ਕਾਦੀਆਂ 7 ਅਪ੍ਰੈਲ ( ਸਲਾਮ ਤਾਰੀ) :- ਸ੍ਰੀ ਗੁਰੂ ਕ੍ਰਿਪਾ ਮਾਡਲ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਸ਼ਾਨਤੀ ਪੈਲਸ ਰਾਮਪੂਰਾ ਰੋਡ ਵਿਖੇ ਬੜੀ ਧੂਮਧਾਨ ਨਾਲ ਕਰਵਾਇਆ। ਇਸ ਸਮਾਰੋਹ ਦੇ ਮੁੱਖ ਮਹਿਮਾਨ ਸ਼੍ਰੋਮਨੀ ਅਕਾਲੀ ਦੱਲ ਹਲਕਾ ਕਾਦੀਆਂ ਦੇ ਇੰਚਾਰਜ ਸ. ਗੁਰ ਇਕਬਾਲ ਸਿੰਘ ਮਾਹਲ ਉਹਨਾਂ ਦੇ ਨਾਲ ਬੀਬੀ ਰਣਜੀਤ ਕੌਰ ਮਾਹਲ, ਸੁਰਿੰਦਰ ਕੌਰ ਮਾਹਲ, ਵਿਜੇ ਕੁਮਾਰ ਐਮ ਸੀ , ਗਿੰਨੀ ਭਾਟੀਆ ਐਮ ਸੀ ਸ਼ਾਮਿਲ ਹੋਏ।

ਇਸ ਮੌਕੇ ਮੁੱਖ ਮਹਿਮਾਨ ਗੁਰ ਇਕਬਾਲ ਸਿੰਘ ਮਾਹਲ ਨੇ ਆਪਣੇ ਸੰਬੋਧਨ ਵਿੱਚ ਬੱਚਿਆਂ ਦੇ ਪੜ੍ਹਾਈ ਵਿੱਚ ਚੰਗੇ ਪ੍ਰਦਰਸ਼ਨ ਨੂੰ ਵੇਖਦਿਆਂ ਮਾਨ ਮਹਿਸੂਸ ਕਰਦਿਆਂ ਕਿਹਾ ਕਿ ਸਕੂਲ ਪ੍ਰਿੰਸੀਪਲ ਮੋਨਿਕਾ ਮੈਡਮ ਅਤੇ ਹਰਪ੍ਰੀਤ ਕੌਰ ਮੈਡਮ ਤੇ ਉਹਨਾਂ ਦੇ ਸਟਫ ਦੀ ਚੰਗੀ ਮਿਹਨਤ ਸਦਕਾ ਉਹਨਾਂ ਨੇ ਸਕੂਲ ਨੂੰ ਬੁਲੰਦੀਆਂ ਤੇ ਪਹੁੰਚਾਇਆ ਹੈ। ਇਸ ਮੌਕੇ ਉਹਨਾਂ ਨੇ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਉਹਨਾਂ ਦੀ ਸ਼ਾਨਦਾਰ ਸਫਲਤਾ ਤੇ ਵਧਾਈ ਦਿੱਤੀ। ਇਸ ਸਲਾਨਾ ਇਨਾਮ ਵੰਡ ਸਮਾਗਮ ਵਿੱਚ ਸਕੂਲ ਦੇ ਪ੍ਰਿੰਸੀਪਲ ਮੋਨਿਕਾ ਮੈਡਮ ਅਤੇ ਮੈਡਮ ਹਰਪ੍ਰੀਤ ਕੌਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ l ਇਸ ਮੌਕੇ ਸਕੂਲ ਦੇ ਬੱਚਿਆਂ ਦਾ ਸਲਾਨਾ ਨਤੀਜਾ ਵੀ ਐਲਾਨਿਆ ਗਿਆ। ਸਕੂਲ ਪ੍ਰਿੰਸੀਪਲ ਮੋਨਿਕਾ ਮੈਡਮ ਅਤੇ ਹਰਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਦੇ ਪੰਜਵੀਂ ਜਮਾਤ ਦੇ ਬੋਰਡ ਦਾ ਨਤੀਜਾ 100% ਆਈਆਂ ਅਤੇ ਸਾਰੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ। ਇਸ ਸਮਾਗਮ ਵਿੱਚ ਰੰਗਾ ਰੰਗ ਪ੍ਰੋਗਰਾਮ ਵੀ ਕਰਵਾਈਆਂ ਗਿਆ ਜਿਸ ਵਿੱਚ ਬੱਚਿਆਂ ਨੇ ਵੱਧ ਚੜ ਕੇ ਭਾਗ ਲਿਆ ਸਕੂਲ ਦੇ ਪ੍ਰਿੰਸੀਪਲ ਮੋਨਿਕਾ ਮੈਡਮ ਅਤੇ ਹਰਪ੍ਰੀਤ ਕੌਰ ਮੈਡਮ ਨੇ ਬੱਚਿਆਂ ਦੇ ਚੰਗੇ ਪ੍ਰਦਰਸ਼ਨ ਤੋਂ ਖੁਸ਼ ਹੋ ਕੇ ਬੱਚਿਆਂ ਨੂੰ ਇਨਾਮ ਵਜੋਂ ਨਗਦ ਪੈਸੇ ਵੀ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਗੁਰੂ ਕ੍ਰਿਪਾ ਕਾਲਜ ਦੇ ਬੀਏ, ਬੀਸੀਏ, ਬੀਐਸਸੀ, ਬੀਐਡ,ਐਮਏ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਦਿੱਤੀਆਂ ਗਈਆਂ। ਕਾਲਜ ਦੇ ਵਿਦਿਆਰਥੀਆਂ ਨੂੰ ਉਹਨਾਂ ਦੀ ਇਸ ਸਫਲਤਾ ਤੇ ਵਧਾਈਆਂ ਦਿੱਤੀਆਂ ਗਈਆਂ। ਇਸ ਸਮਾਗਮ ਵਿੱਚ ਬੱਚਿਆਂ ਦੇ ਮਾਤਾ ਪਿਤਾ ਸਕੂਲ ਦਾ ਸਮੂਹ ਸਟਾਫ ਵਿਸ਼ੇਸ਼ ਤੌਰ ਤੇ ਸੰਜੀਵ ਕੁਮਾਰ, ਸਰੋਜ ਸੋਨੀ, ਦਿਲਪ੍ਰੀਤ ਕੌਰ, ਬਲਜੀਤ ਕੌਰ, ਜੋਤੀ ਰੁੱਤ, ਜਸਕਰਨਦੀਪ ਕੌਰ, ਸਿਮਰਨਜੀਤ ਕੌਰ, ਹਰਮਨਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਜੋਨ ਸਾਰੇ ਅਧਿਆਪਕਾਂ ਨੇ ਵੀ ਆਪਣਾ ਸਹਿਯੋਗ ਦਿੱਤਾ।