ਨਵੀਆਂ ਕਲਮਾਂ ਨਵੀਂ ਉਡਾਣ’ ਤਹਿਤ ਇੱਕ ਰੋਜ਼ਾ ਬਾਲ ਸਾਹਿਤ ਉਤਸਵ ਆਯੋਜਿਤ

Date:

 

ਬਟਾਲਾ 09 ਜੁਲਾਈ (ਤਾਰੀ )

 

ਨਵੀਆਂ ਕਲਮਾਂ ਨਵੀਂ ਉਡਾਣ ਪ੍ਰੋਜੈਕਟ ਤਹਿਤ ਸਥਾਨਕ ਹਸਤ ਸ਼ਿਲਪ ਕਾਲਜ ਵਿਖੇ ਇੱਕ ਰੋਜ਼ਾ ਬਾਲ ਸਾਹਿਤ ਉਤਸਵ ਕਰਵਾਇਆ ਗਿਆ , ਜਿਸ ਵਿੱਚ ਨਵੀਆਂ ਕਲਮਾਂ ਨਵੀਂ ਉਡਾਣ ਦੇ ਸਰਪ੍ਰਸਤ ਸ਼੍ਰੀ ਸੁੱਖੀ ਬਾਠ ਪੰਜਾਬ ਭਵਨ ਸਰੀ ਕਨੇਡਾ ਵੱਲੋਂ ਮੁੱਖ ਮਹਿਮਾਨ ਅਤੇ ਪ੍ਰੋਜੈਕਟ ਇੰਚਾਰਜ ਸ਼੍ਰੀ ਉਂਕਾਰ ਸਿੰਘ ਤੇਜੇ, ਅੰਮ੍ਰਿਤ ਕਲਸੀ , ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਅਨਿਲ ਸ਼ਰਮਾਂ ਤੇ ਹਸਤ ਸ਼ਿਲਪ ਕਾਲਜ ਦੇ ਡਾਇਰੈਕਟਰ ਸ਼੍ਰੀ ਅਰੁਣ ਜੇਈ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਨਵੀਆਂ ਕਲਮਾਂ ਨਵੀਂ ਉਡਾਣ ਟੀਮ ਗੁਰਦਾਸਪੁਰ ਦੇ ਇੰਚਾਰਜ ਮੈਡਮ ਸਤਿੰਦਰ ਕੌਰ ਕਾਹਲੋਂ ਨੇ ਦੱਸਿਆ ਕਿ ਇਸ ਬਾਲ ਸਾਹਿਤ ਉਤਸਵ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੀਆਂ 03 , ਅੰਮ੍ਰਿਤਸਰ ਦੀ 01 ਅਤੇ ਪਠਾਨਕੋਟ ਦੀ 01 ਬਾਲ ਕਵਿਤਾਵਾਂ ਦੀ ਪੁਸਤਕ ਰਿਲੀਜ ਕੀਤੀ ਗਈ। ਇਸ ਦੌਰਾਨ ਸੰਬੋਧਨ ਕਰਦਿਆਂ ਸ਼੍ਰੀ ਸੁੱਖੀ ਬਾਠ ਨੇ ਕਿਹਾ ਬੱਚਿਆਂ ਨੂੰ ਸੋਚਣ , ਲਿਖਣ ਤੇ ਰਚਨਾਤਮਕ ਦਿਸ਼ਾ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। ਨਵੀਆਂ ਕਲਮਾਂ ਨਵੀਂ ਉਡਾਣ ਪ੍ਰੋਜੈਕਟ ਬਾਲ ਸਾਹਿਤਕਾਰਾਂ ਨੂੰ ਸਾਹਿਤ ਪੜ੍ਹਨ ਦੀ ਚੇਟਕ ਵੀ ਲਗਾ ਰਹੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਹ ਪ੍ਰੋਜੈਕਟ ਪੂਰੇ ਵਿਸ਼ਵ ਵਿੱਚ ਵੱਖਰੀ ਪਛਾਣ ਬਣਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੇ ਨਾਲ ਨਾਲ ਦੂਸਰੇ ਦੇਸ਼ਾਂ ਵਿੱਚ ਪੰਜਾਬੀ ਬਾਲ ਸਾਹਿਤ ਨੂੰ ਪ੍ਰਫੁੱਲਤ ਕਰਨ ਲਈ ਟੀਮਾਂ ਸਫ਼ਲਤਾ ਪੂਰਵਕ ਕੰਮ ਕਰ ਰਹੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਉਪਰਾਲੇ ਜਾਰੀ ਰਹਿਣਗੇ। ਇਸ ਦੌਰਾਨ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਪਹੁੰਚੇ ਅੰਮ੍ਰਿਤ ਕਲਸੀ ਵੱਲੋਂ ਸ਼੍ਰੀ ਸੁੱਖੀ ਬਾਠ ਪੰਜਾਬੀ ਭਵਨ ਸਰੀ ਕੈਨੇਡਾ ਵੱਲੋਂ ਪੰਜਾਬੀ ਸਾਹਿਤ ਤੇ ਸੱਭਿਆਚਾਰ ਪ੍ਰਤੀ ਕੀਤੇ ਜਾ ਰਹੇ ਕਾਰਜ ਉਪਰਾਲਿਆਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕੀਤੇ ਜਾ ਰਹੇ ਸਾਹਿਤਕ ਕਾਰਜਾਂ ਨੂੰ ਸਲਾਹਿਆ। ਇਸ ਦੌਰਾਨ ਸ਼੍ਰੀ ਅਰੁਣ ਜੇਈ ਡਾਇਰੈਕਟਰ ਹਸਤ ਸ਼ਿਲਪ ਕਾਲਜ ਨੇ ਕਿਹਾ ਕਿ ਨਵੀਆਂ ਕਲਮਾਂ ਨਵੀਂ ਉਡਾਣ ਤਹਿਤ ਕਰਵਾਇਆ ਇੱਕ ਰੋਜ਼ਾ ਬਾਲ ਸਾਹਿਤ ਉਤਸਵ ਬਹੁਤ ਪ੍ਰਭਾਵਸ਼ਾਲੀ ਸੀ ਅਤੇ ਉਨ੍ਹਾਂ ਆਸ ਪ੍ਰਗਟਾਈ ਕਿ ਉਨ੍ਹਾਂ ਦੇ ਕਾਲਜ ਵਿੱਚ ਭਵਿੱਖ ਵਿੱਚ ਅਜਿਹੇ ਸਾਹਿਤਕ ਸਮਾਗਮ ਕਰਵਾਏ ਜਾਣ। ਇਸ ਦੌਰਾਨ ਵਰਲਡ ਰਿਕਾਰਡ ਹੋਲਡਰ ਪ੍ਰਤੀਕ ਅੰਗੂਰਾਲਾ ਤੇ ਕੁੰਵਰ ਅੰਮ੍ਰਿਤਬੀਰ ਸਿੰਘ ਨੂੰ ਉਨ੍ਹਾਂ ਵੱਲੋਂ ਬਣਾਏ ਵਿਸ਼ਵ ਰਿਕਾਰਡ ਲਈ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਤੋਂ ਗਗਨਦੀਪ ਸਿੰਘ, ਨਵਜੋਤ ਕੌਰ ਬਾਜਵਾ ਤੇ ਕਮਲਜੀਤ ਕੌਰ ਦੀ ਬਾਲ ਕਵਿਤਾਵਾਂ ਦੀ ਸੰਪਾਦਿਤ ਪੁਸਤਕਾਂ ਦੀ ਘੁੰਡ ਚੁਕਾਈ ਕੀਤੀ ਗਈ। ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਆਪਣੀਆਂ ਲਿਖੀਆਂ ਰਚਨਾਵਾਂ ਵੀ ਪੇਸ਼ ਕੀਤੀਆਂ। ਪ੍ਰੋਗਰਾਮ ਦਾ ਲਾਈਵ ਟੈਲੀਕਾਸਟ ਵੱਖ-ਵੱਖ ਚੈਨਲਾਂ ਰਾਹੀਂ ਕੀਤਾ ਗਿਆ। ਇਸ ਮੌਕੇ ਟੀਮ ਮੈਂਬਰ ਇੰਚਾਰਜ ਗੁਰਦਾਸਪੁਰ ਸਤਿੰਦਰ ਕੌਰ ਕਾਹਲੋਂ, ਗਗਨਦੀਪ ਸਿੰਘ , ਨਵਜੋਤ ਕੌਰ ਬਾਜਵਾ , ਕਮਲਜੀਤ ਕੌਰ, ਰਣਜੀਤ ਕੌਰ ਬਾਜਵਾ , ਸੁਖਵਿੰਦਰ ਕੌਰ ਬਾਜਵਾ , ਪ੍ਰਿੰਸੀਪਲ ਨਾਨਕ ਸਿੰਘ , ਜੋਗਿੰਦਰ ਅੰਗੂਰਾਲਾ , ਰਾਜੇਸ਼ਵਰ ਸਲਾਰੀਆ , ਮੈਡਮ ਰਜਨੀ ਸ੍ਰੀ ਅੰਮ੍ਰਿਤਸਰ ਸਾਹਿਬ, ਰਾਜਬੀਰ ਗਰੇਵਾਲ,ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਬਲਬੀਰ ਸਿੰਘ ਬਿੱਟੂ, ਪ੍ਰਿੰਸੀਪਲ ਸ਼ਰਨਜੀਤ ਕੌਰ, ਪ੍ਰਿੰਸੀਪਲ ਪਰਮਜੀਤ ਕੌਰ, ਪ੍ਰਿੰਸੀਪਲ ਮਨਜੀਤ ਸਿੰਘ ਸੰਧੂ, ਸਾਬਕਾ ਡੀ.ਈ.ਓ. ਅਮਰਜੀਤ ਸਿੰਘ ਭਾਟੀਆ,ਪ੍ਰਿੰਸੀਪਲ ਰਾਮ ਲਾਲ, ਪ੍ਰਿੰਸੀਪਲ ਤੇਜਿੰਦਰ ਕੌਰ, ਪ੍ਰਿੰਸੀਪਲ ਸਰਬਜੀਤ ਕੌਰ,ਪ੍ਰੇਮ ਸਿੰਘ ਸਟੇਟ ਐਵਾਰਡੀ, ਸੁਰਿੰਦਰ ਮੋਹਨ, ਨੀਟਾ ਭਾਟੀਆ ,ਰਮਨਦੀਪ ਕੋਰ ,ਰਾਜਵਿੰਦਰ ਕੋਰ,ਪੂਨਮਜੋਤ ਕੌਰ , ਰਣਜੀਤ ਕੌਰ, ਹੈੱਡ ਮਿਸਟ੍ਰੈਸ ਵਰਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀ ਤੇ ਉਹਨਾਂ ਮਾਤਾ ਪਿਤਾ ਸ਼ਾਮਲ ਹੋਏ।

Share post:

Subscribe

Popular

More like this
Related

ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਰਚਣ ਵਾਲੇ ਜੱਗੂ ਭਗਵਾਨਪੁਰੀਆ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ

 ਬਟਾਲਾ/ਚੰਡੀਗੜ੍ਹ, 15 ਜੁਲਾਈ:(ਤਾਰੀ)ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ...

ਆਬਾਦੀ ਨੂੰ ਕਾਬੂ ਕਰਨਾ ਸਮੇਂ ਦੀ ਮੰਗ – ਡਾਕਟਰ ਮੋਹਪ੍ਰੀਤ ਸਿੰਘ

 ਕਾਦੀਆ 11 ਜੁਲਾਈ, (ਤਾਰੀ ) ਸਿਹਤ ਮੰਤਰੀ ਪੰਜਾਬ ਡਾ....

ਸਰਦਾਰ ਸਤਨਾਮ ਸਿੰਘ ਬਾਜਵਾ ਦੀ 38ਵੀਂ ਬਰਸੀ ਮਨਾਈ

ਕਾਦੀਆਂ 10 ਜੁਲਾਈ (ਸਾਲਾਮ ਤਾਰੀ) ਅੱਜ ਕਾਦੀਆਂ ਵਿੱਖੇ ਸਵਰਗੀ...

ਜਲਦੀ ਹੀ ਕਾਦੀਆਂ ਵਿੱਖੇ ਨਜਾਇਜ਼ ਕਬਜ਼ੇ ਹਟਾਏ ਜਾਣਗੇ-ਏ ਡੀ ਸੀ

ਕਾਦੀਆਂ 10 ਜੁਲਾਈ (ਸਲਾਮ ਤਾਰੀ) ਅੱਜ ਏ ਡੀ ਸੀ...