ਕਾਦੀਆਂ 25 ਅਪ੍ਰੈਲ (ਸਲਾਮ ਤਾਰੀ) ਹਲਕਾ ਸ਼੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਮਹਿੰਮ ਤਹਿਤ ਸ਼੍ਰੀ ਹਰਗੋਬਿੰਦਪੁਰ ਦੇ ਵੱਖ ਵੱਖ ਸਕੂਲਾਂ ਵਿੱਚ ਵਿਿਦਆਰਥੀਆਂ ਦੀ ਸਿੱਖਿਆ ਵਿੱਚ ਵਾਧਾ ਕਰਦਿਆਂ ਉਸਾਰੀ ਗਈ ਨਵੀਂ ਚਾਰਦਿਵਾਰੀ, ਜਿਨਾਂ ਵਿੱਚ ਉਪੱਰ ਸ਼ਾਨਦਾਰ ਪੇਟਿੰਗਾਂ ਕੀਤੀਆਂ ਗਈਆਂ ਹਨ ਅਤੇ ਨਵੇਂ ਉਸਾਰੇ ਗਏ ਕਲਾਸ ਰੂਮਾਂ ਆਦਿ ਬਣਾਉਣ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸਾਡੀ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਨੂੰ ਖੁਸ਼ਹਾਲ ਅਤੇ ਪ੍ਰਗਤੀਸ਼ੀਲ ਸੂਬਾ ਬਨਾਉਣਾ ਹੈ,ਜੋ ਕਿ ਵਿਿਦਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਹੀ ਸਾਕਾਰ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਵੱਡੇ ਸੁਧਾਰ ਅਤੇ ਵਿਕਾਸ ਕਾਰਜ ਅਮਲ ਵਿੱਚ ਲਿਆ ਰਹੀ ਹੈ, ਜਿਸ ਸਦਕਾ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂ਼ਲਾਂ ਵਿੱਚ ਤਬਦੀਲ ਕਰਨ ਨੂੰ ਤਰਜੀਹ ਦੇ ਰਹੇ ਹਨ। ਉਹਨਾਂ ਕਿਹਾ ਕਿ ਸਾਡੀ ਸਰਕਾਰ ਬਜਟ ਦਾ ਵੱਡਾ ਹਿੱਸਾ ਸਿੱਖਿਆ ਤੇ ਖਰਚ ਕਰਦੀ ਰਹੇਗੀ ਅਤੇ ਹੁਣ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ, ਡਿਟੀਟਲ ਬਲੈਕ ਬੋਰਡ, ਅਤਿ ਆਧੁਨਿਕ ਸਾਇੰਸ ਲੈਬਾਂ, ਬਿਹਤਰ ਬੁਨਿਆਦੀ ਢਾਂਚਾ ਆਦਿ ਵਰਗੀਆਂ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜ ਰਹੀਆਂ ਹਨ। ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੌ ਹਾਈ ਸਕੂਲ ਕੰਡੀਲਾ, ਪ੍ਰਾਈਮਰੀ, ਮਿਡਲ ਸਕੂਲ ਨੱਤ ਮੋਕਲ, ਉਧਨਵਾਲ ਸਕੂਲ, ਲੀਲਕਲਾਂ ਸਰਕਾਰੀ ਸਕੂਲ ਵਿੱਚ ਲੱਖਾਂ ਰੁਪਏ ਦੀ ਗ੍ਰਾਂਟ ਨਾਲ ਨਵ ਨਿਰਮਤ ਚਾਰਦਿਵਾਰੀ ਅਤੇ ਕਮਰਿਆਂ ਦਾ ਉਦਘਾਟਨ ਕੀਤਾ ਗਿਆ। ਇਸ ਮੋਕੇ ਤੇ ਉਹਨਾਂ ਦੇ ਨਾਲ ਸਰਪੰਚ ਨੱਤ ਸੁਖਵਿੰਦਰ ਸਿੰਘ, ਸਰਪੰਚ ਮੋਕਲਾਂ ਲੱਖਾ ਸਿੰਘ, ਪ੍ਰਿੰਸੀਪਲ ਸ਼ਸ਼ੀ ਕਿਰਣ, ਅਰਵਿੰਦਰਜੀਤ ਸਿੰਘ ਭਾਟੀਆ, ਮੁਕੇਸ਼ ਕੁਮਾਰ, ੁਵਿੱਪਨ ਪ੍ਰਾਸ਼ਰ ,ਮਨਦੀਪ ਕੌਰ, ਲਖਵਿੰਦਰ ਕੌਰ, ਬੀ ਪੀ ਈ ੳ ਤਰਸੇਮ ਸਿੰਘ, ਗੁਰਜੀਤ ਸਿੰਘ, ਤਜਿੰਦਰ ਸਿੰਘ ਸ਼ਾਹ, ਦਵਿੰਦਰ ਸਿੰਘ, ਹਰਪ੍ਰੀਤ ਸਿੰਘ ਕੌਹਾੜ ਬਲਜਿੰਦਰ ਸਿੰਘ, ਰਜਿੰਦਰਪਾਲ ਕੌਰ, ਅਲਕਾ,ਦਿਪਾਲੀ ਆਦਿ ਹਾਜਰ ਸਨ।