ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Date:

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 17 ਅਪ੍ਰੈਲ   ( ਅਬਦੁਲ ਸਲਾਮ ਤਾਰੀ) ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਤਹਿਤ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਅਮਰਪਾਲ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ ਖੋਜੇਵਾਲ ਵਿਖੇ 3 ਲੱਖ 35 ਹਜ਼ਾਰ ਰੁਪਏਸੰਦਲਪੁਰ ਵਿਖੇ 9 ਲੱਖ ਇੱਕ ਹਜ਼ਾਰ ਰੁਪਏਬਹਾਦਰ ਹੁਸੈਨ ਵਿਖੇ 15 ਲੱਖ 6 ਹਜ਼ਾਰ 669 ਰੁਪਏ ਅਤੇ ਪੰਜ ਗਰਾਈਆਂ ਵਿਖੇ 9 ਲੱਖ 88 ਹਜ਼ਾਰ 400 ਰੁਪਏ ਅਤੇ ਸਰਕਾਰੀ ਮਿਡਲ ਸਕੂਲ ਬਹਾਦਰ ਹੁਸੈਨ ਵਿਖੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਵਿਸ਼ੇਸ ਤਵੱਜੋਂ ਦਿੰਦਿਆਂ ਸਰਕਾਰੀ ਸਕੂਲਾਂ ਵਿਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸਕੂਲਾਂ ਵੱਲੋਂ ਬੱਚਿਆਂ ਨੂੰ ਲਵਾਏ ਜਾਂਦੇ ਟੂਰ ਤੇ ਸਿੱਖਣ ਦੇ ਹੋਰ ਮੌਕੇ ਮੁਹੱਈਆ ਕਰਨ ਨਾਲ ਵਿਦਿਆਰਥੀਆਂ ਦੀ ਸੋਚ ਦਾ ਦਾਇਰਾ ਵਿਸ਼ਾਲ ਹੋ ਰਿਹਾ ਹੈ।

ਇਸ ਮੌਕੇ ਬੀ.ਪੀ.ਈ.ਓ ਜਸਵਿੰਦਰ ਸਿੰਘਰਾਜੂ ਭਿੰਡਰ ਪੀ.ਏਸਲਾਹਕਾਰ ਪਰਮਬੀਰ ਸਿੰਘ ਰਾਣਾਪੀ ਏ ਸੁਖਦੇਵ ਸਿੰਘ ਰੋਮੀ ਅਤੇ ਸਰਪੰਚ ਗੁਰਮੀਤ ਸਿੰਘ ਪਨੂੰ ਆਦਿ ਹਾਜ਼ਰ ਸਨ।

Share post:

Subscribe

Popular

More like this
Related

ਅਹਿਮਦੀਆ ਕ੍ਰਿਕਟ ਕਲਬ ਨੇ ਕੋਟਲਾ ਸ਼ਾਹਿਆਂ ਨੁੰ ਹਰਾ ਕੇ ਕ੍ਰਿਕਟ ਕੱਪ ਆਪਣੇ ਨਾਮ ਕੀਤਾ

ਕਾਦੀਆਂ 6 ਸਿਤੰਬਰ(ਸਲਾਮ ਤਾਰੀ) ਪਿੰਡ ਮਾਨ ਵਿੱਖੇ ਸੰਤ ਕਬੀਰ ਯੂਥ...

ਕਮਿਸ਼ਨਰ ਨਗਰ ਨਿਗਮ ਨੇ ਬਟਾਲਾ ਵਿਖੇ ਪਲਾਸਟਿਕ ਦੇ ਲਿਫਾਫਿਆ ਦੀ ਵਰਤੋ ਨਾ ਕਰਨ ਦੀ ਕੀਤੀ ਅਪੀਲ

ਬਟਾਲਾ,3 ਸਤੰਬਰ (ਤਾਰੀ ) ਐਸ.ਡੀ.ਐਮ-ਕਮ-ਕਮਿਸ਼ਨਰ, ਨਗਰ ਨਿਗਮ, ਬਟਾਲਾ ਸ੍ਰੀ...

ਹਿਊਮੈਨਿਟੀ ਫਸਟ ਇੰਡੀਆ ਵੱਲੋਂ ਹੜ ਪੀੜਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਵੰਡੀ ਜਾ ਰਹੀ ਹੈ l

ਕਾਦੀਆਂ 30 ਅਗਸਤ (ਸਲਾਮ ਤਾਰੀ)ਸਰਹਦੀ ਜ਼ਿਲਾ ਗੁਰਦਾਸਪੁਰ ਦੇ ਬਲਾਕ...