱਗਣੇ ਕੀਤੇ ਜਾਣ, ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਘੱਟੋ ਘੱਟ ਉਜ਼ਰਤਾਂ ਅਨੁਸਾਰ ਤਨਖਾਹ ਦਿੱਤੀ ਜਾਵੇ ਅਤੇ ਸੇਵਾ ਮੁਕਤੀ ‘ਤੇ ਘੱਟੋ ਘੱਟ 5 ਲੱਖ ਰੁਪਏ ਗਰੈਚੁਟੀ ਅਤੇ 10 ਹਜ਼ਾਰ ਰੁਪਏ ਪੈਨਸ਼ਨ ਦਿੱਤੀ ਜਾਵੇ। ਇਸ ਮੌਕੇ
ਊਸ਼ਾ ਦੇਵੀ, ਇਕ਼ਬਾਲ ਕੋਰ, ਲਖਵਿੰਦਰ ਹਰਮੀਤ ਕੋਰ ਹਰਜੀਤ ਕੌਰ, ਸੁਰਿੰਦਰ ਕੋਰ,ਪਰਮਿੰਦਰ ਕੌਰ ਆਦਿ ਨੇ ਵੀ ਸੰਬੋਧਨ ਕੀਤਾ।
ਆਸ਼ਾ ਵਰਕਰਾਂ ਤੇ ਫੈਸੀਲੀਟੇਟਰਾਂ ਨੇ ਐਸ.ਐਮ.ਓ. ਭਾਮ ਗੁਰਦਾਸਪੁਰ ਰਾਹੀਂ ਮੰਗ ਪੱਤਰ ਭੇਜਿਆ ਨੋਟਿਸ ।24 ਅਕਤੂਬਰ ਦੀ ਚੰਡੀਗੜ੍ਹ ਰੈਲੀ ਵਿੱਚ ਸ਼ਾਮਲ ਹੋਣ ਦਾ ਫੈਸਲਾ।
Date: