ਕਾਦੀਆ 2 ਅਗਸਤ (ਤਾਰੀ)
ਅੱਜ ਸਰਕਾਰੀ ਹਾਈ ਸਕੂਲ ਬਸਰਾਏ ਵਿਖੇ ਮੁੱਖ ਅਧਿਆਪਕ ਅਤੇ ਬਲਾਕ ਨੋਡਲ ਅਫਸਰ ਵਿਜੇ ਕੁਮਾਰ ਦੀ ਅਗਵਾਈ ਵਿੱਚ ਯੁਵਕ ਸੇਵਾਵਾਂ ਕਲੱਬ ਬਸਰਾਏ ਦੇ ਅਹੁਦੇਦਾਰਾਂ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਵਿਦਿਆਰਥੀਆਂ ਨੂੰ ਬੂਟੇ ਵੰਡੇ ਅਤੇ ਕੁਝ ਬੂਟੇ ਸਕੂਲ ਵਿੱਚ ਲਗਾਏ। ਕਲਬ ਦੇ ਸਰਪ੍ਰਸਤ ਦਿਲਬਾਗ ਸਿੰਘ ਬਸਰਾਵਾਂ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸ਼ੁੱਧਤਾ ਵਿੱਚ ਪੌਦਿਆਂ ਦੀ ਮਹੱਤਤਾ ਤੋਂ ਜਾਣੂ ਕਰਵਾ ਕੇ ਪੌਦੇ ਲਗਾਉਣ ਅਤੇ ਉਹਨਾਂ ਦੀ ਸਾਂਭ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੈਡਮ ਸ਼ਰਨਜੀਤ ਕੌਰ ਅਤੇ ਕਲੱਬ ਦੇ ਪ੍ਰਧਾਨ ਸੰਦੀਪ ਸਿੰਘ ਬਾਜਵਾ ਨੇ ਵੀ ਵਿਦਿਆਰਥੀਆਂ ਨੂੰ ਪੌਦਿਆਂ ਦੇ ਲਾਭਾਂ ਤੋਂ ਜਾਣੂ ਕਰਵਾਇਆ। ਕੁਝ ਵਿਦਿਆਰਥੀਆਂ ਨੇ ਰੁੱਖਾਂ ਸਬੰਧੀ ਕਵਿਤਾਵਾਂ ਅਤੇ ਗੀਤ ਵੀ ਪੇਸ਼ ਕੀਤੇ। ਇਸ ਸਮੇਂ ਵਿਦਿਆਰਥੀਆਂ ਨੇ ਵਚਨ ਦਿੱਤਾ ਕਿ ਉਹ ਹਰ ਸਾਲ ਇੱਕ ਪੌਦਾ ਲਗਾ ਕੇ ਉਸ ਦੀ ਸਾਂਭ ਸੰਭਾਲ ਕਰਨਗੇ। ਅਖੀਰ ਵਿੱਚ ਮੁੱਖ ਅਧਿਆਪਕ ਵਿਜੇ ਕੁਮਾਰ ਨੇ ਬੱਚਿਆਂ ਨੂੰ ਵਾਤਾਵਰਨ ਦੀ ਸੰਭਾਲ ਕਰਨ ਲਈ ਚਾਨਣਾ ਪਾਇਆ ਅਤੇ ਕਲੱਬ ਦੇ ਇਸ ਉਪਰਾਲੇ ਦੀ ਸਲਾਘਾ ਕੀਤੀ ।ਇਸ ਸਮੇਂ ਕਲੱਬ ਮੈਂਬਰ ਹਰਸਿਮਰਨ ਸਿੰਘ ,ਗੁਰਸੇਵਕ ਸਿੰਘ, ਅਧਿਆਪਕ ਜਰਨੈਲ ਸਿੰਘ, ਸਿਕੰਦਰ ਸਿੰਘ ,ਜਸਵਿੰਦਰ ਸਿੰਘ ਜੂਨੀਅਰ ਸਹਾਇਕ ਮੈਡਮ ਨੇਹਾ ਠਾਕਰ, ਮਨਦੀਪ ਕੌਰ ,ਨਵਪ੍ਰੀਤ ਕੌਰ, ਮੰਗਲ ਸਿੰਘ ਸਮੇਤ ਸਮੁੱਚੇ ਸਕੂਲ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।