ਬਲਾਕ ਬਟਾਲਾ 2 ਅਧਿਆਪਕਾਂ ਦੀ ਬਲਾਕ ਪੱਧਰੀ ਵਿਸ਼ਾਵਾਰ ਟ੍ਰੇਨਿੰਗ ਸਮਾਪਤ

Date:

ਕਾਦੀਆ 18 ਨਵੰਬਰ (ਤਾਰੀ)

ਬਲਾਕ ਬਟਾਲਾ 2: ਬਲਾਕ ਪੱਧਰ ਤੇ ਵੱਖ ਵੱਖ ਵਿਸ਼ਿਆਂ ਦੀ ਸਿਖਲਾਈ ਪ੍ਰੋਗਰਾਮ ਦੀ ਅੱਜ ਸਮਾਪਤੀ ਕੀਤੀ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਪਰਮਜੀਤ ਕੌਰ, ਬਲਾਕ ਨੋਡਲ ਅਫ਼ਸਰ ਸ਼੍ਰੀ ਰਾਮ ਲਾਲ ਅਤੇ ਸ਼੍ਰੀ ਅਸ਼ੋਕ ਕੁਮਾਰ, ਡੀ ਆਰ ਸੀ ਜ਼ਿਲ੍ਹਾ ਗੁਰਦਾਸਪੁਰ ਦੀ ਯੋਗ ਅਗਵਾਈ ਸ ਸ ਸ ਸ ਵਡਾਲਾ ਗ੍ਰੰਥੀਆਂ ਵਿੱਚ ਚੱਲ ਰਹੇ ਸੈਮੀਨਾਰਾਂ ਦੀ ਅੱਜ ਸਮਾਪਤੀ ਹੋ ਗਈ। ਇਹਨਾਂ ਸੈਮੀਨਾਰਾਂ ਵਿੱਚ ਬਲਾਕ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵੱਖ ਵੱਖ ਵਿਸ਼ਿਆਂ ਜਿਵੇਂ ਕਿ, ਅੰਗ੍ਰੇਜ਼ੀ, ਹਿੰਦੀ, ਪੰਜਾਬੀ, ਗਣਿਤ, ਵਿਗਿਆਨ ਅਤੇ ਸਮਾਜਿਕ ਸਿੱਖਿਆ ਨੂੰ ਪੜ੍ਹਾ ਰਹੇ ਅਧਿਆਪਕਾਂ ਨੇ ਹਿੱਸਾ ਲਿਆ। ਜ਼ਿਲ੍ਹਾ ਪੱਧਰ ਤੇ ਟ੍ਰੇਨਿੰਗ ਹਾਸਲ ਕਰ ਚੁੱਕੇ ਬਲਾਕ ਰੀਸੋਰਸ ਪਰਸਨ ਸ਼੍ਰੀ ਦੀਪਕ ਸੂਰੀ, ਸ੍ਰੀਮਤੀ ਰਜਨੀ ਬਾਲਾ, ਸ਼੍ਰੀ ਗੁਰਪ੍ਰੀਤ ਸਿੰਘ, ਸ੍ਰੀਮਤੀ ਮੋਨਿਕਾ ਅਤੇ ਸ਼੍ਰੀ ਸੁਖਚੈਨ ਨੇ ਇਹਨਾਂ ਅਧਿਆਪਕਾਂ ਨੂੰ ਟ੍ਰੇਨਿੰਗ ਦਿੱਤੀ। ਟ੍ਰੇਨਿੰਗ ਅਧਿਆਪਕਾਂ ਉਹਨਾਂ ਦੁਆਰਾ ਪੜ੍ਹਾਏ ਜਾ ਰਹੇ ਵਿਸ਼ਿਆਂ ਨੂੰ ਗਤਿਵਿਧੀਆਂ ਨਾਲ ਜੋੜਣ ਸੰਬਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਬਲਾਕ ਬਟਾਲਾ 2 ਦੇ ਨੋਡਲ ਅਫ਼ਸਰ ਸ਼੍ਰੀ ਰਾਮ ਲਾਲ ਜੀ ਵਲੋਂ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਹੋਇਆ ਕਿਹਾ ਗਿਆ ਕਿ ਅਜੋਕੀ ਵਿੱਦਿਆ ਵਿਦੀਆਰਥੀ ਕੇਂਦ੍ਰਿਤ ਹੋਣੀ ਚਾਹੀਦੀ ਹੈ। ਇਸ ਲਈ ਵਿਦਿਅਰਥੀਆਂ ਨੂੰ ਵੱਧ ਤੋਂ ਵੱਧ ਕਿਰਿਆਵਾਂ ਨਾਲ ਜੋੜਨਾ ਅਤੇ ਕਿੱਤਾ ਮੁਖੀ ਸਿੱਖਿਆ ਦੇ ਕੇ ਭਵਿੱਖ ਦੇ ਹਾਣੀ ਬਣਾਇਆ ਜਾਣਾ ਚਾਹੀਦਾ ਹੈ।

ਬਲਾਕ ਰੀਸੋਰਸ ਪਰਸਨਾਂ ਨੇ ਸਹਾਇਕ ਸਮੱਗਰੀ ਦੀ ਵਰਤੋਂ ਕਰਦੇ ਹੋਏ ਅਧਿਆਪਿਕਾਂ ਨੂੰ ਨਵੇਂ ਢੰਗ ਤਰੀਕੇ ਨਾਲ ਸਿਖਲਾਈ ਦਿੱਤੀ। ਨਿਰਧਾਰਿਤ ਏਜੰਡੇ ਤੇ ਵਿਚਾਰ ਚਰਚਾ ਹੋਈ ਅਤੇ ਪ੍ਰੋਜੈਕਟਰ ਦੀ ਸਹਾਇਤਾ ਨਾਲ ਹਰ ਇੱਕ ਸਲਾਈਡ ਉੱਤੇ ਖੁੱਲ ਕੇ ਵਿਚਾਰ ਚਰਚਾ ਕੀਤੀ ਗਈ।

Share post:

Subscribe

Popular

More like this
Related

ਸ ਸ ਸ ਸਮਾਰਟ ਸਕੂਲ ਵਿਖੇ World Environment Day ਮਨਾਇਆ ਗਿਆ

 ਕਾਦੀਆ, 5 ਜੂਨ (ਤਾਰੀ )ਸ ਸ ਸ ਸਮਾਰਟ ਸਕੂਲ...

38 ਉਮੀਦਵਾਰਾਂ ਨੇ ਨਾਂ ਵਾਪਸ ਲਏ, 13 ਜੂਨ ਨੂੰ ਪੈਣਗੀਆਂ ਵੋਟਾਂ

ਕਾਦੀਆਂ/5 ਜੂਨ (ਸਲਾਮ ਤਾਰੀ) 13 ਜੂਨ ਨੂੰ ਨਗਰ ਕੌਂਸਲ ਕਾਦੀਆਂ ਦੀ ਹੋਣ...