ਸਰਕਾਰੀ ਸਕੂਲਾਂ ਦੇ ਜੋਨਲ ਪੱਧਰੀ ਕਿੱਤਾ ਮੁਖੀ ਸਿੱਖਿਆ ਦੇ ਮੁਕਾਬਲੇ ਕਰਵਾਏ ਗਏ*

Date:

 

ਗੁਰਦਾਸਪੁਰ 11 ਫਰਵਰੀ ( ਤਾਰੀ)

*ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਕਿੱਤਾਮੁਖੀ ਬਣਾਉਣ ਲਈ ਸਰਕਾਰੀ ਸਕੂਲਾਂ ਵਿੱਚ ਐਨ.ਐਸ.ਕਿਓ.ਐਫ. ਵੱਖ-ਵੱਖ ਕਿੱਤਾਮੁਖੀ ਕੋਰਸ ਕਰਵਾਏ ਜਾ ਰਹੇ ਹਨ ਤਾਂ ਜੋ ਵਿਦਿਆਰਥੀ ਆਪਣੇ ਕੀਤੇ ਕੋਰਸ ਵਿੱਚ ਨਿਪੁੰਨਤਾ ਹਾਸਲ ਕਰਕੇ ਆਪਣੇ ਜੀਵਨ ਨੂੰ ਬਿਹਤਰ ਬਣਾ ਸਕਣ। ਇਸ ਦੇ ਤਹਿਤ ਅੱਜ ਸਕੂਲ ਆਫ਼ ਐਮੀਨੈਂਸ ਗੁਰਦਾਸਪੁਰ ਵਿਖੇ ਅਪ੍ਰੈਲ ਟ੍ਰੇਡ ਦਾ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਜੋਨਲ ਪੱਧਰੀ ਡਰੈਸ ਮੁਕਾਬਲੇ ਕਰਵਾਏ ਅਤੇ ਪ੍ਰਦਰਸ਼ਨੀ ਲਗਾਈ ਗਈ। ਜਿਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੀਆਂ ਕੁੱਲ 09 ਟੀਮਾਂ ਵੱਲੋਂ ਭਾਗ ਲਿਆ ਗਿਆ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀਮਤੀ ਪਰਮਜੀਤ ਵੱਲੋਂ ਪਹੁੰਚ ਕੇ ਵਿਦਿਆਰਥੀਆਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਉਨ੍ਹਾਂ ਕਿਹਾ ਕਿਹਾ ਕਿ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਪ੍ਰਦਰਸ਼ਨੀ ਦੇਖਦੇ ਹੋਏ ਵਿਦਿਆਰਥੀਆਂ ਵੱਲੋਂ ਬਣਾਈਆਂ ਡਰੈਸਾਂ ਨੂੰ ਸਲਾਹਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਨੋਡਲ ਅਫ਼ਸਰ ਸ਼੍ਰੀ ਪ੍ਰਦੀਪ ਕੁਮਾਰ ਜ਼ਿਲ੍ਹਾ ਕੋਆਰਡੀਨੇਟਰ ਵੋਕੇਸ਼ਨਲ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਅੱਜ ਜੋਨਲ ਪੱਧਰੀ ਡਰੈਸ ਮੁਕਾਬਲੇ ਕਰਵਾਏ ਅਤੇ ਪ੍ਰਦਰਸ਼ਨੀ ਲਗਾਈ ਗਈ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਨ੍ਹਾਂ ਮੁਕਾਲਿਆਂ ਵਿੱਚ ਪਹਿਲੇ ਨੰਬਰ ਤੇ ਰਹਿਣ ਵਾਲੇ ਵਿਦਿਆਰਥੀ ਨੂੰ 5000 ਰੁਪਏ ,ਦੂਸਰੇ ਨੰਬਰ ਤੇ ਰਹਿਣ ਵਾਲੇ ਵਿਦਿਆਰਥੀ ਨੂੰ 3000 ਰੁਪਏ ਅਤੇ ਤੀਜੇ ਨੰਬਰ ਤੇ ਰਹਿਣ ਵਾਲੇ ਵਿਦਿਆਰਥੀ ਨੂੰ 2000 ਰੁਪਏ ਦਿੱਤੇ ਗਏ ਹਨ। ਸਕੰਸਸਸ ਗੁਰਦਾਸਪੁਰ , ਸਸਸਸ ਹੰਦਵਾਲ ਜ਼ਿਲ੍ਹਾ ਹੁਸ਼ਿਆਰਪੁਰ ਤੇ ਸਸਸਸ ਕਿਲਾ ਟੇਕ ਸਿੰਘ ਜ਼ਿਲ੍ਹਾ ਗੁਰਦਾਸਪੁਰ ਦੀ ਟੀਮ ਵੱਲੋਂ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਜੱਜਮੈਂਟ ਦੀ ਭੂਮਿਕਾ ਪ੍ਰਿੰਸੀਪਲ ਅਨਿਲ ਭੱਲਾ, ਦਵਿੰਦਰ ਕੁਮਾਰ ਅਸਿਸਟੈਂਟ ਮੈਨੇਜਰ ਨਿਓ ਅਗਰਟਨ ਮਿੱਲ ਧਾਰੀਵਾਲ, ਰਾਜੀਵ ਸਾਂਵਲ ਵੱਲੋਂ ਨਿਭਾਈ ਗਈ। ਇਸ ਮੌਕੇ ਸੁਪਰਡੈਂਟ ਪ੍ਰਬੋਧ ਕੁਮਾਰ, ਕਮਲਦੀਪ ਗੁਪਤਾ , ਅਮਰੀਕ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਵੋਕੇਸ਼ਨਲ ਹੁਸ਼ਿਆਰਪੁਰ , ਵਰਿੰਦਰ ਸਿੰਘ ਵੋਕੇਸ਼ਨਲ ਲੈਕਚਰਾਰ ਹੁਸ਼ਿਆਰਪੁਰ, ਸੁਨੀਤ ਯਾਦਵ, ਮਨਪ੍ਰੀਤਪਾਲ, ਮੈਡਮ ਅਨੀਤਾ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ, ਅਨੂੰ ਅਰੋੜਾ , ਸੁਮਿਤ ਕੁਮਾਰ, ਸਰਬਜੀਤ ਢੀਗਰਾ, ਰਾਹੁਲ ਲੂਣਾ , ਅਮਨ ਗੁਪਤਾ ਸਟੈਨੋਂ, ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ ਆਦਿ ਹਾਜ਼ਰ ਸਨ।*

Share post:

Subscribe

Popular

More like this
Related

ایم ایل اے کلسی نے تعمیراتی کاموں کا لیا جائزہ

 بٹالہ، 19 فروری (سلام طاری): پنجاب کے قائم مقام...

Sherry Kalsi reviews construction work of City Road, Bank Colony road

 Batala, February 19 (Salam Tari): Punjab’s Working President and...

ਵਿਧਾਇਕ ਸ਼ੈਰੀ ਕਲਸੀ ਨੇ ਸਿਟੀ ਰੋਡ, ਬੈੰਕ ਕਾਲੋਨੀ ਵਾਲੀ ਸੜਕ ਦੀ ਉਸਾਰੀ ਦੇ ਕੰਮਾਂ ਦਾ ਜਾਇਜ਼ਾ ਲਿਆ

ਬਟਾਲਾ, 19 ਫਰਵਰੀ (ਤਾਰੀ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ...