ਕਾਦੀਆਂ 18 ਅਪ੍ਰੈਲ (ਸਲਾਮ ਤਾਰੀ ) ਅੱਜ ਕਾਦੀਆਂ ਦਾਣਾ ਮੰਡੀ ਵਿਖੇ ਪਲਾਨਿੰਗ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਕਾਦੀਆਂ ਦੇ ਇੰਚਾਰਜ ਸ ਜਗਰੂਪ ਸਿੰਘ ਸੇਖਵਾਂ ਨੇ ਅੱਜ ਦਾਣਾ ਮੰਡੀ ਕਾਦੀਆਂ ਦਾ ਦੌਰਾ ਕੀਤਾ ਇਸ ਮੌਕੇ ਉਨਾਂ ਨੇ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ l
ਅਤੇ ਮੰਡੀ ਵਿੱਚ ਕਣਕ ਦੀ ਲਿਫਟਿੰਗ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸ ਜਗਰੂਪ ਸਿੰਘ ਸ਼ੇਖਵਾਂ ਨੇ ਕਿਹਾ ਕਿ ਸਰਕਾਰ ਵੱਲੋਂ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਫਸਲ ਵੀ ਮੰਡੀਆਂ ਵਿੱਚ ਭਾਰੀ ਗਿਣਤੀ ਵਿੱਚ ਆਉਣੀ ਸ਼ੁਰੂ ਹੋ ਗਈ ਹੈ l
ਕਿਹਾ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ l ਉਹਨਾਂ ਕਿਹਾ ਇਸੇ ਤਰ੍ਹਾਂ ਆੜਤੀਆਂ ਨੂੰ ਵੀ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾl ਮੰਡੀ ਬੋਰਡ ਵੱਲੋਂ ਹਰ ਸੰਭਵ ਪ੍ਰਬੰਧ ਮੁਕੰਮਲ ਕਰ ਦਿੱਤੇ ਗਏ ਹਨ। ਸ ਜਗਰੂਪ ਸਿੰਘ ਸੇਖਵਾਂ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਗਏ ਬਿਆਨ ਗੈਰ ਜਿੰਮੇਵਾਰਾਨਾ ਬਿਆਨ ਹਨ ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰ ਸਕਦੇ ਹਨ l