ਫਤਿਹਗੜ੍ਹ ਚੂੜੀਆਂ (ਬਟਾਲਾ), 17 ਅਪ੍ਰੈਲ (ਅਬਦੁਲ ਸਲਾਮ ਤਾਰੀ ) ਸ.ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਨੇ ਕਿਹਾ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਸਹੂਲਤਾਂ ਮੁਹੱਇਆ ਕਰਵਾਈਆਂ ਗਈਆਂ ਹਨ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਦਾ ਸ਼ਾਨਦਾਰ ਮਾਹੌਲ ਪ੍ਰਾਦਨ ਕੀਤਾ ਗਿਆ ਹੈ।
ਅੱਜ ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਚਿਤੋੜਗੜ੍ਹ ਵਿਖੇ 27 ਲੱਖ 37 ਹਜ਼ਾਰ ਰੁਪਏ, ਫਤਿਹਗੜ੍ਹ ਚੂੜੀਆਂ-1 ਵਿਖੇ 9 ਲੱਖ 55 ਹਜ਼ਾਰ ਰੁਪਏ ਅਤੇ 2 ਵਿਖੇ 10 ਲੱਖ 68 ਹਜ਼ਾਰ ਰੁਪਏ ਅਤੇ ਫਤਿਹਗੜ੍ਹ ਚੂੜੀਆਂ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਲੜਕੇ) ਕੁੱਲ ਲਾਗਤ 18 ਲੱਖ, ਫਤਿਹਗੜ੍ਹ ਚੂੜੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਕੁੱਲ ਲਾਗਤ 27 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਸਾਡੀ ਸਰਕਾਰ ਬਜਟ ਦਾ ਵੱਡਾ ਹਿੱਸਾ ਸਿੱਖਿਆ ’ਤੇ ਖਰਚ ਕਰਦੀ ਰਹੇਗੀ ਅਤੇ ਹੁਣ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ, ਡਿਜੀਟਲ ਬਲੈਕ ਬੋਰਡ, ਅਤਿ-ਆਧੁਨਿਕ ਸਾਇੰਸ ਲੈਬਾਂ, ਬਿਹਤਰ ਬੁਨਿਆਦੀ ਢਾਂਚਾ ਆਦਿ ਵਰਗੀਆਂ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ੀ ਸੰਸਥਾਵਾਂ ਤੋਂ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਸਕਣ।
ਇਸ ਮੌਕੇ ਚੇਅਰਮੈਨ ਰਾਜੀਵ ਸ਼ਰਮਾ, ਸ੍ਰੀਮਤੀ ਪਰਮਜੀਤ ਕੌਰ ਜ਼ਿਲ੍ਹਾ ਸਿੱਖਿਆ ਅਫਸਰ (ਅ), ਜਸਵਿੰਦਰ ਸਿੰਘ ਬੀ.ਪੀ.ਈ.ਓ, ਪ੍ਰਿੰਸੀਪਲ ਸ਼੍ਰੀਮਤੀ ਨੀਨਾ (ਲੜਕੇ), ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਅਰੋੜਾ (ਲੜਕੀਆਂ), ਤੇਜਵਿੰਦਰ ਸਿੰਘ ਸ਼ਹਿਰੀ ਯੂਥ ਪ੍ਰਧਾਨ, ਮਾਧਵ ਬੇਦੀ, ਨਵੀਸ਼ ਨੰਦਾ, ਡਾਕਟਰ ਸੋਨੀ, ਡਾਕਟਰ ਮੰਗਲ ਸਿੰਘ, ਰਾਮ ਸਿੰਘ, ਮੁਖਵਿੰਦਰ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਹਲਕਾ ਯੂਥ ਪ੍ਰਧਾਨ ਗੁਰਬਿੰਦਰ ਸਿੰਘ ਕਾਦੀਆਂ ਦੇ ਹਲਕਾ ਕੋਡੀਨੇਟਰ ਐਜੂਕੇਸ਼ਨ ਰਘਬੀਰ ਸਿੰਘ ਅਠਵਾਲ, ਬਲਾਕ ਪ੍ਰਧਾਨ ਜਗਜੀਤ ਸਿੰਘ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਗਗਨਦੀਪ ਸਿੰਘ ਕੋਟਲਾ ਬਾਮਾ ,ਕਰਨ ਬਾਠ, ਗੁਰ ਪ੍ਰਤਾਪ ਸਿੰਘ ਅਤੇ ਗੁਰਦੇਵ ਸਿੰਘ ਔਜਲਾ ਆਦਿ ਹਾਜ਼ਰ ਸਨ।