ਸੁਨਹਿਰੇ ਭਵਿੱਖ ਲਈ ਵਿਦਿਆਰਥੀਆਂ ਵਲੋਂ ਲਏ ਸੁਪਨੇ ਸਾਕਾਰ ਕਰਨਗੇ ਅਤਿ ਆਧੁਨਿਕ ਸਹੂਲਤਾਵਾਂ ਨਾਲ ਲੈੱਸ ਸਰਕਾਰੀ ਸਕੂਲ-ਚੇਅਰਮੈਨ ਬਲਬੀਰ ਸਿੰਘ ਪਨੂੰ

Date:

ਬਟਾਲਾ, 2 ਮਈ (ਅਬਦੁਲ ਸਲਾਮ ਤਾਰੀ) ਸ. ਭਗਵੰਤ ਸਿੰਘ ਮਾਨਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਕੂਲਾਂ ਨੂੰ ਇਸ ਕਦਰ ਸਮਰੱਥ ਤੇ ਵਿਕਸਤ ਬਣਾ ਦਿੱਤਾ ਗਿਆ ਹੈ ਕਿ ਹੁਣ ਸਾਡੇ ਸਰਕਾਰੀ ਸਕੂਲ ਵਿਦਿਆਰਥੀਆਂ ਵੱਲੋਂ ਲਏ ਗਏ ਸੁਨਹਿਰੇ ਭਵਿੱਖ ਦੇ ਸੁਪਨੇ ਸਾਕਾਰ ਕਰਨ ਲਈ ਰਾਹ ਦਸੇਰੇ ਸਾਬਤ ਹੋਣਗੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਬੀਰ ਸਿੰਘ ਪਨੂੰਚੇਅਰਮੈਨ ਪਨਸਪ ਪੰਜਾਬ ਵਲੋਂ ਵੱਖ-ਵੱਖ ਸਕੂਲਾਂ ਵਿੱਚ ਨਵੇਂ ਕਲਾਸ ਰੂਮਚਾਰਦੀਵਾਰੀਕਮਰਿਆਂ ਦਾ ਨਵੀਨੀਕਰਨ ਸਮੇਤ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕਰਮ ਉਪਰੰਤ ਕੀਤਾ।

ਉਨ੍ਹਾਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਝਿਊਰਾਂ ਵਿਖੇ 15 ਲੱਖ 67 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੀਂ ਚਾਰਦੀਵਾਰੀ ਤੇ ਨਵਾਂ ਕਲਾਸ ਰੂਮਪਿੰਡ ਕੋਟਲਾ ਸ਼ਾਹੀਆਂ ਵਿਖੇ 4 ਲੱਖ 59 ਹਜ਼ਾਰ ਰੁਪਏ ਦੀ ਲਾਗਤ ਨਾਲ ਕਲਾਸ ਰੂਮਹਰਸੀਆਂ ਵਿਖੇ 15 ਲੱਖ 30 ਹਜ਼ਾਰ ਲੱਖ ਰੁਪਏ ਅਤੇ ਬਹਾਦਰਪੁਰ ਵਿਖੇ ਇਕ ਲੱਖ 30 ਹਜਾਰ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।

ਇਸ ਮੌਕੇ ਕਰਵਾਏ ਸਮਾਗਮ ਵਿੱਚ ਸੰਬੋਧਨ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਸਾਡੀ ਸਰਕਾਰ ਦਾ ਸੱਤਾ ਸੰਭਾਲਣ ਤੋ ਹੀ ਮੁੱਖ ਤਰਜੀਹਸੂਬੇ ਵਿਚ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਪ੍ਰਦਾਨ ਕਰਨੀ ਅਤੇ ਸਰਕਾਰੀ ਹਸਪਤਾਲਾਂ ਦਾ ਕਾਇਆ ਕਲਪ ਕਰਨਾ ਸੀ। ਉਨ੍ਹਾਂ ਕਿਹਾ ਕਿ ਇਸ ਉਦੇਸ਼ ਨੂੰ ਲੈ ਕੇ ਸਾਡੀ ਸਰਕਾਰ ਨੇ ਸਕੂਲ ਆਫ ਐਮੀਨਐਸ ਅਤੇ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਸੀ ਤਾਂ ਜੋ ਸੂਬੇ ਵਿੱਚ ਬੱਚਿਆ ਨੂੰ ਗੁਣਵੱਤਾ ਭਰਪੂਰ ਸਿੱਖਿਆ ਮਿਲ ਸਕੇ ਅਤੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪੁਜਦੀਆਂ ਕੀਤੀਆਂ ਜਾਣ।

ਚੇਅਰਮੈਮ ਬਲਬੀਰ ਸਿੰਘ ਪਨੂੰ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀ ਅਵਾਮ ਦੀਆਂ ਮੱੁਢਲੀ ਜਰੂਰਤਾਂ ਵਲੋਂ ਧਿਆਨ ਨਹੀਂ ਦਿੱਤਾ ਪਰ ਮੁੱਖ ਮੰਤਰੀਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੌਜੂਦਾ ਪੰਜਾਬ ਸਰਕਾਰ ਨੇ ਰਾਜ ਚ ਸਿੱਖਿਆਸਿਹਤ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਵੱਡੇ ਕਾਰਜ ਕੀਤੇ ਹਨ। ਇਸ ਮੌਕੇ ਉਨਾਂ ਲੋਕ ਨੂੰ ਨਸ਼ਿਆਂ ਤੇ ਠੱਲ੍ਹ ਪਾਉਣ ਲਈ ਆਰੰਭੀ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਸਾਥ ਦੇਣ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ।

ਇਸ ਮੌਕੇ ਬੀਪੀਈਓ ਜਸਵਿੰਦਰ ਸਿੰਘਤਰੁਨਪ੍ਰੀਤ ਸਿੰਘ ਕਲਸੀ ਸਰਪੰਚ ਪਿੰਡ ਕੋਟਲਾ ਸ਼ਾਹੀਅਾਂਨਵਦੀਪ ਸਿੰਘਸਰਪੰਚ ਸ੍ਰੀਮਤੀ ਸਰਬਜੀਤ ਕੋਰਬਲਾਕ ਪ੍ਰਧਾਨ ਸ਼ਮਸ਼ੇਰ ਸਿੰਘਮਲਜਿੰਦਰ ਸਿੰਘਜਤਿੰਦਰ ਸਿੰਘ ਹਰਸੀਆਦਵਿੰਦਰ ਸਿੰਘ ਕਾਲੇ ਨੰਗਲਮਾਸਟਰ ਬਲਜੀਤ ਸਿੰਘਦੀਪਕ ਕੁਮਾਰਸੰਦੀਪ ਕੁਮਾਰਮਨਪ੍ਰੀਤ ਕੌਰਬਲਾਕ ਪ੍ਰਧਾਨ ਹਰਦੀਪ ਸਿੰਘਹਲਕਾ ਯੂਥ ਪ੍ਰਧਾਨ ਗੁਰਬਿੰਦਰ ਸਿੰਘ ਕਾਦੀਆਂ ਦੇ ਹਲਕਾ ਕੋਡੀਨੇਟਰ ਐਜੂਕੇਸ਼ਨ ਰਘਬੀਰ ਸਿੰਘ ਅਠਵਾਲਬਲਾਕ ਪ੍ਰਧਾਨ ਜਗਜੀਤ ਸਿੰਘਬਲਾਕ ਪ੍ਰਧਾਨ ਹਰਪ੍ਰੀਤ ਸਿੰਘਗਗਨਦੀਪ ਸਿੰਘ ਕੋਟਲਾ ਬਾਮਾ ,,ਕਰਨ ਬਾਠਗੁਰ ਪ੍ਰਤਾਪ ਸਿੰਘ ਅਤੇ ਗੁਰਦੇਵ ਸਿੰਘ ਔਜਲਾ ਆਦਿ ਹਾਜ਼ਰ ਸਨ।

Share post:

Subscribe

Popular

More like this
Related

Punjab’s war against drugs falters as Gurdaspur and Amritsar districts face alarming surge

Gurdaspur — despite years of promises, Punjab's war against...

ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਵੱਲੋਂ ਮਹੀਨਾਵਾਰ ਮੀਟਿੰਗ ਕੀਤੀ ਗਈ

 ਬਟਾਲਾ 23 ਜੂਨ (ਤਾਰੀ )ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:)...

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ ਨੇ ਲੋਕ ਨਾਚ ਮੁਕਾਬਲਾ ਜਿੱਤਿਆ

ਕਾਦੀਆਂ (ਸਲਾਮ ਤਾਰੀ) ਜ਼ਿਲ੍ਹਾ ਸਿੱਖਿਆ ਅਧਿਕਾਰੀ ਰਾਜੇਸ਼ ਸ਼ਰਮਾ ਸਟੇਟ...