ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਵਾਰਡ ਨੰਬਰ 22 ਡਰੀਮ ਲੈਂਡ ਵਿਖੇ ਵਿਕਾਸ ਕਾਰਜ ਜਾਰੀ

Date:

ਬਟਾਲਾ, 11 ਮਾਰਚ (ਤਾਰੀ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਜਾਰੀ ਹਨ। ਇਹ ਪ੍ਰਗਟਾਵਾ ਅੰਮਿ੍ਤ ਕਲਸੀ ਭਰਾ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 22 ਡਰੀਮ ਲੈਂਡ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਵਾਰਡ ਵਾਸੀਆਂ ਦੀ ਮੌਜੂਦਗੀ ਵਿੱਚ ਦੇਖਣ ਉਪਰੰਤ ਕੀਤਾ।

ਅੰਮਿ੍ਤ ਕਲਸੀ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਹਲਕਾ ਬਟਾਲਾ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਜਾਰੀ ਹਨ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਰਹਿੰਦੇ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਚੱਲ ਰਹੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰ ਲਏ ਜਾਣਗੇ।

ਉਨਾਂ ਦੱਸਿਆ ਕਿ ਮਹਿਜ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਬਟਾਲਾ ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਸੜਕਾਂ ਅਤੇ ਚੋਂਕਾਂ ਨੂੰ ਖੁੱਲ੍ਹਾ ਕੀਤਾ ਗਿਆ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪੀਣ ਲਈ ਸਾਫ ਸੁਥਰਾ ਪਾਣੀ ਮਿਲੇਗਾ। ਸਕੂਲ ਆਫ ਐੱਮੀਨੈੱਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ ਰੋਜਾਨਾ ਆਪਣੇ ਘਰਾਂ ਦੇ ਨੇੜੇ ਹੀ ਆਪਣਾ ਇਲਾਜ ਕਰਵਾਇਆ ਰਹੇ ਹਨ। ਸ਼ਾਨਦਾਰ ਪਾਰਕਾਂ ਦੀ, ਉਸਾਰੀ ਕਰਵਾਈ ਗਈ ਹੈ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।

Share post:

Subscribe

Popular

More like this
Related

ਕਾਦੀਆਂ ਸਬ ਤਹਿਸੀਲ ਵਿੱਚ ਵੀ ਰਿਹਾ ਹੜਤਾਲ ਦਾ ਅਸਰ, ਲੋਕਾਂ ਨੂੰ ਹੋਈ ਖਾਸੀ ਪਰੇਸ਼ਾਨੀ

 ਕਾਦੀਆਂ, 16 ਮਾਰਚ (ਤਾਰੀ): ਪੰਜਾਬ ਭਰ ਦੇ ਡੀਸੀ ਦਫ਼ਤਰਾਂ...

ਰਾਹਤ ਫਾਉਂਡੇਸ਼ਨ ਵਲੋ ਅੱਖਾਂ ਦਾ ਮੁਫ਼ਤ ਕੈਂਪ ਲਗਾਈਆ ਗਿਆ 

ਰਾਹਤ ਫਾਉਂਡੇਸ਼ਨ ਵਲੋ ਅੱਖਾਂ ਦਾ ਮੁਫ਼ਤ ਕੈਂਪ ਲਗਾਈਆ ਗਿਆ ਕਾਦੀਆ...

ਵਿਕਾਸ ਅਹਿਮਦ ਨੂੰ ਬੈਸਟ ਬਾਲਰ ਚੁਣਿਆ ਗਿਆ

ਕਾਦੀਆ 11 ਮਾਰਚ (ਤਾਰੀ)ਇਲਾਕੇ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ...