ਬਟਾਲਾ, 3 ਮਈ (ਅਬਦੁਲ ਸਲਾਮ ਤਾਰੀ
) ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਸਰਕਾਰੀ ਸਕੂਲਾਂ ਅੰਦਰ ਕਰਵਾਏ ਗਏ ਵਿਕਾਸ ਕਾਰਜਾਂ ਦੇ ਸਮਾਗਮਾਂ ਤਹਿਤ ਅੱਜ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਵੱਖ-ਵੱਖ ਸਕੂਲਾਂ ਵਿੱਚ ਨਵੇਂ ਕਲਾਸ ਰੂਮ, ਕਮਰਿਆਂ ਦਾ ਨਵੀਨੀਕਰਨ ਤੇ ਚਾਰਦੀਵਾਰੀ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਉਨ੍ਹਾਂ ਅੱਜ ਪਿੰਡ ਅਕਰਪੁਰਾ ਸਰਕਾਰੀ ਮਿਡਲ ਸਕੂਲ ਲਾਗਤ 7 ਲੱਖ 51 ਹਜ਼ਾਰ ਰੁਪਏ, ਪਿੰਡ ਮਿਰਜਾਜਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 20 ਲੱਖ ਰੁਪਏ ਦੀ ਲਾਗਤ ਅਤੇ ਸਰਕਾਰੀ ਪ੍ਰਾਇਮਰੀ ਬਰਕੀਵਾਲ ਵਿਖੇ ਇਕ ਲੱਖ 30 ਹਜਾਰ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤਾ।
ਇਸ ਮੌਕੇ ਕਰਵਾਏ ਸਮਾਗਮ ਵਿੱਚ ਸੰਬੋਧਨ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਹੋਇਆ ਹੈ। ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕਰਕੇ ਵਿਦਿਆਰਥੀਆਂ ਨੂੰ ਡਿਜੀਟਲ ਤਕਨੀਕ ਨਾਲ ਸਮੇਂ ਦੇ ਹਾਣ ਦੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।
ਉਨਾਂ ਦੱਸਿਆ ਕਿ ਸਰਕਾਰੀ ਹਾਈ ਸਕੂਲ ਪੱਧਰੀ ਦੇ ਨਵੇ ਬਣੇ ਕਮਰਿਆਂ ਨੂੰ ਦੇਖ ਕੇ ਪਤਾ ਲਗਦਾ ਹੈ ਕਿ ਇਸ ਸਕੂਲ ਵਿਚ ਪ੍ਰਾਈਵੇਟ ਸਕੂਲਾਂ ਨਾਲੋ ਵੀ ਵਧੀਆ ਫਰਨੀਚਰ ਅਤੇ ਹੋਰ ਸੁਵਿਧਾਵਾਂ ਬੱਚਿਆਂ ਨੂੰ ਮੁਹੱਈਆ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਨਾਲ ਸਕੂਲਾਂ ਦੀ ਚਾਰਦੀਵਾਰੀ ਵੀ ਕੀਤੀ ਗਈ ਹੈ ਤਾਂ ਜੋ ਬੱਚਿਆਂ ਨੂੰ ਸੁਰੱਖਿਆ ਪ੍ਰਦਾਨ ਹੋ ਸਕੇ। ਉਨਾਂ ਨੇ ਕਿਹਾ ਕਿ ਉਹ ਦਿਨ ਦੂਰ ਨਹੀ ਜਦੋ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋ ਹਟਾ ਕੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣਗੇ ਅਤੇ ਲੋਕਾਂ ਦੀ ਪਹਿਲੀ ਪਸੰਦ ਸਰਕਾਰੀ ਸਕੂਲ ਹੋਣਗੇ।
ਇਸ ਮੌਕੇ ਪ੍ਰਿੰਸੀਪਲ ਮਨੋਜ ਕੁਮਾਰ, ਨਵਜੀਤ ਸਿੰਘ ਧਾਰੀਵਾਲ, ਮਾਸਟਰ ਕੁਲਵੰਤ ਸਿੰਘ, ਮੈਡਮ ਰਾਜਵਿੰਦਰ ਕੌਰ, ਮਾਸਟਰ ਅਮਰਵੀਰ ਸਿੰਘ, ਕੁਲਦੀਪ ਸਿੰਘ, ਗੁਰਜੀਤ ਸਿੰਘ, ਜਸਵਿੰਦਰ ਕੁਮਾਰ, ਕੁਲਦੀਪ ਕੌਰ, ਰਮਨਦੀਪ ਕੌਰ, ਸਰਪੰਚ ਰਣਜੀਤ ਸਿੰਘ, ਸਰਪੰਚ ਗੁਰਸੇਵਕ ਸਿੰਘ, ਸਰਪੰਚ ਸਗਨਦੀਪ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਹਲਕਾ ਯੂਥ ਪ੍ਰਧਾਨ ਗੁਰਬਿੰਦਰ ਸਿੰਘ ਕਾਦੀਆਂ, ਹਲਕਾ ਕੁਆਰਡੀਨੇਟਰ ਐਜੂਕੇਸ਼ਨ ਰਘਬੀਰ ਸਿੰਘ ਅਠਵਾਲ, ਬਲਾਕ ਪ੍ਧਾਨ ਜਗਜੀਤ ਸਿੰਘ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ, ਗਗਨਦੀਪ ਸਿੰਘ ਕੋਟਲਾ ਬਾਮਾ ,ਕਰਨ ਬਾਠ, ਗੁਰ ਪ੍ਰਤਾਪ ਸਿੰਘ ਅਤੇ ਗੁਰਦੇਵ ਸਿੰਘ ਔਜਲਾ ਆਦਿ ਹਾਜ਼ਰ ਸਨ।