ਫਤਿਹਗੜ੍ਹ ਚੂੜੀਆਂ (ਬਟਾਲਾ), 25 ਅਪ੍ਰੈਲ ( ਅਬਦੁਲ ਸਲਾਮ ਤਾਰੀ) ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਵੱਖ-ਵੱਖ ਸਕੂਲਾਂ ਵਿੱਚ ਕਰਵਾਏ ਗਏ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ।
ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਪਿੰਡ ਕਿਲਾ ਲਾਲ ਸਿੰਘ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਲਾਗਤ 7 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ, ਪਿੰਡ ਦਾਲਮ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 9 ਲੱਖ 10 ਹਜ਼ਾਰ ਰੁਪਏ ਅਤੇ ਪਿੰਡ ਉਗਰੇਵਾਲ ਦੇ ਸਰਕਾਰੀ ਮਿਡਲ ਸਕੂਲ ਵਿਖੇ 10 ਲੱਖ 6 ਹਜ਼ਾਰ ਰੁਪਏ ਦੀਲਾਗਤ ਨਾਲ ਸਕੂਲ ਵਿੱਚ ਬਣੇ ਨਵੇਂ ਕਮਰੇ ਅਤੇ ਚਾਰਦੀਵਾਰੀ ਸਮੇਤ ਵੱਖ-ਵੱਖ ਵਿਕਾਸ ਕਾਰਜ ਲੋਕ ਅਰਪਨ ਕੀਤੇ ਗਏ।
ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਅਤਿ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਸ ਕਾਰਨ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦਾ ਦਾਖਲਾ ਵਧਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ ਅਤੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।
ਇਸ ਮੌਕੇ ਬਲਵਿੰਦਰ ਸਿੰਘ ਬੀ.ਪੀ.ਈ.ਓ, ਸਰਪੰਚ ਜਸਬੀਰ ਕੌਰ ਕਿਲਾ ਲਾਲ ਸਿੰਘ, ਗੁਰਦਿੱਤ ਸਿੰਘ ਪਿੰਡ ਦਲਾਮ, ਜਸਬੀਰ ਕੌਰ ਅਮਨਪ੍ਰੀਤ ਸਿੰਘ ਪਿੰਡ ਉਗਰਵਾਲ, ਸ੍ਰੀਮਤੀ ਕੁਲਬੀਰ ਕੌਰ, ਬੀ.ਐਨ.ਓ ਨਵਦੀਪ ਸਿੰਘ, ਸੀ.ਐਚ.ਟੀ ਕੁਲਵਿੰਦਰ ਕੌਰ, ਕਿਲਾ ਲਾਲ ਸਿੰਘ ਦੇ ਇੰਚਾਰਜ ਸ੍ਰੀਮਤੀ ਰਾਜਵੰਤ ਕੌ, ਮੈਡਮ ਰਵਿੰਦਰ ਕੌਰ, ਮੈਡਮ ਸ਼ਰਨਜੀਤ ਕੌਰ, ਸੀ.ਐਚ.ਟੀ ਹਰਪ੍ਰੀਤ ਕੌਰ ਦਾਲਮ, ਗੁਰਪ੍ਰੀਤ ਸਿੰਘ, ਗੁਰਜਿੰਦਰ ਕੌਰ, ਰਣਜੀਤ ਕੌਰ, ਨਿਰਮਲ ਕੌਰ , ਰੂਪ ਚੰਦ , ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਹਲਕਾ ਯੂਥ ਪ੍ਰਧਾਨ ਗੁਰਬਿੰਦਰ ਸਿੰਘ ਕਾਦੀਆਂ ਦੇ ਹਲਕਾ ਕੋਡੀਨੇਟਰ ਐਜੂਕੇਸ਼ਨ ਰਘਬੀਰ ਸਿੰਘ ਅਠਵਾਲ, ਬਲਾਕ ਪ੍ਰਧਾਨ ਜਗਜੀਤ ਸਿੰਘ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ, ਗਗਨਦੀਪ ਸਿੰਘ ਕੋਟਲਾ ਬਾਮਾ , ਕਰਨ ਬਾਠ, ਗੁਰ ਪ੍ਰਤਾਪ ਸਿੰਘ ਅਤੇ ਗੁਰਦੇਵ ਸਿੰਘ ਔਜਲਾ ਆਦਿ ਹਾਜ਼ਰ ਸਨ।