ਤਿੰਨ ਸਾਲਾਂ ’ਚ ਬਦਲਿਆ ਸਰਕਾਰੀ ਸਕੂਲਾਂ ਦਾ ਮੁਹਾਂਦਰਾ, ਬਲੈਕ ਬੋਰਡ ਤੋਂ ਡਿਜ਼ੀਟਲ ਸਕਰੀਨਾਂ ਵਾਲੇ ਹੋਏ-ਵਿਧਾਇਕ ਸ਼ੈਰੀ ਕਲਸੀ ਵਿਧਾਇਕ ਸ਼ੈਰੀ ਕਲਸੀ ਵਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਕੂਲਾਂ ’ਚ ਕੀਤੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ

Date:

ਬਟਾਲਾ, 25 ਅਪ੍ਰੈਲ (ਅਬਦੁਲ ਸਲਾਮ ਤਾਰੀ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਚ ਸਰਕਾਰੀ ਸਕੂਲਾਂ ਚ ਹੋਏ ਕ੍ਰਾਂਤੀਕਾਰੀ ਬਦਲਾਅ ਸਦਕਾ ਹੁਣ ਸਰਕਾਰੀ ਸਕੂਲ ਮਾਪਿਆਂ ਦੀ ਪਹਿਲੀ ਪਸੰਦ ਬਣ ਗਏ ਹਨ। ਇਹ ਪ੍ਰਗਟਾਵਾਂ ਉਨ੍ਹਾਂ ਅੱਜ ਬਟਾਲਾ ਹਲਕੇ ਦੇ ਵੱਖ-ਵੱਖ ਚ ਹੋਏ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕਰਦਿਆਂ ਕੀਤਾ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਦੂਰਅੰਦੇਸ਼ੀ ਸੋਚ ਸਦਕਾ ਸਰਕਾਰੀ ਸਕੂਲਾਂ ਦੇ ਅਧਿਆਪਕ ਸਿੰਗਾਪੁਰ ਤੇ ਫਿਨਲੈਂਡ ਵਰਗੇ ਦੇਸ਼ਾਂ ਤੋਂ ਸਿਖਲਾਈ ਲੈ ਰਹੇ ਹਨ ਤਾਂ ਜੋ ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਕੌਮਾਂਤਰੀ ਪੱਧਰ ਦੀਆਂ ਤਕਨੀਕਾਂ ਨਾਲ ਸਿੱਖਿਅਤ ਕੀਤਾ ਜਾ ਸਕੇ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਵੀ ਵੱਡੇ ਵਿਦਿਅਕ ਅਦਾਰਿਆਂ ਦੇ ਟੂਰ ਕਰਵਾਏ ਜਾ ਰਹੇ ਹਨ ਤਾਂ ਜੋ ਇਨ੍ਹਾਂ ਅਦਾਰਿਆਂ ਨੂੰ ਦੇਖ ਕੇ ਵਿਦਿਆਰਥੀ ਆਪਣੇ ਭਵਿੱਖ ਦੇ ਟੀਚੇ ਨਿਰਧਾਰਤ ਕਰ ਸਕਣ।

ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਚ ਸਰਕਾਰੀ ਸਕੂਲਾਂ ਦਾ ਮੁਹਾਂਦਰਾ ਪੂਰੀ ਤਰ੍ਹਾਂ ਬਦਲ ਗਿਆ ਹੈ ਹੁਣ ਵਿਦਿਆਰਥੀ ਬਲੈਕ ਬੋਰਡ ਤੋਂ ਡਿਜ਼ੀਟਲ ਸਕਰੀਨਾਂ ਵਾਲੇ ਹੋ ਗਏ ਹਨਜੋ ਵਿਦਿਆਰਥੀਆਂ ਚ ਆਤਮ ਵਿਸ਼ਵਾਸ ਪੈਦਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪਹਿਲੇ ਦਿਨ ਤੋਂ ਇਹ ਵਿਸ਼ਵਾਸ ਹੈ ਕਿ ਸਿੱਖਿਆ ਨਾਲ ਹੀ ਵਿਕਸਤ ਸਮਾਜ ਬਣਾਇਆ ਜਾ ਸਕਦਾ ਹੈ ਤੇ ਇਸ ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਉਹਨਾਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਰਸੂਲਪੁਰਮਨੋਹਰਪੁਰ ਅਤੇ ਦੁਨੀਆ ਸੰਧੂ ਵਿੱਚ ਨਵੇਂ ਕਮਰੇਮਿੱਡ ਡੇ ਮੀਲ ਕਮਰਾਸ਼ੈੱਡਚਾਰ ਦੁਆਰੀ ਅਤੇ ਹੋਰ ਵੱਡੇ ਕੰਮ ਬੱਚਿਆਂ ਨੂੰ ਸਮਰਪਿਤ ਕੀਤੇ।

ਦੱਸਣਯੋਗ ਹੈ ਕਿ ਸਕੂਲਾਂ ਵਿੱਚ ਕਰਵਾਏ ਗਏ ਇਹਨਾਂ ਕੰਮਾਂ ਨਾਲ ਬੱਚਿਆਂ ਨੂੰ ਪੜ੍ਹਾਈ ਲਈ ਸਾਜਗਰ ਮਾਹੌਲ ਮਿਲਣਾ ਸ਼ੁਰੂ ਹੋਵੇਗਾਸਕੂਲ ਵਿੱਚ ਚਾਰਦਿਵਾਰੀ ਹੋਣ ਨਾਲ ਸੁਰੱਖਿਆ ਦੇ ਇੰਤਜ਼ਾਮ ਬਿਹਤਰ ਹੋਏ ਹਨ। ਵਿਦਿਆਰਥੀਆਂ ਨੂੰ ਬੈਠਣ ਲਈ ਸਾਫ ਸੁਥਰੇ ਕਲਾਸ ਰੂਮ ਮਿਲੇ ਹਨ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿੱਚ ਖੋਲੀਆਂ ਗਈਆਂ ਲਾਇਬਰੇਰੀਆਂ ਬੱਚਿਆਂ ਨੂੰ ਪੜ੍ਹਨ ਦੀ ਆਦਤ ਪਾਉਣਗੀਆਂ ਅਤੇ ਅੱਗੇ ਚੱਲ ਕੇ ਬੱਚੇ ਆਪਣੇ ਪਰਿਵਾਰ ਦਾ ਨਾਂ ਉੱਚਾ ਕਰ ਸਕਣਗੇ।

ਇਸ ਮੌਕੇ ਪ੍ਰਧਾਨ ਮਨਦੀਪ ਸਿੰਘ ਗਿੱਲਨਵਦੀਪ ਸਿੰਘ ਪਨੇਸਰਸਰਪੰਚ ਜਸਵੀਰ ਸਿੰਘ ਸੰਧੂਹਰਪਾਲ ਸਿੰਘ ਲਾਡੀਦਿਲਬਾਗ ਸਿੰਘ ਭਾਗੋਵਾਲਸਰਪੰਚ ਕੁਲਦੀਪ ਸਿੰਘਸਰਪੰਚ ਮਿੱਤਰਪਾਲ ਸਿੰਘਗਿਆਨ ਸਿੰਘ ਫੌਜੀਸਾਬਕਾ ਸਰਪੰਚ ਜਤਿੰਦਰ ਸਿੰਘਗਗਨਦੀਪ ਸਿੰਘ ਅਤੇ ਮਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਅਤੇ ਮਾਪੇ ਹਾਜ਼ਰ ਸਨ।

Share post:

Subscribe

Popular

More like this
Related

ਅਹਿਮਦੀਆ ਕ੍ਰਿਕਟ ਕਲਬ ਨੇ ਕੋਟਲਾ ਸ਼ਾਹਿਆਂ ਨੁੰ ਹਰਾ ਕੇ ਕ੍ਰਿਕਟ ਕੱਪ ਆਪਣੇ ਨਾਮ ਕੀਤਾ

ਕਾਦੀਆਂ 6 ਸਿਤੰਬਰ(ਸਲਾਮ ਤਾਰੀ) ਪਿੰਡ ਮਾਨ ਵਿੱਖੇ ਸੰਤ ਕਬੀਰ ਯੂਥ...

ਕਮਿਸ਼ਨਰ ਨਗਰ ਨਿਗਮ ਨੇ ਬਟਾਲਾ ਵਿਖੇ ਪਲਾਸਟਿਕ ਦੇ ਲਿਫਾਫਿਆ ਦੀ ਵਰਤੋ ਨਾ ਕਰਨ ਦੀ ਕੀਤੀ ਅਪੀਲ

ਬਟਾਲਾ,3 ਸਤੰਬਰ (ਤਾਰੀ ) ਐਸ.ਡੀ.ਐਮ-ਕਮ-ਕਮਿਸ਼ਨਰ, ਨਗਰ ਨਿਗਮ, ਬਟਾਲਾ ਸ੍ਰੀ...

ਹਿਊਮੈਨਿਟੀ ਫਸਟ ਇੰਡੀਆ ਵੱਲੋਂ ਹੜ ਪੀੜਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਵੰਡੀ ਜਾ ਰਹੀ ਹੈ l

ਕਾਦੀਆਂ 30 ਅਗਸਤ (ਸਲਾਮ ਤਾਰੀ)ਸਰਹਦੀ ਜ਼ਿਲਾ ਗੁਰਦਾਸਪੁਰ ਦੇ ਬਲਾਕ...