ਸਰਕਾਰੀ ਹਾਈ ਸਕੂਲ ਬਸਰਾਏ ਦੀ ਨੌਵੀਂ ਜਮਾਤ ਦੀ ਵਿਦਿਆਰਥਨ ਨੇ ਮਿਸ਼ਨ ਉਮੀਦ ਤਹਿਤ ਕਰਵਾਏ ਜਾ ਰਹੇ ਪ੍ਰੋਗਰਾਮ ਵਿੱਚ ਤੀਸਰਾ ਸਥਾਨ ਹਾਸਲ ਕੀਤਾ

Date:

ਸਰਕਾਰੀ ਹਾਈ ਸਕੂਲ ਬਸਰਾਏ ਦੀ ਨੌਵੀਂ ਜਮਾਤ ਦੀ ਵਿਦਿਆਰਥਨ ਨੇ ਜਿਲ੍ਾ ਪ੍ਰਸ਼ਾਸਨ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਸਿੱਖਿਆ ,ਖੇਡ ਅਤੇ ਰੁਜ਼ਗਾਰ ਵਿਭਾਗ ਵੱਲੋਂ ਮਿਸ਼ਨ ਉਮੀਦ ਤਹਿਤ ਕਰਵਾਏ ਜਾ ਰਹੇ ਪ੍ਰੋਗਰਾਮ ਵਿੱਚ ਤੀਸਰਾ ਸਥਾਨ ਹਾਸਲ ਕੀਤਾ ਸਰਕਾਰੀ ਹਾਈ ਸਕੂਲ ਬਸਰਾਏ ਦੀ ਨੌਵੀਂ ਜਮਾਤ ਦੀ ਵਿਦਿਆਰਥਨ ਨੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਜਿਲਾ ਪੱਧਰੀ ਭਾਸ਼ਣ ਮੁਕਾਬਲਿਆਂ ਵਿੱਚ ਭਾਗ ਲੈਂਦੇ ਹੋਏ ਇਸ ਮੁਕਾਬਲੇ ਵਿੱਚ ਤੀਸਰਾ ਸਥਾਨ ਹਾਸਿਲ ਕੀਤਾ ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਬੀਐਨਓ ਕਮ ਹੈਡ ਮਾਸਟਰ ਵਿਜੈ ਕੁਮਾਰ ਸਰਕਾਰੀ ਹਾਈ ਸਕੂਲ ਬਸਰਾਏ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਸ਼ਨ ਉਮੀਦ ਤਹਿਤ ਕਰਵਾਏ ਜਾ ਰਹੇ ਮੁਕਾਬਲਿਆਂ ਵਿੱਚ ਭਾਸ਼ਣ ਮੁਕਾਬਲੇ ਵਿੱਚੋਂ ਇਸ ਸਕੂਲ ਦੀ ਵਿਦਿਆਰਥਣ ਨੇ ਤੀਸਰਾ ਸਥਾਨ ਹਾਸਿਲ ਕੀਤਾ ਹੈ।ਇਸ ਮੁਕਾਬਲੇ ਵਿੱਚ ਜਿਲੇ ਭਰ ਦੇ 29 ਵਿਦਿਆਰਥੀਆਂ ਨੇ ਭਾਗ ਲਿਆ ਸੀ,ਜਿਸ ਵਿੱਚੋਂ ਸਕੂਲ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ ।ਇਸ ਲੜੀ ਤਹਿਤ ਪੋਸਟਰ ਮੇਕਿੰਗ ਅਤੇ ਹੋਰ ਮੁਕਾਬਲਿਆਂ ਲਈ ਇਸ ਸਕੂਲ ਦੇ ਆਰਟ ਐਂਡ ਕਰਾਫਟ ਟੀਚਰ ਸਰਦਾਰ ਜਰਨੈਲ ਸਿੰਘ ਜੀ ਨੇ ਪੋਸਟਰ ਮੇਕਿੰਗ ਮੁਕਾਬਲਿਆਂ ਲਈ ਬਤੌਰ ਜੱਜ ਭੂਮਿਕਾ ਨਿਭਾਈ ।ਸ੍ਰੀ ਵਿਜੈ ਕੁਮਾਰ ਜੀ ਨੇ ਹੋਰ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਚੱਲ ਰਹੇ ਪ੍ਰੋਗਰਾਮਾਂ ਵਿੱਚ ਪੰਜਾਬ ਸਰਕਾਰ ਅਤੇ ਜਿਲਾ ਪ੍ਰਸ਼ਾਸਨ ਜੀ ਦੇ ਦੇ ਹਰ ਦਿਸ਼ਾ ਨਿਰਦੇਸ਼ ਦਾ ਪਾਲਣ ਕਰਦੇ ਹੋਏ ਇਸ ਕੁਰੀਤੀ ਨੂੰ ਦੂਰ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ,ਇਨ੍ਹਾਂ ਮੁਕਾਬਲਿਆਂ ਲਈ ਸਕੂਲ ਦੇ ਅਧਿਆਪਕ ਕਾਫੀ ਮਿਹਨਤ ਕਰ ਰਹੇ ਹਨ ।ਜਿਸ ਤਹਿਤ ਮੈਡਮ ਸ਼ਰਨਜੀਤ ਕੌਰ ਵੱਲੋਂ ਬੱਚੀ ਨੂੰ ਭਾਸ਼ਣ ਮੁਕਾਬਲੇ ਲਈ ਤਿਆਰੀ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਜਿਸ ਤੇ ਸਕੂਲ ਮੁਖੀ ਵੱਲੋਂ ਉਹਨਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ।ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸ੍ਵੀ ਮੁਕੇਸ਼ ਕੁਮਾਰ ਪ੍ਰਧਾਨ ਜਗਤ ਪੰਜਾਬੀ ਸਭਾ ਨੇ ਵਿਸ਼ੇਸ਼ ਯੋਗਦਾਨ ਪਾਇਆ ।

Share post:

Subscribe

Popular

More like this
Related

ਜਿਲ੍ਹਾ ਪੱਧਰੀ ਸਮਾਗਮ ਵਿੱਚ ਕੁਲਦੀਪ ਕੌਰ ਡੀ ਪੀ ਈ ਬਸਰਾਏ ਨੂੰ ਸਨਮਾਨਿਤ ਕੀਤਾ

ਕਾਦੀਆ 20 ਮਈ (ਤਾਰੀ) ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ ਅਨੁਸਾਰ...

ਤਾਲੀਮੁਲ ਇਸਲਾਮ ਸੀਨੀਅਰ ਸੈਕੈਂਡਰੀ ਸਕੂਲ ਕਾਦੀਆਂ ਦਾ ਨਤੀਜਾ 100% ਰਿਹਾ

 ਕਾਦੀਆਂ 20 ਮਈ (ਸਲਾਮ ਤਾਰੀ) ਪੰਜਾਬ ਸਕੂਲ ਸਿਖਿਆ ਬੋਰਡ...

ਫੈਜ਼ਾਨ ਅਹਿਮਦ ਨੇ ਸਾਈਂਸ  ਵਿੱਚ 100 ਵਿੱਚੋਂ 100 ਨੰਬਰ ਲੈ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ

ਕਾਦੀਆਂ 19 ਮਈ (ਸਲਾਮ ਤਾਰੀ) ਪੰਜਾਬ ਸਕੂਲ ਸਿਖਿਆ ਬੋਰਡ...

ਅਲੀਮ ਅਹਿਮਦ ਨੇ ਮੈਥ ਵਿੱਚ 100 ਵਿੱਚੋਂ 100 ਨੰਬਰ ਲੈ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ

ਕਾਦੀਆਂ 19 ਮਈ (ਸਲਾਮ ਤਾਰੀ) ਪੰਜਾਬ ਸਕੂਲ ਸਿਖਿਆ ਬੋਰਡ...