ਦਹਾਕਿਆਂ ਤੋਂ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਸਕੂਲ ਆਧੁਨਿਕ ਸਹੂਲਤਾਂ ਨਾਲ ਹੋਏ ਲੈੱਸ -ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਹਾ- ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜੋ ਕਿਹਾ, ਉਹ ਕਰਕੇ ਦਿਖਾਇਆ

Date:

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 22 ਅਪ੍ਰੈਲ (  ਅਬਦੁਲ ਸਲਾਮ ਤਾਰੀ ) ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਜੋ ਦਹਾਕਿਆਂ ਤੋਂ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਸਨਉਨ੍ਹਾਂ ਸਕੂਲਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਅਤਿਆਧੁਨਿਕ ਸਹੂਲਤਾਂ ਨਾਲ ਲੈਸ ਕਰ ਦਿੱਤਾ ਹੈ। ਇਹ ਪ੍ਰਗਟਾਵਾ ਉਨ੍ਹਾਂ  ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ  ਕਿਹਾ ਕਿ ਸਿੱਖਿਆਸਿਹਤਬਿਜਲੀਰੁਜ਼ਗਾਰ ਅਤੇ ਹੋਰ ਸਾਰੇ ਖੇਤਰਾਂ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਵਿਆਪਕ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਇਸ ਕਰਕੇ ਸੰਭਵ ਹੋ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਦਾ ਉਦੇਸ਼ ਸਮਰਪਣਵਚਨਬੱਧਤਾ ਅਤੇ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਹੈ।

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜੋ ਕਿਹਾ ਹੈਉਹ ਹਕੀਕਤ ਵਿੱਚ ਕਰਕੇ ਦਿਖਾਇਆ ਹੈਜਿਸ ਦੀ ਮਿਸਾਲ ਸੂਬੇ ਦੇ 12 ਹਜ਼ਾਰ ਸਕੂਲਾਂ ਚ 2 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜ ਸਭ ਦੇ ਸਾਹਮਣੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿੱਥੇ ਸਕੂਲਾਂ ਵਿੱਚ ਕੈਂਪਸ ਮੈਨੇਜਰ ਅਤੇ ਸੁਰੱਖਿਆ ਗਾਰਡ ਨਿਯੁਕਤ ਕੀਤੇ ਗਏ ਹਨ ਅਤੇ ਸਰਕਾਰੀ ਸਕੂਲਾਂ ਦੇ ਰੱਖ-ਰਖਾਵ ਤੇ ਸੂਬਾ ਸਰਕਾਰ ਵੱਲੋਂ ਸਾਲਾਨਾ 200 ਕਰੋੜ ਰੁਪਏ ਤੋਂ ਵੱਧ ਖਰਚਾ ਕੀਤਾ ਜਾਂਦਾ ਹੈ।

ਅੱਜ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ’  ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਕਾਂਗੜਾ ਵਿਖੇ 9 ਲੱਖ 52 ਹਜ਼ਾਰ 800 ਰੁਪਏਬਹਾਦਰਪੁਰ ਰਜੋਆ ਵਿਖੇ 21 ਲੱਖ 12 ਹਜ਼ਾਰ ਰੁਪਏ ਔਲਖ ਕਲਾਂ ਵਿਖੇ 9 ਲੱਖ 71 ਹਜ਼ਾਰ ਰੁਪਏਔਲਖ ਖੁਰਦ ਵਿਖੇ 7 ਲੱਖ 51 ਹਜ਼ਾਰ ਰੁਪਏ ਤੇ ਨਵੀਂ ਕੀੜੀ ਵਿਖੇ 16 ਲੱਖ 12 ਹਜ਼ਾਰ ਰੁਪਏ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ ਤੇ ਲੜਕੀਆਂ) ਸ੍ਰੀ ਹਰਗੋਬਿੰਦਪੁਰ ਸਾਹਿਬਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਰਜੋਆਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਔਲਖ ਖੁਰਦ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।

ਇਸ ਮੌਕੇ ਬੀ.ਪੀ.ਈ.ਓ ਜਸਵਿੰਦਰ ਸਿੰਘਬੀ ਪੀ ਈ ਓ ਤਰਸੇਮ ਸਿੰਘ ਰਿਆੜਬੀ ਐਨ ਓ ਰਾਮ ਲਾਲਪੀ ਏ ਰਾਜੂ ਭਿੰਡਰਪੀ ਏ ਸੁਖਦੇਵ ਸਿੰਘ ਰੋਮੀਸਲਾਹਕਾਰ ਪਰਮਬੀਰ ਸਿੰਘ ਰਾਣਾਸਰਪੰਚ ਸੁਖਰਾਜ ਸਿੰਘ ਕਾਹਲੋ ਪੇਰੋਸ਼ਾਹਸਿੱਖਿਆ ਸੁਧਾਰ ਕਮੇਟੀ ਦੇ ਕੋਆਰਡੀਨੇਟਰ ਜੋਨੀ ਘੁਮਾਣਸਰਪੰਚ ਜੀਵਨ ਸਿੰਘ ਅਤੇ ਸਰਪੰਚ ਮਨਜੀਤ ਸਿੰਘ ਵਾੜੇ ਆਦਿ ਹਾਜ਼ਰ ਸਨ।

Share post:

Subscribe

Popular

More like this
Related

ਅਹਿਮਦੀਆ ਕ੍ਰਿਕਟ ਕਲਬ ਨੇ ਕੋਟਲਾ ਸ਼ਾਹਿਆਂ ਨੁੰ ਹਰਾ ਕੇ ਕ੍ਰਿਕਟ ਕੱਪ ਆਪਣੇ ਨਾਮ ਕੀਤਾ

ਕਾਦੀਆਂ 6 ਸਿਤੰਬਰ(ਸਲਾਮ ਤਾਰੀ) ਪਿੰਡ ਮਾਨ ਵਿੱਖੇ ਸੰਤ ਕਬੀਰ ਯੂਥ...

ਕਮਿਸ਼ਨਰ ਨਗਰ ਨਿਗਮ ਨੇ ਬਟਾਲਾ ਵਿਖੇ ਪਲਾਸਟਿਕ ਦੇ ਲਿਫਾਫਿਆ ਦੀ ਵਰਤੋ ਨਾ ਕਰਨ ਦੀ ਕੀਤੀ ਅਪੀਲ

ਬਟਾਲਾ,3 ਸਤੰਬਰ (ਤਾਰੀ ) ਐਸ.ਡੀ.ਐਮ-ਕਮ-ਕਮਿਸ਼ਨਰ, ਨਗਰ ਨਿਗਮ, ਬਟਾਲਾ ਸ੍ਰੀ...

ਹਿਊਮੈਨਿਟੀ ਫਸਟ ਇੰਡੀਆ ਵੱਲੋਂ ਹੜ ਪੀੜਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਵੰਡੀ ਜਾ ਰਹੀ ਹੈ l

ਕਾਦੀਆਂ 30 ਅਗਸਤ (ਸਲਾਮ ਤਾਰੀ)ਸਰਹਦੀ ਜ਼ਿਲਾ ਗੁਰਦਾਸਪੁਰ ਦੇ ਬਲਾਕ...