ਬਟਾਲਾ, 26 ਜੁਲਾਈ ( ਅਬਦੁਲ ਸਲਾਮ ਤਾਰੀ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਵਿੱਚ ਵੱਡੇ ਪੱਧਰ ਤੇ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਬਟਾਲਾ ਹਲਕੇ ਦੇ ਪਿੰਡ ਤਲਵੰਡੀ ਅਰਾਈਆਂ ਅਤੇ ਥੇਹ ਗੁਲਾਮ ਨਬੀ ਵਿਖੇ ‘ਨਸ਼ਾ ਮੁਕਤੀ ਯਾਤਰਾ’ ਤਹਿਤ ਹੋਈ ਇਕੱਤਰਤਾ ਵਿੱਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ ਇੱਕਜੁਟ ਹੋ ਕੇ ਲੜਨ ਦੀ ਸਹੁੰ ਵੀ ਚੁਕਾਈ ਗਈ।
ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਖਤਮ ਕਰਨ ਦਾ ਤਹੱਈਆ ਕੀਤਾ ਗਿਆ ਹੈ ਅਤੇ ਇਸ ਲਈ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡਾਂ ਜਾਂ ਆਲੇ-ਦੁਆਲੇ ਨਸ਼ੇ ਵੇਚਣ ਵਾਲਿਆਂ ਦੀ ਇਤਲਾਹ ਪੁਲਿਸ ਨੂੰ ਜਾਂ ਵਟਸਐਪ ਨੰਬਰ 97791-00200 ਉੱਪਰ ਦੇਣ।ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਪੀੜਤਾਂ ਨੂੰ ਮੁੜ ਨਵਾਂ ਜੀਵਨ ਦੇਣ ਦੇ ਮੰਤਵ ਨਾਲ ਨਸ਼ਾ ਛੁਡਾਊ ਕੇਦਰਾਂ ਵਿੱਚ ਮੁਫਤ ਇਲਾਜ ਕਰਵਾਇਆ ਜਾ ਰਿਹਾ ਹੈ। ਇਸ ਲਈ ਸਾਰੇ ਲੋਕ ਇਸ ਨਾਮੁਰਾਦ ਬਿਮਾਰੀ ਨਸ਼ਿਆਂ ਨੂੰ ਖਤਮ ਕਰਨ ਲਈ ਅੱਗੇ ਆਉਣ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਨਸ਼ਿਆ ਦੀ ਜਕੜਨ ਵਿਚ ਆਏ ਭੋਲੇ ਭਾਲੇ ਲੋਕਾਂ ਨਾਲ ਹਮਦਰਦੀ ਨਾਲ ਨਜਿੱਠਿਆ ਜਾ ਰਿਹਾ ਹੈ, ਸਰਕਾਰ ਵੱਲੋਂ ਵੀ ਨਸ਼ਿਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਦੇ ਮੁਫਤ ਇਲਾਜ ਤੇ ਰਹਿਣ ਸਹਿਣ ਅਤੇ ਖਾਣ ਪੀਣ ਦੀ ਸਹੂਲਤ ਲਈ ਨਸ਼ਾ ਛੁਡਾਊ ਕੇਂਦਰ ਚਲਾਏ ਗਏ ਹਨ। ਉਹਨਾਂ ਕਿਹਾ ਕਿ ਇਹ ਮਿਸ਼ਨ ਸਿਰਫ ਸਰਕਾਰ ਅਤੇ ਪੁਲਿਸ ਵਿਭਾਗ ਵੱਲੋ ਸਫਲ ਨਹੀ ਬਣਾਇਆ ਜਾ ਸਕਦਾ, ਇਸ ਵਿੱਚ ਹਰ ਨਾਗਰਿਕ ਦਾ ਸਹਿਯੋਗ ਬਹੁਤ ਜਰੂਰੀ ਹੈ।
ਇਸ ਮੌਕੇ ਬੀ.ਡੀ.ਪੀ.ਓ ਧਾਰੀਵਾਲ ਕੁਲਜਿੰਦਰ ਸਿੰਘ, ਅੰਮਿ੍ਤ ਕਲਸੀ, ਸਰਪੰਚ ਬਚਿੱਤਰ ਸਿੰਘ, ਸਰਪੰਚ ਜਤਿੰਦਰ ਸਿੰਘ, ਮਨਜੀਤ ਸਿੰਘ ਬੁਮਰਾਹ ਵਾਇਸ ਕੁਆਰਡੀਨੇਟਰ ਨਸ਼ਾ ਮੁਕਤੀ ਯਾਤਰਾ, ਭੁਪਿੰਦਰ ਸਿੰਘ, ਵੀਨੂੰ ਕਾਹਲੋਂ, ਆਪ ਆਗੂ, ਵਰਕਰ ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।