ਬਟਾਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੇ ਚੁਣੇ ਹੋਏ ਮੈਂਬਰਾਂ ਨੂੰ ਸਹੁੰ ਚੁਕਾਉਣ ਲਈ ਜ਼ਿਲ੍ਹਾ ਪੱਧਰੀ ਸਮਾਗਮ

Date:

ਬਟਾਲਾ , 27 ਫਰਵਰੀ ( ਤਾਰੀ) ਪੰਜਾਬ ਸਰਕਾਰ ਵੱਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਅੱਜ ਬਟਾਲਾ ਦੇ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ ਜ਼ਿਲ੍ਹੇ ਦੇ 25 ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਤੇ ਬਲਾਕ ਸੰਮਤੀਆਂ ਦੇ ਚੁਣੇ ਹੋਏ 203 ਮੈਂਬਰਾਂ ਨੂੰ ਸਹੁੰ ਚੁਕਾਈ ਗਈ ।

 

ਜ਼ਿਲ੍ਹਾ ਪੱਧਰੀ ਪ੍ਰਭਾਵਸ਼ਾਲੀ ਸਮਾਗਮ ਵਿੱਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)ਚੇਅਰਮੈਨ ਜੋਬਨ ਰੰਧਾਵਾਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਬਲਬੀਰ ਸਿੰਘ ਪਨੂੰਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘਚੇਅਰਮੈਨ ਰਾਜੀਵ ਸ਼ਰਮਾਅਮਰੀਕ ਸਿੰਘ ਭਰਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਸੀ।

 

ਇਸ ਮੌਕੇ ਨਵ ਨਿਯੁਕਤ ਮੈਂਬਰਾਂ ਨੂੰ ਸੰਵਿਧਾਨ ਪ੍ਰਤੀ ਸੱਚੀ ਸ਼ਰਧਾਭਾਰਤ ਦੀ ਪ੍ਰਭੂ ਸੱਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਬਿਨਾਂ ਕਿਸੇ ਡਰਪੱਖਪਾਤਸੰਦੇਹ ਜਾਂ ਮਾੜੀ ਭਾਵਨਾ ਦੇਭਾਰਤ ਦੇ ਸੰਵਿਧਾਨ ਅਤੇ ਕਾਨੂੰਨ ਮੁਤਾਬਿਕ ਨਿਆਂ ਕਰਨ ਦੀ ਸਹੁੰ ਚੁਕਾਈ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਅਤੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਹੁੰ ਚੁੱਕਣ ਵਾਲੇ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਪੇਂਡੂ ਖੇਤਰਾਂ ਦੇ ਵਿਕਾਸ ਲਈ ਮੋਹਰੀ ਭੂਮਿਕਾ ਨਿਭਾਉਣ ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਕਸਬਿਆਂ ਦੇ ਵਿਕਾਸ ਲਈ ਪਹਿਲ ਦੇ ਆਧਾਰ ਤੇ ਕੰਮ ਕੀਤਾ ਜਾ ਰਿਹਾ ਹੈਜਿਸ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਮੈਂਬਰਵਿਕਾਸ ਕੰਮਾਂ ਲਈ ਨਿਗਰਾਨ ਦੀ ਭੂਮਿਕਾ ਨਿਭਾਉਣ ਤਾਂ ਜੋ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਾਲ ਨਾਲ ਗੁਣਵੱਤਾ ਨੂੰ ਵੀ ਯਕੀਨੀ ਬਣਾਇਆ ਜਾ ਸਕੇ ।

ਉਨ੍ਹਾਂ ਅੱਗੇ ਕਿਹਾ ਕਿ ਭਾਰਤ ਵਿੱਚ ਦਿਹਾਤੀ ਖੇਤਰਾਂ ਦੇ ਵਿਕਾਸ ਲਈ ਤੀਹਰੀ ਪ੍ਰਸ਼ਾਸ਼ਕੀ ਪ੍ਰਣਾਲੀ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੀ ਭੂਮਿਕਾ ਬਹੁਤ ਅਹਿਮ ਹੈ।ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਮੈਂਬਰਾਂ ਨੂੰ ਲੋਕਹਿੱਤ ਲਈ ਪ੍ਰਸ਼ਾਸਕੀ ਕਾਰਜਾਂ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ ।

ਇਸ ਮੌਕੇ ਚੇਅਰਮੈਨ ਜੋਬਨ ਰੰਧਾਵਾਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਬਲਬੀਰ ਸਿੰਘ ਪਨੂੰਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘਚੇਅਰਮੈਨ ਰਾਜੀਵ ਸ਼ਰਮਾ ਵਲੋਂ ਵੀ ਨਵ ਨਿਯੁਕਤ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਮਿਹਨਤ ਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਹਰਪ੍ਰੀਤ ਸਿੰਘ ਡੀ.ਡੀ.ਪੀ.ਓ ਗੁਰਦਾਸਪੁਰਪਾਰਟੀ ਦੇ ਜਿਲਾ ਸਕੱਤਰ ਜਗਜੀਤ ਸਿੰਘ ਪਿੰਟਾਬੀ.ਡੀ.ਪੀ.ਓ ਬਲਜੀਤ ਸਿੰਘਜਿਲ੍ਹਾ ਪ੍ਰੀਸ਼ਦ ਮੈਂਬਰ ਮਨਦੀਪ ਸਿੰਘ ਗਿੱਲਐਡਵੋਕੇਟ ਸੁੱਚਾ ਸਿੰਘ ਮੁਲਤਾਨੀਮਿੱਤਰਮਾਨ ਸਿੰਘਅਨਮੋਲਦੀਪ ਸਿੰਘ ਸਮੇਤ ਜਿਲ੍ਹਾ ਪਰੀਸ਼ਦ ਅਤੇ ਬਲਾਕ ਸੰਮਤੀਆਂ ਦੇ ਮੈਂਬਰ ਮੌਜੂਦ ਸਨ।

Share post:

Subscribe

Popular

More like this
Related

ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਕੰਪਿਊਟਰ ਵਿਭਾਗ ਵੱਲੋਂ ਵਿਦਾਇਗੀ ਸਮਾਗਮ ਕਰਵਾਇਆ ਗਿਆ।

ਕਾਦੀਆਂ, 21 ਅਪ੍ਰੈਲ (ਤਾਰੀ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਕੰਪਿਊਟਰ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਵਡਾਲਾ ਗ੍ਰੰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ 

  ਕਾਦੀਆ 14 ਅਪ੍ਰੈਲ (ਤਾਰੀ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਿਤੀ...

ਵੇਦ ਕੌਰ ਪ੍ਰਾਈਮਰੀ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ 

  ਕਾਦੀਆ 14 ਅਪ੍ਰੈਲ (ਤਾਰੀ)ਅੱਜ ਜਿੱਥੇ ਪੂਰੇ ਪੰਜਾਬ ਭਰ ਵਿੱਚ...

ਬਲਾਕ ਬਟਾਲਾ 2 ਵਿੱਚ Mindfullness ਵੀਸ਼ੇ ਤੇ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ 

ਕਾਦੀਆਂ 10  ਅਪ੍ਰੈਲ(ਸਲਾਮ ਤਾਰੀ) ਬਲਾਕ ਬਟਾਲਾ 2 ਦੇ ਨੋਡਲ ਅਫ਼ਸਰ ਸ਼੍ਰੀ ਰਾਮ ਲਾਲ...