ਨਵੀਆਂ ਕਲਮਾਂ ਨਵੀਂ ਉਡਾਣ ਪ੍ਰੋਜੈਕਟ ਇਤਿਹਾਸ ਸਿਰਜ ਰਿਹਾ—ਸ਼੍ਰੀ ਸੁੱਖੀ ਬਾਠ।

Date:

ਬਟਾਲਾ 27 ਅਪ੍ਰੈਲ ( ਤਾਰੀ)

ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਸ਼ੁਰੂ ਕੀਤੇ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਜੋ ਕਿ ਪਿਛਲੇ ਸਮੇਂ ਤੋਂ ਸਫਲਤਾ ਪੂਰਵਕ ਚੱਲ ਰਿਹਾ ਹੈ। ਪ੍ਰੋਜੈਕਟ ਅਧੀਨ ਪੂਰੇ ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚੋਂ ਬਾਲ ਲੇਖਕਾਂ ਦੀਆਂ ਕਿਤਾਬਾਂ ਛਪ ਚੁੱਕੀਆਂ ਹਨ। ਪੰਜਾਬ ਦੇ ਨਾਲ ਨਾਲ ਦੂਸਰੇ ਰਾਜਾਂ ਤੋਂ ਵੀ ਕਿਤਾਬਾਂ ਲਗਾਤਾਰ ਛੱਪ ਰਹੀਆਂ ਹਨ। ਜਿਸ ਦੇ ਤਹਿਤ ਜਿਲ੍ਹਾ ਗੁਰਦਾਸਪੁਰ ਦੇ ਬਾਲ ਲੇਖਕਾਂ ਦੀਆਂ ਦੋ ਕਿਤਾਬਾਂ ਪਿਛਲੇ ਸਮੇਂ ਦੌਰਾਨ ਲੋਕ ਅਰਪਣ ਹੋ ਚੁੱਕੀਆਂ ਹਨ। ਅੱਗੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਡਾ ਸਤਿੰਦਰ ਕੌਰ ਕਾਹਲੌਂ ਨੇ ਦੱਸਿਆ ਕਿ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਆਉਣ ਵਾਲੀ 8 ਮਈ 2025 ਨੂੰ ਇੱਕ ਰੋਜ਼ਾ ਬਾਲ ਸਾਹਿਤ ਉਤਸਵ ਕਰਵਾਇਆ ਜਾ ਰਿਹਾ ਹੈ। ਜਿਸ ਦੀਆਂ ਤਿਆਰੀਆਂ ਉਥੋਂ ਦੀ ਪ੍ਰਬੰਧਕੀ ਟੀਮ ਗਗਨਦੀਪ ਸਿੰਘ,ਰਣਜੀਤ ਕੌਰ ਬਾਜਵਾ,ਕਮਲਜੀਤ ਕੌਰ,ਨਵਜੋਤ ਕੌਰ ਬਾਜਵਾ ਤੇ ਸੁਖਵਿੰਦਰ ਕੌਰ ਦੇ ਸਾਥ ਸਦਕਾ ਮੁਕੰਮਲ ਹੋ ਚੁੱਕੀਆਂ ਹਨ। ਇਸ ਪ੍ਰੋਗਰਾਮ ਵਿੱਚ ਚਾਰ ਜ਼ਿਲਿਆਂ ਦੇ ਵਿਦਿਆਰਥੀ ਭਾਗ ਲੈਣਗੇ। ਇਸ ਵਿੱਚ 5 ਪੁਸਤਕਾਂ ਲੋਕ ਅਰਪਣ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਬਾਲ ਕਲਾਕਾਰ ਲੋਕ ਵੰਨਗੀਆਂ ਪੇਸ਼ ਕਰਨਗੇ।
ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਸ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਐਮ.ਐਲ.ਏ.ਹਲਕਾ ਬਟਾਲਾ ਹੋਣਗੇ। ਸ਼੍ਰੀ ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਸਰੀ ਕੈਨੇਡਾ ਇਸ ਉਤਸਵ ਦੀ ਪ੍ਰਧਾਨਗੀ ਕਰਨਗੇ ।ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ)ਸ਼੍ਰੀ ਰਾਜੇਸ਼ ਸ਼ਰਮਾ ,ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ)ਸ਼੍ਰੀਮਤੀ ਪਰਮਜੀਤ ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ), ਡਾ ਅਨਿਲ ਸ਼ਰਮਾ , ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ. ਜਸਵਿੰਦਰ ਸਿੰਘ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਲਖਵਿੰਦਰ ਸਿੰਘ ਸੇਖੋਂ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਨਗੇ। ਇਸ ਤੋ ਇਲਾਵਾ ਸ਼ਹਿਰ ਦੀਆਂ ਸਾਹਿਤ ਤੇ ਸਿੱਖਿਆ ਨਾਲ ਸਬੰਧਿਤ ਸ਼ਖਸੀਅਤਾਂ ਬੱਚਿਆਂ ਦੀ ਹੌਸਲਾ ਅਫਜਾਈ ਲਈ ਪਹੁੰਚ ਰਹੀਆਂ ਹਨ।

Share post:

Subscribe

Popular

More like this
Related

ਸਰਕਾਰੀ ਪ੍ਰਾਇਮਰੀ ਸਕੂਲ ਰੰਗੜ੍ਹ ਨੰਗਲ ਵਿਖੇ ਬਾਲ ਮੇਲਾ ਕਰਵਾਇਆ ਗਿਆ

ਬਟਾਲਾ 14 ਨਵੰਬਰ (ਸਲਾਮ ਤਾਰੀ )ਸਿੱਖਿਆ ਵਿਭਾਗ ਵੱਲੋਂ ਜਾਰੀ...

ਕਵਿੱਤਰੀ ਮੁਕਤਾ ਸ਼ਰਮਾ ਤ੍ਰਿਪਾਠੀ ਦੀ ਪੁਸਤਕ “ਮੁਕਤਾਮਣੀ ਜੀਵਨ ਸੂਤਰ” ਲੋਕ ਅਰਪਣ ਕੀਤੀ ਗਈ*

 *ਗੁਰਦਾਸਪੁਰ 13 ਨਵੰਬਰ ( ਤਾਰੀ)*ਵਿਸ਼ਵ ਵਿਰਾਸਤੀ ਸੱਭਿਆਚਾਰਕ ਅਤੇ ਪੰਜਾਬੀ...