ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਸਕੂਲਾਂ ’ਚ ਹੋਏ ਨਵੇਂ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਪੰਜਾਬ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਸਕੂਲਾਂ ਦੀ ਨੁਹਾਰ ਬਦਲੀ-ਚੇਅਰਮੈਨ ਬਲਬੀਰ ਸਿੰਘ ਪਨੂੰ

Date:

ਫਤਹਿਗੜ੍ਹ ਚੂੜੀਆਂ (ਬਟਾਲਾ), 5 ਮਈ ( ਅਬਦੁਲ ਸਲਾਮ ਤਾਰੀ) ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਸਿੱਖਿਆ ਦੀ ਗੁਣਵੱਤਾ ਵਿਚ ਲਿਆਂਦੀ ਗਈ ਤਬਦੀਲੀ ਨੇ ਪੰਜਾਬ ਦੇ ਲੋਕਾਂ ਦਾ ਸਰਕਾਰੀ ਸਕੂਲਾਂ ਵਿੱਚ ਪਿਛਲੀਆਂ ਸਰਕਾਰਾਂ ਸਮੇਂ ਖੁੱਸਿਆ ਵਿਸ਼ਵਾਸ ਬਹਾਲ ਕਰ ਦਿੱਤਾ ਹੈ। ਇਹ ਪ੍ਰਗਟਾਵਾ ਸ. ਬਲਬੀਰ ਸਿੰਘ ਪਨੂੰਚੇਅਰਮੈਨ ਪਨਸਪ ਪੰਜਾਬ ਵਲੋਂ ਅੱਜ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਹੋਏ ਵਿਕਾਸ ਕਾਰਜ ਜਿਵੇਂ ਨਵੇਂ ਕਮਰਿਆਂ ਦੀ ਉਸਾਰੀਕਮਰਿਆਂ ਦਾ ਨਵੀਨੀਕਰਨ ਤੇ ਚਾਰਦੀਵਾਰੀ ਆਦਿ ਦੇ ਵਿਕਾਸ ਕਾਰਜ ਸ਼ਾਮਲ ਹਨ।

ਉਨ੍ਹਾਂ ਅੱਜ ਪਿੰਡ ਮੰਜਿਆਂਵਾਲੀ ਸਰਕਾਰੀ ਪ੍ਰਾਇਮਰੀ/ ਮਿਡਲ ਸਕੂਲ ਵਿਖੇ 18 ਲੱਖ 27 ਹਜ਼ਾਰ ਰੁਪਏ ਪਿੰਡ ਤੇਜਾ ਕਲਾਂ ਦੇ ਬਾਬਾ ਬੁੱਢਾ ਸਰਕਾਰੀ ਹਾਈ ਸਕੂਲ ਵਿਖੇ 9 ਲੱਖ ਰੁਪਏ ਅਤੇ ਪਿੰਡ ਮੁਰੀਦਕੇ ਦੇ ਸਰਕਾਰੀ ਮਿਡਲ ਸਕੂਲ ਵਿਖੇ ਇਕ ਲੱਖ 96 ਹਜ਼ਾਰ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।

ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਜਦੋਂ ਉਹ ਸਕੂਲਾਂ ਦੇ ਦੌਰੇ ਦੌਰਾਨ ਨਵੇਂ ਨਵੇਂ ਕਮਰੇਸਮਾਰਟ ਕਲਾਸ ਰੂਮਚੰਗੇ ਪਖਾਨੇਸਾਫ ਪੀਣ ਵਾਲੇ ਪਾਣੀ ਦੀ ਵਿਵਸਥਾਖੇਡ ਦੇ ਮੈਦਾਨ ਆਦਿ ਦੇਖਦੇ ਹਨ ਤਾਂ ਉਸ ਮੌਕੇ ਉਥੇ ਪੜ੍ਹ ਰਹੇ ਬੱਚਿਆਂ ਦੇ ਚਿਹਰਿਆਂ ਤੇ ਆਈ ਮੁਸਕਾਨ ਨਾਲ ਮਨ ਨੂੰ ਬਹੁਤ ਸਕੂਨ ਮਿਲਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦਾ ਇੱਕੋ ਇੱਕ ਨਿਸ਼ਾਨਾ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਿੱਖਨਿੱਜੀ ਸਕੂਲਾਂ ਤੋਂ ਵੀ ਬਿਹਤਰ ਬਣਾ ਕੇ ਸਰਕਾਰੀ ਸਿੱਖਿਆ ਸੰਸਥਾਵਾਂ ਵਿੱਚ ਮਿਆਰੀ ਸਿੱਖਿਆ ਸਹੂਲਤਾਂ ਮੁਹਈਆ ਕਰਵਾਉਣਾ ਹੈ।

ਇਸ ਮੌਕੇ ਮੈਡਮ ਅਮਨਦੀਪ ਕੌਰਮੈਡਮ ਨਿਸ਼ਾਮੈਡਮ ਹਰਪ੍ਰੀਤ ਕੌਰਮਾਸਟਰ ਹਰਦੇਵ ਸਿੰਘਵਿਕਰਮ ਸਿੰਘਮੈਡਮ ਸੁਖਪ੍ਰੀਤ ਕੌਰਮੈਡਮ ਸ਼ੁਭਕਰਨ ਕੌਰਮੈਡਮ ਪਵਨਦੀਪ ਕੌਰਸਰਪੰਚ ਰਾਜਵਿੰਦਰ ਸਿੰਘਬਲਾਕ ਪ੍ਰਧਾਨ ਸ਼ਮਸ਼ੇਰ ਸਿੰਘਬਲਾਕ ਪ੍ਰਧਾਨ ਹਰਦੀਪ ਸਿੰਘ ਮੰਜਿਆਂ ਵਾਲੀਮਨਤਾਰ ਸਿੰਘਏਐਸਆਈ ਰਾਮ ਸਿੰਘਸਰਪੰਚ ਅੰਮ੍ਰਿਤਪਾਲ ਕੌਰਸਰਪੰਚ ਧਰਮਵੀਰ ਸਿੰਘ ਤੇਜਾ ਕਲਾਂਪ੍ਰਿੰਸੀਪਲ ਹਰਭਜਨ ਲਾਲ ਤੇਜਾ ਕਲਾਂਪ੍ਰਿੰਸੀਪਲ ਪ੍ਰਦੀਪ ਕੁਮਾਰ ਮੁਰੀਦ ਕੇ ਹਲਕਾ ਯੂਥ ਪ੍ਰਧਾਨ ਗੁਰਬਿੰਦਰ ਸਿੰਘਕਾਦੀਆਂ ਦੇ ਹਲਕਾ ਕੋਡੀਨੇਟਰ ਐਜੂਕੇਸ਼ਨ ਰਘਬੀਰ ਸਿੰਘ ਅਠਵਾਲਬਲਾਕ ਪ੍ਰਧਾਨ ਜਗਜੀਤ ਸਿੰਘਬਲਾਕ ਪ੍ਰਧਾਨ ਹਰਪ੍ਰੀਤ ਸਿੰਘਗਗਨਦੀਪ ਸਿੰਘ ਕੋਟਲਾ ਬਾਮਾ ਕਰਨ ਬਾਠਗੁਰ ਪ੍ਰਤਾਪ ਸਿੰਘ ਅਤੇ ਗੁਰਦੇਵ ਸਿੰਘ ਔਜਲਾ ਆਦਿ ਹਾਜ਼ਰ ਸਨ।

Share post:

Subscribe

Popular

More like this
Related

ਅਹਿਮਦੀਆ ਕ੍ਰਿਕਟ ਕਲਬ ਨੇ ਕੋਟਲਾ ਸ਼ਾਹਿਆਂ ਨੁੰ ਹਰਾ ਕੇ ਕ੍ਰਿਕਟ ਕੱਪ ਆਪਣੇ ਨਾਮ ਕੀਤਾ

ਕਾਦੀਆਂ 6 ਸਿਤੰਬਰ(ਸਲਾਮ ਤਾਰੀ) ਪਿੰਡ ਮਾਨ ਵਿੱਖੇ ਸੰਤ ਕਬੀਰ ਯੂਥ...

ਕਮਿਸ਼ਨਰ ਨਗਰ ਨਿਗਮ ਨੇ ਬਟਾਲਾ ਵਿਖੇ ਪਲਾਸਟਿਕ ਦੇ ਲਿਫਾਫਿਆ ਦੀ ਵਰਤੋ ਨਾ ਕਰਨ ਦੀ ਕੀਤੀ ਅਪੀਲ

ਬਟਾਲਾ,3 ਸਤੰਬਰ (ਤਾਰੀ ) ਐਸ.ਡੀ.ਐਮ-ਕਮ-ਕਮਿਸ਼ਨਰ, ਨਗਰ ਨਿਗਮ, ਬਟਾਲਾ ਸ੍ਰੀ...

ਹਿਊਮੈਨਿਟੀ ਫਸਟ ਇੰਡੀਆ ਵੱਲੋਂ ਹੜ ਪੀੜਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਵੰਡੀ ਜਾ ਰਹੀ ਹੈ l

ਕਾਦੀਆਂ 30 ਅਗਸਤ (ਸਲਾਮ ਤਾਰੀ)ਸਰਹਦੀ ਜ਼ਿਲਾ ਗੁਰਦਾਸਪੁਰ ਦੇ ਬਲਾਕ...