ਕਾਦੀਆਂ (ਸਲਾਮ ਤਾਰੀ) ਜ਼ਿਲ੍ਹਾ ਸਿੱਖਿਆ ਅਧਿਕਾਰੀ ਰਾਜੇਸ਼ ਸ਼ਰਮਾ ਸਟੇਟ ਐਵਾਰਡੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀ.ਐਨ.ਓ. ਵਿਜੇ ਕੁਮਾਰ ਦੀ ਨਿਗਰਾਨੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ ਵਿੱਚ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੀ.ਐਨ.ਓ. ਵਿਜੇ ਕੁਮਾਰ ਨੇ ਦੱਸਿਆ ਕਿ ਪ੍ਰਿੰਸੀਪਲ ਕਮਲਜੀਤ ਕੌਰ ਦੇ ਪ੍ਰਬੰਧਨ ਹੇਠ ਲੋਕ ਨਾਚ ਰੋਲ ਪਲੇਅ ਅਤੇ ਰੈੱਡ ਰਿਬਨ ਮੁਕਾਬਲੇ ਕਰਵਾਏ ਜਾਣਗੇ ਜਿਸ ਵਿੱਚ ਬਲਾਕ ਦੀਆ ਦੇ 10 ਸਕੂਲਾਂ ਦੇ 50 ਵਿਦਿਆਰਥੀਆਂ ਨੇ ਲੋਕ ਨਾਚ ਵਿੱਚ ਹਿੱਸਾ ਲਿਆ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ ਇਸ ਮੁਕਾਬਲੇ ਵਿੱਚ ਪਹਿਲੇ ਸਥਾਨ ‘ਤੇ ਰਿਹਾ। ਇਸੇ ਤਰ੍ਹਾਂ 18 ਸਕੂਲਾਂ ਦੇ 70 ਵਿਦਿਆਰਥੀਆਂ ਨੇ ਰੋਲ ਪਲੇਅ ਮੁਕਾਬਲੇ ਵਿੱਚ ਹਿੱਸਾ ਲਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਜਾਲਾ ਇਸ ਮੁਕਾਬਲੇ ਵਿੱਚ ਪਹਿਲੇ ਸਥਾਨ ‘ਤੇ ਰਿਹਾ।
ਤਿੰਨ ਸਕੂਲਾਂ ਦੇ 6 ਵਿਦਿਆਰਥੀਆਂ ਨੇ ਰੈੱਡ ਰਿਬਨ ਕੁਇਜ਼ ਮੁਕਾਬਲੇ ਵਿੱਚ ਹਿੱਸਾ ਲਿਆ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੇ ਇਸ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਬਲਾਕ ਨੋਡਲ ਅਫ਼ਸਰ ਵਿਜੇ ਕੁਮਾਰ ਨੇ ਦੱਸਿਆ ਕਿ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਤਿੰਨ ਟੀਮਾਂ 27 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਹਿੱਸਾ ਲੈਣਗੀਆਂ। ਇਸ ਮੁਕਾਬਲੇ ਵਿੱਚ ਅਰਵਿੰਦਰ ਜੀਤ ਸਿੰਘ ਸਾਇੰਸ ਮਾਸਟਰ, ਸਰਬਜੀਤ ਸਿੰਘ ਸਾਇੰਸ ਮਾਸਟਰ ਅਤੇ ਮੈਡਮ ਕਮਲਜੀਤ ਕੌਰ ਮਸਾਨੀਆ ਨੇ ਜੱਜਾਂ ਦੀ ਭੂਮਿਕਾ ਨਿਭਾਈ। ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਤਿੰਨ ਟੀਮਾਂ ਨੂੰ ਬਲਾਕ ਨੋਡਲ ਅਫ਼ਸਰ ਵਿਜੇ ਕੁਮਾਰ ਅਤੇ ਪ੍ਰਿੰਸੀਪਲ ਕਮਲਜੀਤ ਕੌਰ ਨੇ ਸਨਮਾਨਿਤ ਕੀਤਾ।