ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਲੋਕਾਂ ਨੂੰ ਕੀਤਾ ਜਾਗਰੂਕ

Date:

 

ਸਿਵਲ ਸਰਜਨ ਗੁਰਦਾਸਪੁਰ ਡਾਕਟਰ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਸੀਨੀਅਰ ਮੈਡੀਕਲ ਅਫਸਰ ਡਾਕਟਰ ਮੋਹਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਸੀ ਐਚ ਸੀ ਭਾਮ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਬੋਲਦੇ ਡਾਕਟਰ ਮੋਹਪਰੀਤ ਸਿੰਘ ਨੇ ਕਿਹਾ ਕਿ ਨਸ਼ਾ ਵਿਅਕਤੀ ਦੀ ਜ਼ਿੰਦਗੀ ਦਾ ਨਾਸ਼ ਕਰਦਾ ਹੈ ,ਇਹ ਇੱਕ ਮਾਨਸਿਕ ਰੋਗ ਹੈ ਜਿਸ ਤੋਂ ਸਹਿਜੇ ਹੀ ਬਚਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਨਸ਼ਿਆਂ ਤੋਂ ਬਚਣ ਅਤੇ ਨਸ਼ਿਆਂ ਨੂੰ ਛੱਡਣ ਲਈ ਵਿਅਕਤੀ ਦਾ ਮਨੋਬਲ ਉੱਚਾ ਹੋਣਾ ਚਾਹੀਦਾ ਹੈ । ਉਹਨਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਛੁਡਾਉਣ ਲਈ ਜ਼ਿਲ੍ਹੇ ਪੱਧਰ ਤੇ ਇੱਕ ਨਸ਼ਾ ਛੁਡਾਊ ਕੇਂਦਰ,ਇਕ ਮੁੜ ਵਸੇਵਾ ਕੇਂਦਰ ਅਤੇ ਓਟ ਕਲੀਨਿਕਾਂ ਵਿੱਚ ਨਸ਼ੇ ਤੋਂ ਪੀੜਤ ਵਿਅਕਤੀਆਂ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ ਇਸ ਲਈ ਨਸ਼ੇ ਤੋਂ ਪੀੜਤ ਵਿਅਕਤੀ ਨੂੰ ਇਹਨਾਂ ਕੇਂਦਰਾਂ ਵਿੱਚ ਇਲਾਜ ਕਰਾਉਣ ਲਈ ਭੇਜਿਆ ਜਾਵੇ। ਉਹਨਾਂ ਆਮ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਵਿੱਚ ਸਹਿਯੋਗ ਕਰਨ ਲਈ ਵੀ ਪ੍ਰੇਰਿਤ ਕੀਤਾ। ਬੀ ਈ ਈ ਸੁਰਿੰਦਰ ਕੌਰ ਨੇ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀਆਂ ਨਾਲ ਨਫਰਤ ਨਹੀਂ ਕਰਨੀ ਚਾਹੀਦੀ , ਸਗੋਂ ਉਨ੍ਹਾਂ ਦੀ ਨਸ਼ਾ ਛੱਡਣ ਵਿੱਚ ਮੱਦਦ ਕਰਨੀ ਚਾਹੀਦੀ ਹੈ । ਨਸ਼ੇ ਦੀ ਆਦਤ ਨਾ ਸਿਰਫ ਵਿਅਕਤੀ ਦੇ ਸਰੀਰ ਅਤੇ ਦਿਮਾਗ ਨੂੰ ਬਹੁਤ ਪ੍ਰਭਾਵਿਤ ਕਰਦੀ ਹੈ, ਸਗੋਂ ਉਨ੍ਹਾਂ ਦੇ ਉੱਜਵਲ ਭਵਿੱਖ ਨੂੰ ਵੀ ਖਤਮ ਕਰ ਦਿੰਦੀ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਇਕੱਠੇ ਹੋ ਕੇ ਮਜ਼ਬੂਤੀ ਨਾਲ ਕਦਮ ਚੁੱਕਣੇ ਚਾਹੀਦੇ ਹਨ । ਉਹਨਾਂ ਕਿਹਾ ਕਿ ਨਸ਼ਾ ਇੱਕ ਮਿੱਠਾ ਜਹਿਰ ਹੈ ਜਿਸ ਨਾਲ ਸ਼ਰੀਰ ਵਿਚ ਕੁੱਝ ਸਮੇਂ ਲਈ ਤਾਂ ਚੁਸਤੀ ਆ ਜਾਂਦੀ ਹੈ ਪਰ ਇਹ ਹੌਲੀ-ਹੌਲੀ ਸ਼ਰੀਰ ਦੇ ਅੰਦਰੂਨੀ ਅੰਗਾਂ ਨੂੰ ਖਤਮ ਕਰ ਰਿਹਾ ਹੁੰਦਾ ਹੈ । ਉਹਨਾਂ ਦੱਸਿਆ ਕਿ ਨਸ਼ੇ ਕਰਨ ਨਾਲ ਵਿਅਕਤੀ ਨੂੰ ਕੈਂਸਰ,ਦਿਲ ਦੀ ਬਿਮਾਰੀ,ਦਿਮਾਗ ਦੀ ਨਾੜੀ ਦਾ ਫੱਟਣਾ, ਗੁਰਦੇ ਖਰਾਬ ਹੋਣਾ, ਏਡਜ, ਕਾਲਾ ਪੀਲੀਆ ਆਦਿ ਵਰਗੀਆਂ ਭਿਆਨਕ ਬਿਮਾਰੀਆਂ ਹੋ ਸਕਦੀਆਂ ਹਨ । ਇਸ ਮੌਕੇ ਤੇ ਡਾ. ਮੋਹਪ੍ਰੀਤ ਸਿੰਘ, ਬੀ ਈ ਈ ਸੁਰਿੰਦਰ ਕੌਰ, ਪ੍ਰਭਜੋਤ ਕੌਰ ਸਟਾਫ ਨਰਸ, ਸਰਬਜੀਤ ਸਿੰਘ ਮਪਹਵ, ਮੈਡਮ ਅੰਜਲੀ ਆਦਿ ਲੋਕ ਹਾਜਿਰ ਰਹੇ।

Share post:

Subscribe

Popular

More like this
Related

ਜਿਲ੍ਹਾ  ਪਰਿਵਾਰ ਭਲਾਈ ਅਫਸਰ ਵੱਲੋਂ ਬਲਾਕ ਭਾਮ ਵਿਖੇ ਗੈਰ ਸੰਚਰੀ ਰੋਗਾਂ ਸਬੰਧੀ ਕੀਤੀ ਮੀਟਿੰਗ

ਕਾਦੀਆਂ  4ਜੁਲਾਈ :  (ਸਲਾਮ ਤਾਰੀ)  ਸਿਵਲ ਸਰਜਨ ਗੁਰਦਾਸਪੁਰ ਡਾਕਟਰ...

ਸਬ ਇੰਸਪੈਕਟਰ ਰਣਦੀਪ ਕੌਰ ਖਹਿਰਾ ਨੇ ਅਮਰੀਕਾ ਚ ਜਿੱਤਿਆ ਬਰਾਉਨਜ ਮੈਡਲ

ਕਾਦੀਆਂ 4 ਜੁਲਾਈ (ਸਲਾਮ ਤਾਰੀ)ਅਮਰੀਕਾ ਦੇ ਬਰਮਿੰਘਮ ਸ਼ਹਿਰ ਵਿੱਚ...

ਜਿਲ੍ਹਾ ਪਰਿਵਾਰ ਭਲਾਈ ਅਫਸਰ ਵੱਲੋਂ ਬਲਾਕ ਭਾਮ ਵਿਖੇ ਗੈਰ ਸੰਚਰੀ ਰੋਗਾਂ ਸਬੰਧੀ ਕੀਤੀ ਮੀਟਿੰਗ

ਕਾਦੀਆਂ  4ਜੁਲਾਈ :  (ਸਲਾਮ ਤਾਰੀ)  ਸਿਵਲ ਸਰਜਨ ਗੁਰਦਾਸਪੁਰ ਡਾਕਟਰ...