ਬਲਾਕ ਭਾਮ ਵਿਖੇ ਵੱਖ-ਵੱਖ ਪਿੰਡਾਂ, ਭੱਠਿਆਂ ਅਤੇ ਸਕੂਲਾਂ ਵਿਖੇ ਮਨਾਇਆ ਗਿਆ ਵਿਸ਼ਵ ਮਲੇਰੀਆ ਦਿਵਸ

Date:

ਕਦੀਆ,25 ਅਪ੍ਰੈਲ(ਸਲਾਮ ਤਾਰੀ)ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਪ੍ਰਭਜੋਤ ਕਲਸੀ ਜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਅੰਕੁਰ ਕੌਸ਼ਲ ਦੀ ਯੋਗ ਅਗਵਾਈ ਹੇਠ ਬਲਾਕ ਭਾਮ ਵੱਲੋਂ ਵੱਖ-ਵੱਖ ਪਿੰਡਾਂ ਵਿਖੇ ਵਿਸ਼ਵ ਮਲੇਰੀਆ ਦਿਵਸ ਦੇ ਮੌਕੇ ਤੇ ਜਾਗਰੁਕਤਾ ਕੈੰਪ ਲਗਾਏ ਗਏ। ਸੀ ਐਚ ਸੀ ਭਾਮ ਵੱਲੋਂ ਸ਼ਹੀਦ ਸੰਤ ਸਿਪਾਹੀ ਹੀਰਾ ਸਿੰਘ ਸਰਕਾਰੀ ਸਕੂਲ ਹਰਚੋਵਾਲ ਵਿਖੇ  ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬੀ ਈ ਈ ਸੁਰਿੰਦਰ ਕੌਰ ਨੇ ਦੱਸਿਆ ਕਿ ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ। ਇਹ ਮਾਦਾ ਮੱਛਰ  ਐਨਾਫ਼ਲੀਜ਼ ਦੇ ਕੱਟਣ ਨਾਲ ਫੈਲਦਾ ਹੈ ਜੋ ਕਿ ਖੜੇ ਪਾਣੀ ਵਿਚ ਪੈਦਾ ਹੁੰਦੇ ਹਨ ਅਤੇ ਰਾਤ ਤੇ ਸਵੇਰ ਵੇਲੇ ਕੱਟਦੇ ਹਨ। ਠੰਢ ਅਤੇ ਕੰਬਣ ਦੇ ਨਾਲ ਬੁਖਾਰ, ਤੇਜ਼ ਬੁਖਾਰ ਅਤੇ ਸਿਰ ਦਰਦ, ਬੁਖਾਰ ਉਤਰ ਜਾਣ ‘ਤੇ ਸਰੀਰਕ ਥਕਾਵਟ ਅਤੇ ਕਮਜ਼ੋਰੀ ਅਤੇ ਬੁਖਾਰ ਦੇ ਨਾਲ ਬਹੁਤ ਜ਼ਿਆਦਾ ਪਸੀਨਾ ਆਉਣਾ ਮਲੇਰੀਆ ਦੇ ਲੱਛਣ ਹਨ। ਉਹਨਾਂ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਵਲੋਂ 25 ਅਪ੍ਰੈਲ ਨੂੰ ਵਿਸ਼ਵ ਮਲੇਰੀਆ ਦਿਵਸ ਵਜੋਂ ਮਨਾਇਆ ਜਾਂਦਾ ਹੈ। ਹਰਪਿੰਦਰ ਸਿੰਘ ਹੈਲਥ ਇੰਸਪੈਕਟਰ ਅਤੇ ਕੁਲਜੀਤ ਸਿੰਘ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਮਲੇਰੀਆ ਮੁਕਤ ਸਮਾਜ ਬਣਾਉਣ ਲਈ ਸਭ ਦੀ ਹਿੱਸੇਦਾਰੀ ਜਰੂਰੀ ਹੈ। ਹਰ ਸ਼ੁਕਰਵਾਰ ਨੂੰ ਫਰਾਈ ਡੇ-ਡ੍ਰਾਈ ਡੇ ਵੱਜੋਂ ਮਨਾਇਆ ਜਾ ਰਿਹਾ ਹੈ।  ਮਲੇਰੀਆ ਦੀ ਜਾਂਚ ਸਾਰੇ ਪੰਜਾਬ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਕੀਤੀ ਜਾਂਦੀ ਹੈ ਅਤੇ ਇਲਾਜ ਵੀ ਮੁਫਤ ਹੁੰਦਾ ਹੈ। ਸਿਹਤ ਵਿਭਾਗ ਦਾ ਸਟਾਫ ਘਰ-ਘਰ ਜਾ ਕੇ ਫੀਵਰ ਸਰਵੇ ਕਰਦੇ ਹਨ ਜੋ ਕਿ ਮਲੇਰੀਏ ਦੇ ਖਾਤਮੇ ਵਿਚ ਵੱਡਾ ਯੋਗਦਾਨ ਪਾਉਂਦੇ ਹਨ। ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਸਾਫ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਸਾਫ ਸਫਾਈ ਦਾ ਵੀ ਖਾਸ ਧਿਆਨ ਰੱਖਣਾ ਚਾਹੀਦਾ ਹੈ। ਮੱਛਰ ਤੋਂ ਬਚਣ ਲਈ ਮੱਛਰਦਾਨੀ ਅਤੇ ਮੱਛਰ ਭਜਾਓ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਤੇ ,ਬੀ ਈ ਈ ਸੁਰਿੰਦਰ ਕੌਰ, ਕੁਲਜੀਤ ਸਿੰਘ ਹੈਲਥ ਇੰਸਪੈਕਟਰ, ਹਰਪਿੰਦਰ ਸਿੰਘ ਹੈਲਥ ਇੰਸਪੈਕਟਰ, ਕੁਲਵਿੰਦਰ ਕੌਰ ਐਲ ਐਚ ਵੀ, ਰੀਨ (mphw)ਸਰਬਜੀਤ ਸਿੰਘ,ਆਦਿ  ਮੌਜੂਦ ਸਨ।

Share post:

Subscribe

Popular

More like this
Related

ਸਰਕਾਰੀ ਪ੍ਰਾਇਮਰੀ ਸਕੂਲ ਰੰਗੜ੍ਹ ਨੰਗਲ ਵਿਖੇ ਬਾਲ ਮੇਲਾ ਕਰਵਾਇਆ ਗਿਆ

ਬਟਾਲਾ 14 ਨਵੰਬਰ (ਸਲਾਮ ਤਾਰੀ )ਸਿੱਖਿਆ ਵਿਭਾਗ ਵੱਲੋਂ ਜਾਰੀ...

ਕਵਿੱਤਰੀ ਮੁਕਤਾ ਸ਼ਰਮਾ ਤ੍ਰਿਪਾਠੀ ਦੀ ਪੁਸਤਕ “ਮੁਕਤਾਮਣੀ ਜੀਵਨ ਸੂਤਰ” ਲੋਕ ਅਰਪਣ ਕੀਤੀ ਗਈ*

 *ਗੁਰਦਾਸਪੁਰ 13 ਨਵੰਬਰ ( ਤਾਰੀ)*ਵਿਸ਼ਵ ਵਿਰਾਸਤੀ ਸੱਭਿਆਚਾਰਕ ਅਤੇ ਪੰਜਾਬੀ...