ਕੱਲ ਰਾਤ 9:00 ਤੋਂ 9:30 ਵਜੇ ਤੱਕ ਗੁਰਦਾਸਪੁਰ ਤੇ ਬਟਾਲਾ ਸ਼ਹਿਰ ਵਿੱਚ ਹੋਵੇਗਾ ਬਲੈਕ ਆਊਟ: ਡਿਪਟੀ ਕਮਿਸ਼ਨਰ ਕਿਹਾ, ਇਹ ਇੱਕ ਅਭਿਆਸ ਹੈ, ਡਰਨ ਦੀ ਜਰੂਰਤ ਨਹੀਂ

Date:

ਗੁਰਦਾਸਪੁਰ, 6 ਮਈ (ਸਲਾਮ ਤਾਰੀ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸਰਕਾਰ ਵੱਲੋਂ ਆਈਆਂ ਹਦਾਇਤਾਂ ਦੇ ਮੱਦੇ ਨਜ਼ਰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ 7 ਮਈ ਨੂੰ ਰਾਤ 9:00 ਵਜੇ ਤੋਂ 9:30 ਵਜੇ ਤੱਕ ਗੁਰਦਾਸਪੁਰ ਤੇ ਬਟਾਲਾ ਸ਼ਹਿਰਾਂ ਵਿੱਚ ਬਲੈਕ ਆਉਟ ਦਾ ਅਭਿਆਸ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਕੱਲ 7 ਮਈ ਨੂੰ ਰਾਤ 9:00 ਵਜੇ ਬਟਾਲਾ ਤੇ ਗੁਰਦਾਸਪੁਰ ਸ਼ਹਿਰਾਂ ਵਿੱਚ ਸਾਇਰਨ ਵਜੇਗਾ ਅਤੇ ਬਲੈਕ ਆਊਟ ਦਾ ਅਭਿਆਸ ਕੀਤਾ ਜਾਵੇਗਾ। ਬਲੈਕ ਆਊਟ ਦੀ ਸਮਾਪਤੀ ਅੱਧੇ ਘੰਟੇ ਬਾਅਦ ਰਾਤ 9:30 ਸਾਇਰਨ ਵੱਜਣ ਨਾਲ ਹੋਵੇਗੀ। ਉਨਾਂ ਦੱਸਿਆ ਕਿ ਬਲੈਕ ਆਊਟ ਦੌਰਾਨ ਸਾਰੇ ਸ਼ਹਿਰ ਦੀ ਲਾਈਟ ਬੰਦ ਰਹੇਗੀ ਅਤੇ ਸ਼ਹਿਰ ਦੀ ਜਨਤਾ ਨੂੰ ਵੀ ਇਹ ਅਪੀਲ ਹੈ ਕਿ ਉਹ ਇਸ ਦੌਰਾਨ ਆਪਣੇ ਘਰਾਂ ਵਿੱਚ ਇਨਵਰਟਰ ਜਾਂ ਜਨਰੇਟਰ ਬੰਦ ਰੱਖਣ।  ਇਸ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਦੀ ਜੋ ਲਾਈਟ ਹਨੇਰਾ ਹੋਣ ਤੇ ਆਪਣੇ ਆਪ ਚਲਦੀ ਹੈ, ਨੂੰ ਵੀ ਇਸ ਸਮੇਂ ਦੌਰਾਨ ਬੰਦ ਕੀਤਾ ਜਾਵੇ, ਤਾਂ ਜੋ ਸ਼ਹਿਰ ਦੇ ਵਿੱਚ ਪੂਰੀ ਤਰ੍ਹਾਂ ਹਨੇਰਾ ਵਿਖਾਈ ਦੇਵੇ।
ਇਸ ਸਮੇਂ ਦੌਰਾਨ  ਸੜਕ ਉੱਪਰ ਆਵਾਜਾਈ ਤੋ ਵੀ ਪਰਹੇਜ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ, ਇਹ ਸਿਰਫ਼ ਇੱਕ ਅਭਿਆਸ ਹੈ। ਉਨ੍ਹਾਂ ਜਨਤਾ ਨੂੰ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

Share post:

Subscribe

Popular

More like this
Related

ਅਹਿਮਦੀਆ ਕ੍ਰਿਕਟ ਕਲਬ ਨੇ ਕੋਟਲਾ ਸ਼ਾਹਿਆਂ ਨੁੰ ਹਰਾ ਕੇ ਕ੍ਰਿਕਟ ਕੱਪ ਆਪਣੇ ਨਾਮ ਕੀਤਾ

ਕਾਦੀਆਂ 6 ਸਿਤੰਬਰ(ਸਲਾਮ ਤਾਰੀ) ਪਿੰਡ ਮਾਨ ਵਿੱਖੇ ਸੰਤ ਕਬੀਰ ਯੂਥ...

ਕਮਿਸ਼ਨਰ ਨਗਰ ਨਿਗਮ ਨੇ ਬਟਾਲਾ ਵਿਖੇ ਪਲਾਸਟਿਕ ਦੇ ਲਿਫਾਫਿਆ ਦੀ ਵਰਤੋ ਨਾ ਕਰਨ ਦੀ ਕੀਤੀ ਅਪੀਲ

ਬਟਾਲਾ,3 ਸਤੰਬਰ (ਤਾਰੀ ) ਐਸ.ਡੀ.ਐਮ-ਕਮ-ਕਮਿਸ਼ਨਰ, ਨਗਰ ਨਿਗਮ, ਬਟਾਲਾ ਸ੍ਰੀ...

ਹਿਊਮੈਨਿਟੀ ਫਸਟ ਇੰਡੀਆ ਵੱਲੋਂ ਹੜ ਪੀੜਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਵੰਡੀ ਜਾ ਰਹੀ ਹੈ l

ਕਾਦੀਆਂ 30 ਅਗਸਤ (ਸਲਾਮ ਤਾਰੀ)ਸਰਹਦੀ ਜ਼ਿਲਾ ਗੁਰਦਾਸਪੁਰ ਦੇ ਬਲਾਕ...