ਪਿੰਡਾਂ ਦੇ ਸਰਬਪੱਖੀ ਵਿਕਾਸ ਕੰਮਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਵਿਧਾਇਕ ਐਡਵੋਕੇਟ ਅਮਰਪਾਲ ਸਿੰਘ

Date:

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 13 ਅਕਤੂਬਰ  (ਸਲਾਮ ਤਾਰੀ) ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਊਧਨਵਾਲ ਤੋਂ ਚੌੜਾ-ਮਧਰਾ, ਐਨੋਕੋਟ ਤੋਂ ਦਹੀਆ
ਤੇ ਵੀਲਾ ਬੱਜੂ ਤੋਂ ਬੋਲੇਵਾਲ ਪੁਲ ਵਾਇਆ ਮੋਮਣਵਾਲ ਸੜਕਾਂ ਦੇ  ਉਦਘਾਟਨ ਕੀਤੇ ਗਏ।

ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਲੋਕਾਂ ਦੀ ਮੰਗ ਪੂਰੀ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਦੇ ਵਿਕਾਸ ਕਾਰਜ ਲਈ ਸਫਲ ਉਪਰਾਲੇ ਕੀਤੇ ਹਨ, ਜਿਸ ਦੇ ਚੱਲਦਿਆਂ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਹਲਕੇ ਸ਼੍ਰੀ ਹਰਗੋਬਿੰਦਪੁਰ ਸਾਹਿਬ  ਵਿਖੇ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ । ਪਿੰਡਾਂ ਦੇ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਪਿੰਡਾਂ ਵਿੱਚ ਸ਼ਾਨਦਾਰ ਪਾਰਕਾਂ ਦੀ ਉਸਾਰੀ ਕੀਤੀ ਗਈ ਹੈ। ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਏ ਜਾ ਰਹੇ ਹਨ ।

ਇਸ ਮੌਕੇ ਸਰਪੰਚ ਨਰਿੰਦਰ ਸਿੰਘ ਘੁਮਾਣ, ਪਰਮਬੀਰ ਸਿੰਘ ਰਾਣਾ
ਸਲਾਹਕਾਰ ਅਤੇ ਜ਼ਿਲ੍ਹਾ ਪ੍ਰਧਾਨ, ਐਸ.ਡੀ.ਓ ਪੀ.ਡਬਲਿਊ.ਡੀ ਕੰਵਲਜੀਤ, ਪੀ.ਏ ਸੁਖਦੇਵ ਸਿੰਘ ਰੋਮੀ, ਪੀ.ਏ ਰਾਜੂ ਭਿੰਡਰ, ਹਰਜਿੰਦਰ ਸਿੰਘ ਯਾਦਪੁਰ ਹਲਕਾ ਸੰਗਠਨ ਇੰਚਾਰਜ, ਹਨੀ ਦਿਓਲ, ਜੋਨੀ ਘੁਮਾਣ ਅਤੇ ਸਾਬਕਾ ਚੇਅਰਮੈਨ ਕੁਲਵੰਤ ਬੀਰ ਸਿੰਘ ਮੌਜੂਦ ਸਨ।

Share post:

Subscribe

Popular

More like this
Related

ਸਰਕਾਰੀ ਪ੍ਰਾਇਮਰੀ ਸਕੂਲ ਰੰਗੜ੍ਹ ਨੰਗਲ ਵਿਖੇ ਬਾਲ ਮੇਲਾ ਕਰਵਾਇਆ ਗਿਆ

ਬਟਾਲਾ 14 ਨਵੰਬਰ (ਸਲਾਮ ਤਾਰੀ )ਸਿੱਖਿਆ ਵਿਭਾਗ ਵੱਲੋਂ ਜਾਰੀ...

ਕਵਿੱਤਰੀ ਮੁਕਤਾ ਸ਼ਰਮਾ ਤ੍ਰਿਪਾਠੀ ਦੀ ਪੁਸਤਕ “ਮੁਕਤਾਮਣੀ ਜੀਵਨ ਸੂਤਰ” ਲੋਕ ਅਰਪਣ ਕੀਤੀ ਗਈ*

 *ਗੁਰਦਾਸਪੁਰ 13 ਨਵੰਬਰ ( ਤਾਰੀ)*ਵਿਸ਼ਵ ਵਿਰਾਸਤੀ ਸੱਭਿਆਚਾਰਕ ਅਤੇ ਪੰਜਾਬੀ...