ਕਾਦੀਆਂ, 21 ਅਪ੍ਰੈਲ (ਤਾਰੀ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਕੰਪਿਊਟਰ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਇੱਕ ਵਿਦਾਇਗੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਐੱਮ ਐੱਸ ਸੀ ਆਈ.ਟੀ. ਚੌਥਾ ਸਮੈਸਟਰ ਤੇ ਬੀ.ਸੀ.ਏ / ਬੀ.ਐੱਸ.ਸੀ ਆਈ.ਟੀ ਛੇਵਾਂ ਸਮੈਸਟਰ ਦੇ ਵਿਦਿਆਰਥੀਆਂ ਨੂੰ ਜੂਨੀਅਰ ਵਿਦਿਆਰਥੀਆਂ ਵੱਲੋਂ ਵਿਦਾਇਗੀ ਦਿੱਤੀ ਗਈ। ਇਸ ਮੌਕੇ ਜੂਨੀਅਰ ਵਿਦਿਆਰਥੀਆਂ ਵੱਲੋਂ ਆਪਣੇ ਸੀਨੀਅਰ ਦੇ ਸਨਮਾਨ ਵਿੱਚ ਵੱਖ- ਵੱਖ ਤਰ੍ਹਾਂ ਦੀਆਂ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ ਅਤੇ ਸਨਮਾਨ ਵਜੋਂ ਤੋਹਫ਼ੇ ਭੇਟ ਕੀਤੇ ਗਏ। ਸੀਨੀਅਰ ਵਿਦਿਆਰਥੀਆਂ ਵੱਲੋਂ ਕਾਲਜ ਵਿੱਚ ਬਿਤਾਏ ਸਮੇਂ ਨੂੰ ਸੁਨਹਿਰੀ ਯਾਦਾਂ ਦੇ ਰੂਪ ਵਿੱਚ ਪੇਸ਼ ਕੀਤਾ ਅਤੇ ਆਪਣੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਵੱਖ-ਵੱਖ ਮਨੋਰੰਜਕ ਖੇਡਾਂ ਵੀ ਖੇਡੀਆਂ ਗਈਆਂ ਅਤੇ ਜਿੱਤਣ ਵਾਲੇ ਸੀਨੀਅਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਕੰਪਿਊਟਰ ਵਿਭਾਗ ਦੇ ਪ੍ਰੋ. ਸਤਵਿੰਦਰ ਸਿੰਘ ਅਤੇ ਪ੍ਰੋ. ਕੌਸ਼ਲ ਕੁਮਾਰ ਸਮੇਤ ਅਧਿਆਪਕਾਂ ਨੇ ਵਿਦਿਆਰਥੀ ਵਰਗ ਨੂੰ ਆਉਣ ਵਾਲੇ ਇਮਤਿਹਾਨਾਂ ਵਿੱਚ ਵੱਧ ਤੋਂ ਵੱਧ ਮਿਹਨਤ ਕਰਕੇ ਚੰਗੇ ਅੰਕ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਵੱਖ ਵੱਖ ਖ਼ਿਤਾਬ ਦੇ ਕੇ ਸਨਮਾਨਿਤ ਵੀ ਕੀਤਾ ਗਿਆ ਜਿਸ ਵਿੱਚ ਐੱਮ .ਐੱਸ .ਸੀ .ਆਈ.ਟੀ ਦੀ ਵਿਦਿਆਰਥਣ ਗੁਰਸ਼ਰਨਬੀਰ ਕੌਰ ਨੂੰ ਮਿਸ ਫੇਅਰਵੈਲ, ਬੀ ਸੀ ਏ ਕਲਾਸ ਵਿੱਚੋਂ ਸ਼ੀਤਲ ਨੂੰ ਮਿਸਫੇਅਰ ਵੈਲ ਅਤੇ ਦਿਲਪ੍ਰੀਤ ਸਿੰਘ ਨੂੰ ਮਿਸਟਰ ਫੇਅਰਵੈਲ ਚੁਣਿਆ ਗਿਆ। ਬੀ ਐਸ .ਸੀ .ਆਈ.ਟੀ ਵਿੱਚੋਂ ਕੋਮਲਪ੍ਰੀਤ ਕੌਰ ਨੂੰ ਮਿਸ ਫੇਅਰਵੈੱਲ ਜਦ ਕਿ ਗੁਰਕੀਰਤ ਸਿੰਘ ਨੂੰ ਮਿਸਟਰ ਫੇਅਰਵੈੱਲ ਦਾ ਖ਼ਿਤਾਬ ਦਿੱਤਾ ਗਿਆ। ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਵੀ ਇਸ ਵਿਦਾਇਗੀ ਸਮਾਗਮ ਵਿੱਚ ਸ਼ਾਮਿਲ ਹੋਏ। ਕੰਪਿਊਟਰ ਵਿਭਾਗ ਦੇ ਪ੍ਰ. ਸਤਵਿੰਦਰ ਸਿੰਘ ਤੇ ਪ੍ਰੋ. ਕੌਸ਼ਲ ਕੁਮਾਰ ਤੋਂ ਇਲਾਵਾ ਪ੍ਰੋ. ਰਾਕੇਸ਼ ਕੁਮਾਰ , ਪ੍ਰੋ. ਕੁਲਵਿੰਦਰ ਸਿੰਘ, ਭਾਟੀਆ, ਪ੍ਰੋ. ਹਰਜਿੰਦਰ ਸਿੰਘ, ਪ੍ਰੋ. ਰਮਨਦੀਪ ਕੌਰ, ਪ੍ਰੋ. ਪ੍ਰਭਪ੍ਰੀਤ ਕੌਰ, ਪ੍ਰੋ. ਪੂਜਾ ਪੁਰੀ, ਪ੍ਰੋ. ਸੁਖਦੀਪ ਕੌਰ, ਸਹਾਇਕ ਕੰਪਿਊਟਰ ਲੈੱਬ ਮਿਸ ਪਿੰਕੀ ਸਮੇਤ ਸਟਾਫ਼ ਮੈਂਬਰ ਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਕੰਪਿਊਟਰ ਵਿਭਾਗ ਵੱਲੋਂ ਵਿਦਾਇਗੀ ਸਮਾਗਮ ਕਰਵਾਇਆ ਗਿਆ।
Date: