ਬਟਾਲਾ,22 ਅਪ੍ਰੈਲ (ਅਬਦੁਲ ਸਲਾਮ ਤਾਰੀ) ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੰਡੀਆਂ ਵਿੱਚ ਕਣਕ ਦੀ ਖਰੀਦ, ਲਿਫਟਿੰਗ ਅਤੇ ਭੁਗਤਾਨ ਦੀ ਪ੍ਰਕਿਰਿਆ ਦੇ ਪੁਖਤਾ ਪਰਬੰਧ ਕੀਤੇ ਗਏ ਹਨ।
ਦਾਣਾ ਮੰਡੀ ਘੁਮਾਣ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਾ ਆਵੇ, ਨੂੰ ਮੁੱਖ ਰੱਖਦਿਆਂ ਸੁਚਾਰੂ ਢੰਗ ਨਾਲ ਇੰਤਜਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾ ਸਿਰਫ਼ ਸਮੇਂ ਸਿਰ ਭੁਗਤਾਨ ਕਰਨਾ ਯਕੀਨੀ ਬਣਾਇਆ ਗਿਆ ਹੈ, ਬਲਕਿ ਮੰਡੀਆਂ ਵਿੱਚ ਸਾਫ਼-ਸਫ਼ਾਈ, ਪੀਣ ਵਾਲਾ ਪਾਣੀ ਅਤੇ ਹੋਰ ਮੁੱਢਲੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ।
ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਅਪੀਲ ਕੀਤੀ ਕਿ ਉਹ ਫਸਲ ਸੁਕਾ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।