ਕਾਦੀਆਂ 6 ਜੁਲਾਈ( ਸਲਾਮ ਤਰੀ) ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦਾਸਪੁਰ ਦੇ ਪਿੰਡ ਢੱਪਈ ਵਿਖੇ ਸਲਾਨਾ ਜੋੜ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਭੁਪਿੰਦਰ ਗਿੱਲ ਅਤੇ ਜਸਵਿੰਦਰ ਜੀਤੂ ਦੀ ਗਾਇਕ ਜੋੜੀ ਨੇ ਆਪਣੇ ਗੀਤਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਢੱਪਈ ਅਤੇ ਆਲੇ ਦੁਆਲੇ ਦੇ ਪਿੰਡਾਂ ਦੇ ਲੋਕਾਂ ਨੇ ਇਸ ਮੇਲੇ ਦਾ ਆਨੰਦ ਮਾਣਿਆ। ਇਹ ਮੇਲਾ ਹਰ ਸਾਲ ਬਾਬਾ ਹਰੀਮ ਸ਼ਾਹ ਦੀ ਯਾਦ ਵਿੱਚ ਮਨਾਇਆ ਜਾਂਦਾ। ਇਸ ਮੌਕੇ ਸੰਗਤਾਂ ਲਈ ਅਤੁੱਟ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਸ਼ਾਮ ਨੂੰ ਕਬੱਡੀ ਦੇ ਮੈਚ ਵੀ ਕਰਵਾਏ ਗਏ। ਇਹ ਮੇਲਾ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ।।
oplus_0
ਯਾਦਗਾਰੀ ਹੋ ਨਿਬੜਿਆ ਪਿੰਡ ਢਪਈ ਦਾ ਜੋੜ ਮੇਲਾ
Date: