ਕਾਦੀਆਂ 2 ਅਗਸਤ (ਸਲਾਮ ਤਾਰੀ)
ਐੱਸ ਐੱਸ ਬਾਜਵਾ ਸਕੂਲ ਵਿੱਚ ਹਰਿਆਲੀ ਤੀਜ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਇਸ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਨੇ ਵੱਧ ਚੜ ਕੇ ਹਿੱਸਾ ਲਿਆ। ਇਸ ਤਿਉਹਾਰ ‘ਤੇ ਕਈ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਵਿਦਿਆਰਥੀਆਂ ਨੇ ਮਹਿੰਦੀ ਲਗਾਉਣ ਦੇ ਮੁਕਾਬਲੇ ਰਾਹੀਂ ਆਪਣੀ ਪ੍ਰਤਿਭਾ ਦਿਖਾਈ। ਇਸ ਤੀਜ ਦੇ ਤਿਉਹਾਰ ਤੇ ਵਿਦਿਆਰਥੀਆਂ ਲਈ ਕੰਨਾਂ ਦੀਆਂ ਵਾਲੀਆਂ, ਮਹਿੰਦੀ ਅਤੇ ਬਿੰਦੀ ਦੇ ਸਟਾਲ ਵੀ ਲਗਾਏ ਗਏ। ਬੱਚਿਆਂ ਦੇ ਖਾਣ ਲਈ ਗੋਲਗੱਪੇ, ਟਿੱਕੀ, ਸਪਰਿੰਗ ਰੋਲ, ਨੂਡਲਜ਼ ਅਤੇ ਚਾਂਪ ਦੇ ਸਟਾਲ ਵੀ ਲਗਾਏ ਗਏ। ਸਕੂਲ ਦੀ ਮੈਨੇਜਮੈਂਟ ਦੇ ਵੱਲੋਂ ਸਾਰੇ ਵਿਦਿਆਰਥੀਆਂ ਦੇ ਲਈ ਮਾਲ ਪੂੜੇ ਅਤੇ ਖੀਰ ਦਾ ਪ੍ਰਬੰਧ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਪੰਜਾਬੀ ਗਿੱਧਾ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਦੁਆਰਾ ਅਧਿਆਪਕਾਂ ਤੋਂ ਅਲੱਗ ਅਲੱਗ ਗੇਮਾਂ ਖਿਡਾਈਆਂ ਗਈਆਂ। ਇਸ ਮੌਕੇ ‘ਤੇ ਸਾਰੇ ਵਿਦਿਆਰਥੀ ਅਤੇ ਅਧਿਆਪਕ ਸਾਰੇ ਪੰਜਾਬੀ ਸੂਟ ਅਤੇ ਪੰਜਾਬੀ ਸੱਭਿਆਚਾਰ ਵਿੱਚ ਨਜ਼ਰ ਆਏ। ਇਸ ਮੌਕੇ ‘ਤੇ ਬੱਚਿਆਂ ਨੇ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਕਈ ਚੀਜ਼ਾਂ ਤਿਆਰ ਕੀਤੀਆਂ। ਇਸ ਲਈ ਸਕੂਲ ਵਿੱਚ ਪੰਜਾਬ ਦਾ ਸੱਭਿਆਚਾਰ ਝਲਕਦਾ ਨਜ਼ਰ ਆਇਆ। ਮੁੱਖ ਮਹਿਮਾਨ ਵਜੋਂ ਸਕੂਲ ਦੀ ਕੋਆਰਡੀਨੇਟਰ ਸ਼ਾਲਿਨੀ ਸ਼ਰਮਾ ਅਤੇ ਜੀ ਐੱਸ ਬਾਜਵਾ ਦੀ ਪ੍ਰਿੰਸੀਪਲ ਅਨੀਤਾ ਬਾਜਵਾ ਸਕੂਲ ਪਹੁੰਚੇ। ਸਕੂਲ ਦੀ ਮੁੱਖ ਅਧਿਆਪਕਾ ਤੇਜਿੰਦਰ ਸ਼ਰਮਾ ਅਤੇ ਪ੍ਰਿੰਸੀਪਲ ਕੋਮਲ ਅਗਰਵਾਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਪ੍ਰਿੰਸੀਪਲ ਵੱਲੋਂ ਮੁੱਖ ਮਹਿਮਾਨ ਨੂੰ ਫੁਲਕਾਰੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੋਆਰਡੀਨੇਟਰ ਸ਼ਾਲਿਨੀ ਸ਼ਰਮਾ ਨੇ ਆਪਣੇ ਭਾਸ਼ਣ ਵਿੱਚ ਬੱਚਿਆਂ ਨੂੰ ਤੀਜ ਦੀ ਮਹੱਤਤਾ ਬਾਰੇ ਦੱਸਿਆ ਅਤੇ ਤੀਜ ਦੀ ਮਹੱਤਤਾ ਦੱਸੀ। ਅੰਤ ਵਿੱਚ, ਸਕੂਲ ਦੇ ਡਾਇਰੈਕਟਰ ਐੱਮ ਐੱਲ ਸ਼ਰਮਾ (ਰਾਸ਼ਟਰੀ ਪੁਰਸਕਾਰ ਜੇਤੂ) ਅਤੇ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਨੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਤੀਜ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਦੇ ਪ੍ਰਿੰਸੀਪਲ ਅਤੇ ਵਾਈਸ ਪ੍ਰਿੰਸੀਪਲ ਕਪਿਲ ਸ਼ਰਮਾ ਨੇ ਸਾਰਿਆਂ ਦਾ ਧੰਨਵਾਦ ਕੀਤਾ।