*ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀ ਇੱਕ ਰੋਜ਼ਾ ਵਰਕਸ਼ਾਪ ਆਯੋਜਿਤ*

Date:

 

*ਬਟਾਲਾ 28 ਫ਼ਰਵਰੀ (ਤਾਰੀ )*

*ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸ਼੍ਰੀਮਤੀ ਪਰਮਜੀਤ ਦੀ ਅਗਵਾਈ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ. ਜਸਵਿੰਦਰ ਸਿੰਘ ਸੇ ਸਹਿਯੋਗ ਨਾਲ ਪ੍ਰਾਇਮਰੀ ਪ੍ਰਾਇਮਰੀ ਅਧਿਆਪਕਾਂ ਦੀ ਇੱਕ ਰੋਜ਼ਾ ਹੈਂਡਮੇਡ ਸਹਾਇਕ ਸਮੱਗਰੀ ਬਣਾਉਣ ਦੀ ਵਰਕਸ਼ਾਪ ਆਯੋਜਿਤ ਕੀਤੀ ਗਈ , ਜਿਸ ਵਿੱਚ ਅਧਿਆਪਕਾਂ ਵੱਲੋਂ ਪ੍ਰੀ ਪ੍ਰਾਇਮਰੀ ਬੱਚਿਆਂ ਨੂੰ ਗਤੀਵਿਧੀਆਂ ਕਰਵਾਉਣ ਸਮੇਂ ਵਰਤੀ ਜਾਂਦੀ ਸਹਾਇਕ ਸਮੱਗਰੀ ਤਿਆਰ ਕੀਤੀ ਗਈ। ਸਿਸ ਦੌਰਾਨ ਜ਼ਿਲ੍ਹਾ ਕੋਆਰਡੀਨੇਟਰ ਪ੍ਰਥਮ ਮੈਡਮ ਅੰਜਲੀ ਤੇ ਸਹਾਇਕ ਕੋਆਰਡੀਨੇਟਰ ਮੈਡਮ ਸੁਨੀਤਾ , ਮੈਡਮ ਪੂਜਾ ਤੇ ਮੈਡਮ ਪ੍ਰਿਅੰਕਾ ਵੱਲੋਂ ਅਧਿਆਪਕਾਂ ਨਾਲ ਸਹਾਇਕ ਸਮੱਗਰੀ ਨੂੰ ਬਣਾਉਣ ਤੇ ਇਸ ਦੀ ਵਰਤੋਂ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਅਧਿਆਪਕਾਂ ਵੱਲੋਂ ਉਤਸ਼ਾਹ ਨਾਲ ਭਾਗ ਲੈਦੇ ਹੋਏ ਹੈਂਡਮੇਡ ਸਹਾਇਕ ਸਮੱਗਰੀ ਤਿਆਰ ਕੀਤੀ। ਜ਼ਿਕਰਯੋਗ ਹੈ ਕਿ ਬਲਾਕ ਬਟਾਲਾ 1 ਦੇ 07 ਕਲੱਸਟਰਾਂ ਦੇ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀ ਇਹ ਵਰਕਸ਼ਾਪ ਸਰਕਾਰੀ ਪ੍ਰਾਇਮਰੀ ਸਕੂਲ ਸੱਲੋਚਾਹਲ ਤੇ ਸਰਕਾਰੀ ਪ੍ਰਾਇਮਰੀ ਸਕੂਲ ਕਿਲਾ ਟੇਕ ਸਿੰਘ ਵਿਖੇ ਲਗਾਈ ਗਈ ਜਿਸ ਵਿੱਚ ਅਧਿਆਪਕਾਂ ਵੱਲੋਂ ਸ਼ਮੂਲੀਅਤ ਕਰਕੇ ਹੈਂਡਮੇਡ ਸਹਾਇਕ ਸਮੱਗਰੀ ਤਿਆਰ ਕੀਤੀ। ਇਸ ਦੌਰਾਨ ਸੈਂਟਰ ਮੁੱਖ ਅਧਿਆਪਕ ਅਮਰਜੀਤ ਕੌਰ , ਜ਼ਿਲ੍ਹਾ ਕੋਆਰਡੀਨੇਟਰ ਗੁਰਨਾਮ ਸਿੰਘ,ਬਲਾਕ ਰਿਸੋਰਸ ਪਰਸਨ ਦਲਜੀਤ ਸਿੰਘ , ਰਾਮ ਸਿੰਘ , ਗਗਨਦੀਪ ਸਿੰਘ , ਜਸਪਿੰਦਰ ਸਿੰਘ, ਸਮੇਤ ਪ੍ਰੀ ਪ੍ਰਾਇਮਰੀ ਅਧਿਆਪਕਾਂ ਵੱਲੋਂ ਇਸ ਵਰਕਸ਼ਾਪ ਵਿੱਚ ਸ਼ਿਰਕਤ ਕੀਤੀ।*

Share post:

Subscribe

Popular

More like this
Related

ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਕੰਪਿਊਟਰ ਵਿਭਾਗ ਵੱਲੋਂ ਵਿਦਾਇਗੀ ਸਮਾਗਮ ਕਰਵਾਇਆ ਗਿਆ।

ਕਾਦੀਆਂ, 21 ਅਪ੍ਰੈਲ (ਤਾਰੀ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਕੰਪਿਊਟਰ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਵਡਾਲਾ ਗ੍ਰੰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ 

  ਕਾਦੀਆ 14 ਅਪ੍ਰੈਲ (ਤਾਰੀ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਿਤੀ...

ਵੇਦ ਕੌਰ ਪ੍ਰਾਈਮਰੀ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ 

  ਕਾਦੀਆ 14 ਅਪ੍ਰੈਲ (ਤਾਰੀ)ਅੱਜ ਜਿੱਥੇ ਪੂਰੇ ਪੰਜਾਬ ਭਰ ਵਿੱਚ...

ਬਲਾਕ ਬਟਾਲਾ 2 ਵਿੱਚ Mindfullness ਵੀਸ਼ੇ ਤੇ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ 

ਕਾਦੀਆਂ 10  ਅਪ੍ਰੈਲ(ਸਲਾਮ ਤਾਰੀ) ਬਲਾਕ ਬਟਾਲਾ 2 ਦੇ ਨੋਡਲ ਅਫ਼ਸਰ ਸ਼੍ਰੀ ਰਾਮ ਲਾਲ...