ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ।

Date:

ਕਾਦੀਆਂ ,15 ਮਈ (ਸਲਾਮ ਤਾਰੀ)-ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਨੈਸ਼ਨਲ ਕਾਲਜਜਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਰਿਹਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਐਲਾਨ ਕੀਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚੋਂ ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਬੱਚਿਆਂ ਵੱਲੋਂ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਇਲਾਕੇ ਵਿੱਚ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਡਾ .ਹਰਪ੍ਰੀਤ ਸਿੰਘ ਹੁੰਦਲ ਅਤੇ ਇੰਚਾਰਜ ਲੈਕਚਰਾਰ ਰਵਿੰਦਰ ਸਿੰਘ ਨੇ ਸ਼ਾਨਦਾਰ ਨਤੀਜੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੀ ਬਾਰ੍ਹਵੀਂ ਜਮਾਤ ਮੈਡੀਕਲ ਵਿਸ਼ੇ ਵਿੱਚੋਂ ਅਰਸ਼ਿਤਬੀਰ ਕੌਰ ਨੇ 96 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਸਿਮਰਨਜੀਤ ਕੌਰ ਨੇ94.4 ਫ਼ੀਸਦੀ ਅੰਕਾਂ ਨਾਲ ਦੂਸਰਾ ਸਥਾਨ ਜਦ ਕਿ ਪਲਕਪ੍ਰੀਤ ਕੌਰ ਨੇ 94.2 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਨਾਨ ਮੈਡੀਕਲ ਵਿਸ਼ੇ ਵਿੱਚੋਂ ਆਸਥਾ ਨੇ 94 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ , ਜਸ਼ਨਜੋਤ ਨੇ 92.8 ਫ਼ੀਸਦੀ ਅੰਕਾਂ ਨਾਲ ਦੂਸਰਾ ਸਥਾਨ ਜਦ ਕਿ ਜੈਪ੍ਰੀਤ ਸਿੰਘ ਨੇ 92.2 ਫੀਸਦੀ ਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਕਾਮਰਸ ਵਿਸ਼ੇ ਵਿੱਚੋਂ ਪਰਨੀਤ ਕੌਰ ਨੇ 93.6 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ, ਪ੍ਰਭਲੀਨ ਕੌਰ ਨੇ 93 ਫ਼ੀਸਦੀ ਅੰਕਾਂ ਨਾਲ ਇਸ ਵਿਸ਼ੇ ਵਿੱਚੋਂ ਦੂਸਰਾ ਸਥਾਨ ਜਦ ਕਿ ਮੁਸਕਾਨ ਪ੍ਰੀਤ ਕੌਰ ਨੇ 91.8 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਿਲ ਕੀਤਾ ਹੈ। ਆਰਟਸ ਵਿਸ਼ੇ ਵਿੱਚ ਵਿਸ਼ਾਲ ਸਿੰਘ ਨੇ 81.6 ਫ਼ੀਸਦੀ ਦੀ ਅੰਕਾਂ ਨਾਲ ਪਹਿਲਾ ਸਥਾਨ, ਅੰਮ੍ਰਿਤ ਪਾਲ ਸਿੰਘ ਨੇ 77.8 ਫ਼ੀਸਦੀ ਅੰਕਾਂ ਨਾਲ ਦੂਸਰਾ ਸਥਾਨ, ਕਿਰਨਦੀਪ ਕੌਰ ਨੇ 69 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਿਲ ਕੀਤਾ ਹੈ।। ਸਮੂਹ ਪਾਸ ਹੋਏ ਅਤੇ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਸਥਾਨਕ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ. ਬਲਚਰਨਜੀਤ ਸਿੰਘ ਭਾਟੀਆ,  ਸਮੂਹ ਮੈਂਬਰਾਂ ਨੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ, ਇੰਚਾਰਜ ਲੈਕਚਰਾਰ ਰਵਿੰਦਰ ਸਿੰਘ , ਲੈਕਚਰਾਰ ਬਲਵੀਰ ਕੌਰ, ਲੈਕਚਰਾਰ ਦਲਜੀਤ ਕੌਰ, ਲੈਕਚਰਾਰ ਰਮਨਜੀਤ ਕੌਰ ,ਲੈਕਚਰਾਰ ਅਮਨਦੀਪ ਕੌਰ, ਲੈਕਚਰਾਰ ਮਿਤਾਲੀ, ਲੈਕਚਰਾਰ ਅਮਤੁਲ ਮਤੀਨ, ਲੈਕਚਰਾਰ ਅਨਾਮਿਕਾ, ਲੈਕਚਰਾਰ ਜਸਕਿਰਨ ਕੌਰ, ਲੈਕਚਰਾਰ ਸਨਾਵਰ ਮੁਨੀਰ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਤਾ -ਪਿਤਾ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਭੇਟ ਕੀਤੀ ਹੈ।

Share post:

Subscribe

Popular

More like this
Related

ਸਰਕਾਰੀ ਹਾਈ ਸਕੂਲ ਕਾਹਲਵਾਂ ਵਿਖੇ ਯੋਗਾ ਦਿਵਸ ਮਨਾਇਆ ਗਿਆ

 ਕਾਦੀਆਂ, 21 ਜੂਨ (ਤਾਰੀ): ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ...

ਕਾਦੀਆਂ-ਬਿਆਸ ਨਵੇਂ ਰੇਲਵੇ ਲਾਈਨ ਪ੍ਰੋਜੈਕਟ ਨੂੰ ਮੁੜ ਸ਼ੁਰੂ ਕੀਤਾ ਹੈ

 ਕਾਦੀਆਂ 19 ਜੂਨ (ਤਾਰੀ) ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ...

ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ

 ਕਾਦੀਆਂ, 19 ਜੂਨ (ਸਲਾਮ ਤਾਰੀ): ਕਸਬਾ ਕਾਦੀਆਂ ਵਿੱਚ ਇੱਕ...