ਕੋਹਿਨੂਰ ਐਮ ਐਂਨ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਕਾਦੀਆਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤੀ ਮੁਕਾਬਲੇ ਕਰਵਾਏ

Date:

ਕਾਦੀਆਂ 13 ਨਵੰਬਰ(ਤਾਰੀ )ਸਥਾਨਕ ਕੋਹਿਨੂਰ ਐਮ.ਐਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਗੁਰੂ ਨਾਨਕ ਮਲਟੀਵਰਸਿਟੀ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਰੰਘਰੇਟਾ ‘ਗੁਰੂ ਕਾ ਬੇਟਾ’ ਬਖਸ਼ਿਸ਼ ਦਿਵਸ ਦੇ 350 ਸਾਲਾਂ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਬੱਚਿਆਂ ਦਾ ਲਿਖਤੀ ਪੇਪਰ ਵੀ ਲਿਆ ਗਿਆ ।ਸਕੂਲ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਇਹਨਾਂ ਮੁਕਾਬਲਿਆ ਵਿੱਚ ਭਾਗ ਲਿਆ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰਣਜੀਤ ਕੌਰ ਕੁਹਾੜ ਵੱਲੋਂ ਬੱਚਿਆਂ ਨੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਤੋਂ ਬੱਚਿਆਂ ਨੂੰ ਜਾਨੂ ਕਰਵਾਇਆ ਗਿਆ ਅਤੇ ਇਹਨਾਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਵਧਾਈ ਦਿੱਤੀ ਤੇ ਗੁਰੂ ਨਾਨਕ ਮਲਟੀਵਰਸਿਟੀ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਇਹਨਾਂ ਮੁਕਾਬਲਿਆਂ ਵਿੱਚ ਚੰਗੇ ਕਾਰਗੁਜ਼ਾਰੀ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਤੇ ਇਨਾਮ ਦਿੱਤੇ ਗਏ ।ਇਸ ਮੌਕੇ ਸਰਦਾਰ ਹਰਪ੍ਰੀਤ ਸਿੰਘ ਕੋਹਾੜ ,ਮੈਡਮ ਇੰਦੂ ਬਾਲਾ, ਗੀਤਾ ਰਾਣੀ , ਮਧੂ ਬਾਲਾ, ਡਿੰਪਲ ਭਗਤ, ਮਨਵੀਰ ਕੌਰ, ਸਮਰੀਨ ,ਨੇਹਾ , ਮਨਦੀਪ ਕੌਰ ,ਲਵਪ੍ਰੀਤ ਕੌਰ ,ਨਵਨੀਤ ਕੌਰ ,ਰਮਨੀਤ ਕੌਰ ਅਨੂ ਕੌਰ ,ਰਾਧਾ,ਪੂਜਾ , ਕਿਰਨ, ਕੰਚਨ ,ਬਲਜੀਤ ਕੌਰ ਆਦਿ ਹਾਜ਼ਰ ਸਨ ।

Share post:

Subscribe

Popular

More like this
Related

ਸਰਕਾਰੀ ਹਾਈ ਸਕੂਲ ਕਾਹਲਵਾਂ ਵਿਖੇ ਯੋਗਾ ਦਿਵਸ ਮਨਾਇਆ ਗਿਆ

 ਕਾਦੀਆਂ, 21 ਜੂਨ (ਤਾਰੀ): ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ...

ਕਾਦੀਆਂ-ਬਿਆਸ ਨਵੇਂ ਰੇਲਵੇ ਲਾਈਨ ਪ੍ਰੋਜੈਕਟ ਨੂੰ ਮੁੜ ਸ਼ੁਰੂ ਕੀਤਾ ਹੈ

 ਕਾਦੀਆਂ 19 ਜੂਨ (ਤਾਰੀ) ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ...

ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ

 ਕਾਦੀਆਂ, 19 ਜੂਨ (ਸਲਾਮ ਤਾਰੀ): ਕਸਬਾ ਕਾਦੀਆਂ ਵਿੱਚ ਇੱਕ...