ਵਿਦਿਆਰਥੀਆਂ ਨੂੰ ਜਾਗਰੂਕਤਾ ਸੈਮੀਨਾਰ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਵਾਤਾਵਰਣ ਦੀ ਸੰਭਾਲ ਬਾਰੇ ਕੀਤਾ ਜਾਗਰੂਕ

Date:

ਬਟਾਲਾ, 22 ਅਪ੍ਰੈਲ ( ਅਬਦੁਲ ਸਲਾਮ ਤਾਰੀ) ਸ੍ਰੀ ਸੁਹੇਲ ਕਾਸਿਮ ਮੀਰਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋ ਸਰਕਾਰੀ ਪ੍ਰਾਇਮਰੀ ਸਕੂਲ ਸੰਗਤਪੁਰਾ ਵਿਖੇ ਜਾਗਰਕੂਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਚੰਗੇ ਛੋਹਮਾੜੇ ਛੋਹਹਰੇ ਵਾਤਾਵਰਣਨਸ਼ਿਆਂ ਦੇ ਦੁਰਪ੍ਰਭਾਵਾਂ ਅਤੇ ਹੈਲਪ ਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਸ੍ਰੀਮਤੀ ਜਸਵੰਤ ਕੌਰਐਸ.ਪੀ. (ਐੱਚ) ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਜ਼ਿਲ੍ਹਾ ਬਟਾਲਾ ਵਿਖੇ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰਕੂ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਉਨਾਂ ਅੱਗੇ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਦੇ ਨਾਲ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਨੌਜਵਾਨਾਂ ਵਲੋਂ ਪੂਰੇ ਉਤਸ਼ਾਹ ਨਾਲ ਖੇਡਾਂ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ।

ਐਸ.ਪੀ.(ਐੱਚ) ਬਟਾਲਾ ਨੇ ਅੱਗੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਵਾਤਾਰਣ ਦੀ ਸੰਭਾਲ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ। ਉਨਾਂ ਕਿਹਾ ਕਿ ਜਿਥੇ ਪੌਦੇ ਲਗਾਉਣ ਜਰੂਰੀ ਹਨਓਸ ਦੇ ਨਾਲ-ਨਾਲ ਪੌਦਿਆਂ ਦੀ ਸਾਂਭ ਸੰਭਾਲ ਕਰਨੀ ਵੀ ਬਹੁਤ ਜਰੂਰੀ ਹੈ।

Share post:

Subscribe

Popular

More like this
Related

ਅਹਿਮਦੀਆ ਕ੍ਰਿਕਟ ਕਲਬ ਨੇ ਕੋਟਲਾ ਸ਼ਾਹਿਆਂ ਨੁੰ ਹਰਾ ਕੇ ਕ੍ਰਿਕਟ ਕੱਪ ਆਪਣੇ ਨਾਮ ਕੀਤਾ

ਕਾਦੀਆਂ 6 ਸਿਤੰਬਰ(ਸਲਾਮ ਤਾਰੀ) ਪਿੰਡ ਮਾਨ ਵਿੱਖੇ ਸੰਤ ਕਬੀਰ ਯੂਥ...

ਕਮਿਸ਼ਨਰ ਨਗਰ ਨਿਗਮ ਨੇ ਬਟਾਲਾ ਵਿਖੇ ਪਲਾਸਟਿਕ ਦੇ ਲਿਫਾਫਿਆ ਦੀ ਵਰਤੋ ਨਾ ਕਰਨ ਦੀ ਕੀਤੀ ਅਪੀਲ

ਬਟਾਲਾ,3 ਸਤੰਬਰ (ਤਾਰੀ ) ਐਸ.ਡੀ.ਐਮ-ਕਮ-ਕਮਿਸ਼ਨਰ, ਨਗਰ ਨਿਗਮ, ਬਟਾਲਾ ਸ੍ਰੀ...

ਹਿਊਮੈਨਿਟੀ ਫਸਟ ਇੰਡੀਆ ਵੱਲੋਂ ਹੜ ਪੀੜਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਵੰਡੀ ਜਾ ਰਹੀ ਹੈ l

ਕਾਦੀਆਂ 30 ਅਗਸਤ (ਸਲਾਮ ਤਾਰੀ)ਸਰਹਦੀ ਜ਼ਿਲਾ ਗੁਰਦਾਸਪੁਰ ਦੇ ਬਲਾਕ...