ਪਿੰਡ ਧੰਦੋਈ ਵਿੱਚ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ

Date:

 

ਕਾਦੀਆਂ, 4 ਅਕਤੂਬਰ (ਤਾਰੀ ) ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਨਵੀਂ ਦਿੱਲੀ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਹੇਠ ਡਿਪਟੀ ਕਮਿਸ਼ਨਰ ਸ਼੍ਰੀ ਦਲਵਿੰਦਰ ਜੀਤ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਨਰਿੰਦਰ ਗੌਤਮ ਇੰਸਪੇਕਟਰ ਕਮ ਕਲੱਸਟਰ ਅਫਸਰ, ਸਟਬਲ ਬਰਨਿੰਗ, ਕਾਦੀਆਂ ਵੱਲੋ ਪਿੰਡ ਧੰਦੋਈ ਦੇ ਗੁਰਦੁਆਰਾ ਸਾਹਿਬ ਵਿੱਚ ਪਿੰਡ ਵਾਸੀਆਂ ਨੂੰ ਮਿਲ ਕੇ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ।

ਇਸ ਦੌਰਾਨ ਨੋਡਲ ਅਫ਼ਸਰ ਜਤਿੰਦਰ ਸਿੰਘ ਅਤੇ ਸਰਪੰਚ ਲਖਬੀਰ ਸਿੰਘ ਵੀ ਹਾਜ਼ਿਰ ਸਨ।

ਨਰਿੰਦਰ ਗੌਤਮ ਇੰਸਪੇਕਟਰ ਕਮ ਕਲੱਸਟਰ ਅਫਸਰ ਵਲੋਂ ਪਿੰਡ ਵਾਸੀਆਂ ਨੂੰ ਪਰਾਲੀ ਨੂੰ ਅੱਗ ਲਾਉਣ ਦੇ ਦੁਸ਼ਟ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਦਸਿਆ ਕਿ ਅੱਗ ਲਾਉਣ ਨਾਲ ਮਿੱਟੀ ਦੇ ਪੌਸ਼ਟਿਕ ਤੱਤ ਖਤਮ ਹੋ ਜਾਂਦੇ ਹਨ ਅਤੇ ਮਿੱਟੀ ਵਿੱਚ ਮੌਜੂਦ ਮਦਤਗਾਰ ਬੈਕਟੀਰੀਆ ਵੀ ਮਰ ਜਾਂਦੇ ਹਨ ਜੋ ਕਿ ਫਸਲ ਦੇ ਵਾਧੇ ਲਈ ਬਹੁਤ ਲਾਭਦਾਇਕ ਹੁੰਦੇ ਹਨ। ਜਿਸ ਕਰਕੇ ਕਿਸਾਨਾਂ ਨੂੰ ਅਗਲੇ ਸੀਜ਼ਨ ਹੋਰ ਵੀ ਜਿਆਦਾ ਖਾਦ ਦੀ ਵਰਤੋਂ ਕਰਕੇ ਇਹਨਾਂ ਪੌਸ਼ਟਿਕ ਤੱਤਾਂ ਨੂੰ ਮੁੜ ਸੁਰਜੀਤ ਕਰਨਾ ਪੈਂਦਾ ਹੈ ਜਿਸ ਨਾਲ ਕਿਸਾਨ ਦੀ ਫਸਲੀ ਲਾਗਤ ਵਿੱਚ ਵਾਧਾ ਹੁੰਦਾ ਹੈ ਅਤੇ ਅੱਗ ਲਾਉਣ ਨਾਲ ਜੌ ਵਾਤਾਵਰਨ ਖਰਾਬ ਹੁੰਦਾ ਹੈ ਉਸ ਨਾਲ ਜੀਵ ਜੰਤੂ ਅਤੇ ਪਸ਼ੂ ਪਕਸ਼ੀਆਂ ਨੂੰ ਵੀ ਨੁਕਸਾਨ ਝੇਲਨਾ ਪੈਂਦਾ ਹੈ। ਅੱਗ ਤੋਂ ਪੈਦਾ ਹੋਣ ਵਾਲੇ ਥੂਏਂ ਨਾਲ ਸਾਹ ਦੀਆ ਬਿਮਾਰੀਆਂ ਵੀ ਵੱਧ ਜਾਂਦੀਆਂ ਹਨ।

ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਮੌਕੇ ‘ਤੇ ਮਤਾ ਪਾ ਕੇ ਅੱਗ ਨਾ ਲਾਉਣ ਦਾ ਭਰੋਸਾ ਦਿਵਾਇਆ। ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਦੌਰਾਨ ਪਿੰਡ ਵਾਸੀ ਅਤੇ ਮੋਹਤਬਰ ਲੋਕ ਹਾਜ਼ਰ ਸਨ।

Share post:

Subscribe

Popular

More like this
Related

ਸਰਕਾਰੀ ਪ੍ਰਾਇਮਰੀ ਸਕੂਲ ਰੰਗੜ੍ਹ ਨੰਗਲ ਵਿਖੇ ਬਾਲ ਮੇਲਾ ਕਰਵਾਇਆ ਗਿਆ

ਬਟਾਲਾ 14 ਨਵੰਬਰ (ਸਲਾਮ ਤਾਰੀ )ਸਿੱਖਿਆ ਵਿਭਾਗ ਵੱਲੋਂ ਜਾਰੀ...

ਕਵਿੱਤਰੀ ਮੁਕਤਾ ਸ਼ਰਮਾ ਤ੍ਰਿਪਾਠੀ ਦੀ ਪੁਸਤਕ “ਮੁਕਤਾਮਣੀ ਜੀਵਨ ਸੂਤਰ” ਲੋਕ ਅਰਪਣ ਕੀਤੀ ਗਈ*

 *ਗੁਰਦਾਸਪੁਰ 13 ਨਵੰਬਰ ( ਤਾਰੀ)*ਵਿਸ਼ਵ ਵਿਰਾਸਤੀ ਸੱਭਿਆਚਾਰਕ ਅਤੇ ਪੰਜਾਬੀ...