ਪੰਜਾਬ ਸਰਕਾਰ ਦੇ ਕਾਰਜਕਾਲ ਵਿਚ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

Date:

ਬਟਾਲਾ 11 ਅਪ੍ਰੈਲ ( ਅਬਦੁਲ ਸਲਾਮ ਤਾਰੀਪੰਜਾਬ ਸਿਖਿਆ ਕ੍ਰਾਂਤੀ’ ਪ੍ਰੋਜੈਕਟ ਤਹਿਤ ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ਦੇ ਅੱਜ ਵੱਖ-ਵੱਖ ਸਰਕਾਰੀ ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਖੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਵਲੋਂ 95 ਲੱਖ 2200 ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਭਰਥ ਵਿਖੇ 26 ਲੱਖ 39 ਹਜ਼ਾਰ 400 ਰੁਪਏਨੰਗਲ ਝੋਰ ਵਿਖੇ 22 ਲੱਖ 7800 ਰੁਪਏਢਪਈ ਵਿਖੇ 1 ਲੱਖ 10000 ਰੁਪਏਬਾਮ ਵਿਖੇ 9 ਲੱਖ 51 ਹਜ਼ਾਰ ਰੁਪਏ ਅਤੇ ਭਾਮੜੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਕੇ 4 ਲੱਖ 68 ਹਜ਼ਾਰ ਰੁਪਏ ਦੇ ਵਿਕਾਸ ਕੰਮ ਕਰਵਾਏ ਗਏ ਹਨ। ਇਸੇ ਤਰਾਂ ਸੀਨੀਅਰ ਸੈਕੰਡਰੀ ਸਕੂਲ ਭਾਮ ਵਿਖੇ 36 ਲੱਖ 55 ਹਜ਼ਾਰ ਰੁਪਏਭਾਮੜੀ ਵਿਖੇ 4 ਲੱਖ 40 ਹਜ਼ਾਰ ਰੁਪਏ ਅਤੇ ਢਪਈ ਵਿਖੇ 11 ਲੱਖ 11 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਕੀਤੇ ਗਏ ਹਨ।

ਉਦਘਾਟਨੀ ਸਮਾਰੋਹ ਵਿਚ ਸ਼ਿਰਕਤ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਜਿੱਥੇ ਅਣਗੋਲਿਆ ਗਿਆ ਹੈਉਥੇ ਮੌਜੂਦਾ ਸਰਕਾਰ ਨੇ ਆਪਦੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਸਕੂਲ ਬਿਲਡਿੰਗ ਦੀ ਨੁਹਾਰ ਬਦਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਤੇ ਸਰਕਾਰੀ ਸਕੂਲ ਪ੍ਰਤੀ ਮਾਪਿਆਂ ਤੇ ਬੱਚਿਆਂ ਦਾ ਰੁਝਾਨ ਕਾਇਮ ਰੱਖਣ ਲਈ ਲੋੜ ਅਨੁਸਾਰ ਬੁਨਿਆਦੀ ਢਾਚੇ ਵਿਚ ਅਪੇਡੇਸ਼ਨ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸਕੂਲਾਂ ਵਿਖੇ ਨਵੀਆਂ-ਨਵੀਆਂ ਬਿਲਡਿੰਗਾਂ ਦੀ ਉਸਾਰੀਕਿਚਨ ਸ਼ੈਡਬਿਲਡਿੰਗ ਦੀ ਆਕਰਸ਼ਿਤ ਕਰਦੀ ਪੇਟਿੰਗਾਂਪਾਰਕਖੇਡ ਦੇ ਮੈਦਾਨਮਿਡ ਡੇਅ ਮਿਲ ਤਹਿਤ ਵਧੀਆ ਖਾਣਾਵਰਦੀਆਂਕਿਤਾਬਾਂਏ.ਸੀ. ਕਲਾਸ ਰੂਮਲੜਕੇ-ਲੜਕੀਆਂ ਲਈ ਵੱਖਰਾ-ਵੱਖਰਾਂ ਪਖਾਨਾ ਅਤੇ ਹੋਰ ਵਿਕਾਸ ਕਾਰਜਾਂ ਜੋ ਕਿ ਸਕੂਲਾਂ ਦੇ ਬਹੁਪੱਖੀ ਵਿਕਾਸ ਵਿਚ ਭੁਮਿਕਾ ਨਿਭਾਉਂਦੇ ਹਨਦੀ ਪੂਰਤੀ ਕੀਤੀ ਜਾ ਰਹੀ ਹੈ।

Share post:

Subscribe

Popular

More like this
Related

ਸਰਕਾਰੀ ਪ੍ਰਾਇਮਰੀ ਸਕੂਲ ਰੰਗੜ੍ਹ ਨੰਗਲ ਵਿਖੇ ਬਾਲ ਮੇਲਾ ਕਰਵਾਇਆ ਗਿਆ

ਬਟਾਲਾ 14 ਨਵੰਬਰ (ਸਲਾਮ ਤਾਰੀ )ਸਿੱਖਿਆ ਵਿਭਾਗ ਵੱਲੋਂ ਜਾਰੀ...

ਕਵਿੱਤਰੀ ਮੁਕਤਾ ਸ਼ਰਮਾ ਤ੍ਰਿਪਾਠੀ ਦੀ ਪੁਸਤਕ “ਮੁਕਤਾਮਣੀ ਜੀਵਨ ਸੂਤਰ” ਲੋਕ ਅਰਪਣ ਕੀਤੀ ਗਈ*

 *ਗੁਰਦਾਸਪੁਰ 13 ਨਵੰਬਰ ( ਤਾਰੀ)*ਵਿਸ਼ਵ ਵਿਰਾਸਤੀ ਸੱਭਿਆਚਾਰਕ ਅਤੇ ਪੰਜਾਬੀ...