ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡੇਅਰੀ ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧ-ਵਿਧਾਇਕ ਸ਼ੈਰੀ ਕਲਸੀ

Date:

ਬਟਾਲਾ, 27 ਜੂਨ (ਅਬਦੁਲ ਸਲਾਮ ਤਾਰੀ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸੈਰੀ ਕਲਸੀ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਨੇ ਡੇਅਰੀ ਫਾਰਮਿੰਗ ਖੇਤਰ ਨੂੰ ਹੁਲਾਰਾ ਦਿੰਦਿਆਂ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਨੂੰ ਅਹਿਮ ਵਿੱਤੀ ਸੁਰੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਦੀ ਰਾਖੀ ਕਰਨ ਵਾਸਤੇ ਮਹਿਜ਼ ਇੱਕ ਸਾਲ ਦੌਰਾਨ ਸੂਬੇ ਭਰ ਵਿੱਚ 30,598 ਦੁਧਾਰੂ ਪਸ਼ੂਆਂ ਦਾ ਬੀਮਾ ਕਰਵਾ ਕੇ ਮੀਲ ਪੱਥਰ ਸਥਾਪਤ ਕੀਤਾ ਹੈ।

ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡੇਅਰੀ ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਨੌਜਵਾਨਾਂ ਨੂੰ ਡੇਅਰੀ ਫਾਰਮਿੰਗ ਬਾਰੇ ਸਰਗਰਮੀ ਨਾਲ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਵਿਭਾਗੀ ਸਕੀਮਾਂ ਬਾਰੇ ਜਾਣੂ ਕਰਵਾਉਣ ਲਈ ਕਿਹਾ ਗਿਆ ਹੈ ਤਾਂ ਜੋ ਜ਼ਮੀਨੀ ਪੱਧਰ ਤੇ ਲੋਕ ਇਸ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਕੌਮੀ ਪਸ਼ੂਧਨ ਮਿਸ਼ਨ ਦੀ ਜੋਖਮ ਪ੍ਰਬੰਧਨ ਅਤੇ ਪਸ਼ੂਧਨ ਬੀਮਾ ਯੋਜਨਾ ਵੱਧ ਤੋਂ ਵੱਧ 70,000 ਰੁਪਏ ਪ੍ਰਤੀ ਪਸ਼ੂ ਕਲੇਮ ਸੀਮਾ ਦੇ ਨਾਲ ਜਨਰਲ ਵਰਗ ਦੇ ਕਿਸਾਨਾਂ ਲਈ 1120 ਰੁਪਏ ਅਤੇ ਅਨੁਸੂਚਿਤ ਜਾਤੀ/ਪਛੜੀ ਸ਼ਰੇਣੀ ਦੇ ਕਿਸਾਨਾਂ ਲਈ 672 ਰੁਪਏ ਦੀਆਂ ਸਾਲਾਨਾ ਪ੍ਰੀਮੀਅਮ ਦਰਾਂ ਦੀ ਪੇਸ਼ਕਸ਼ ਕਰਦੀ ਹੈ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਡੇਅਰੀ ਕਿਸਾਨਾਂ ਨੂੰ ਮਹੱਤਵਪੂਰਨ ਵਿੱਤੀ ਸਹਾਇਤਾ ਪ੍ਰਦਾਨ ਕਰਦਿਆਂ ਹੁਣ ਤੱਕ 1056 ਕਿਸਾਨਾਂ ਨੂੰ 7.39 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।

ਉਨਾਂ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ ਤੋਂ 20 ਪਸ਼ੂਆਂ ਵਾਲੇ ਡੇਅਰੀ ਯੂਨਿਟ ਸਥਾਪਤ ਕਰਨ ਲਈ 204 ਕਿਸਾਨਾਂ ਨੂੰ ਕਰੋੜ ਰੁਪਏ ਵੰਡੇ ਗਏ ਹਨ। ਇਸ ਤੋਂ ਇਲਾਵਾ 9150 ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਯੋਗ ਬਣਾਉਣ ਲਈ ਡੇਅਰੀ ਸਿਖਲਾਈ ਦਿੱਤੀ ਗਈ।

Share post:

Subscribe

Popular

More like this
Related

ਸਰਕਾਰੀ ਪ੍ਰਾਇਮਰੀ ਸਕੂਲ ਰੰਗੜ੍ਹ ਨੰਗਲ ਵਿਖੇ ਬਾਲ ਮੇਲਾ ਕਰਵਾਇਆ ਗਿਆ

ਬਟਾਲਾ 14 ਨਵੰਬਰ (ਸਲਾਮ ਤਾਰੀ )ਸਿੱਖਿਆ ਵਿਭਾਗ ਵੱਲੋਂ ਜਾਰੀ...

ਕਵਿੱਤਰੀ ਮੁਕਤਾ ਸ਼ਰਮਾ ਤ੍ਰਿਪਾਠੀ ਦੀ ਪੁਸਤਕ “ਮੁਕਤਾਮਣੀ ਜੀਵਨ ਸੂਤਰ” ਲੋਕ ਅਰਪਣ ਕੀਤੀ ਗਈ*

 *ਗੁਰਦਾਸਪੁਰ 13 ਨਵੰਬਰ ( ਤਾਰੀ)*ਵਿਸ਼ਵ ਵਿਰਾਸਤੀ ਸੱਭਿਆਚਾਰਕ ਅਤੇ ਪੰਜਾਬੀ...