ਬਟਾਲਾ, 22 ਅਪ੍ਰੈਲ (ਅਬਦੁਲ ਸਲਾਮ ਤਾਰੀ )ਪੰਜਾਬ ਸਰਕਾਰ ਵੱਲੋਂ ਅਰੰਭੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਲੋਕਾਂ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੀਆਂ ਅਲਾਮਤਾਂ ਤੋਂ ਜਾਣੂ ਕਰਵਾਉਣ ਲਈ ਪਿੰਡ ਘੁੰਮਣ ਕਲਾਂ ਵਿਖੇ ਸਾਈਕਲ ਜਾਗਰੂਕਤਾ ਰੈਲੀ ਕੱਢੀ ਗਈ।
ਸਿਮਰਨਜੀਤ ਸਿੰਘ, ਜਿਲ੍ਹਾ ਖੇਡ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਤੇ ਨਸ਼ੇ ਦੀ ਲਤ ਲਗਾ ਚੁੱਕੇ ਲੋਕਾਂ ਨੂੰ ਇਸ ਤੋਂ ਖਹਿੜਾ ਛੁਡਾਉਣ ਲਈ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਪੰਚਾਂ ਸਰਪੰਚਾਂ ਨੂੰ ਅਪੀਲ ਜਾ ਰਹੀ ਹੈ ਕਿ ਕਿ ਉਹ ਪਿੰਡਾਂ ਵਿੱਚ ਜੋ ਲੋਕ ਨਸ਼ੇ ਦੀ ਵਰਤੋਂ ਕਰ ਰਹੇ ਹਨ ਉਨ੍ਹਾਂ ਨੂੰ ਸਮਝਾਉਣ ਕਿ ਨਸ਼ਾ ਇੱਕ ਬਹੁਤ ਮਾੜੀ ਚੀਜ਼ ਹੈ ਜੋ ਕਿ ਪੈਸੇ ਦੀ ਬਰਬਾਦੀ ਤਾਂ ਕਰਦਾ ਹੀ ਹੈ ਨਾਲ ਹੀ ਸਿਹਤ ਨੂੰ ਵੀ ਬਰਬਾਦ ਕਰ ਦਿੰਦਾ ਹੈ। ਇਸ ਲਈ ਇਸ ਤੋਂ ਜਿਨ੍ਹਾਂ ਵੀ ਬਚਿਆ ਜਾਵੇ ਉਨ੍ਹਾਂ ਹੀ ਥੋੜਾ ਹੈ। ਇਸ ਲਈ ਉਹ ਪਿੰਡਾਂ ਵਿੱਚ ਨਸ਼ੇ ਨੂੰ ਖਤਮ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕਰਨ ਅਤੇ ਪੰਜਾਬ ਨੂੰ ਮੁੜ ਤੰਦਰੁਸਤ ਕਰਨ।
ਰੈਲੀ ਦੌਰਾਨ ਖਿਡਾਰੀਆਂ ਅਤੇ ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਹਿੱਸਾ ਲਿਆ ਤੇ ਲੋਕਾਂ ਨੂੰ ਨਸ਼ਿਆਂ ਦੇ ਦੁਰ ਪਰਭਾਵਾਂ ਬਾਰੇ ਜਾਗਰੂਕ ਕੀਤਾ।