ਕਾਦੀਆ 22 ਸਿਤੰਬਰ (ਸਲਾਮ ਤਾਰੀ)
ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਕੌਰ ਦੀ ਰਹਿਨੁਮਾਈ ਹੇਠ 69ਵੀਆਂ ਜੋਨਲ ਸਕੂਲ ਖੇਡਾਂ ਕਰਵਾਈਆਂ ਗਈਆਂ, ਜਿਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਹੈੱਡਮਾਸਟਰ ਕਮ ਬਲਾਕ ਨੋਡਲ ਅਫਸਰ ਵਿਜੈ ਕੁਮਾਰ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਬਸਰਾਏ ਦੇ ਵਿਦਿਆਰਥੀਆਂ ਨੇ ਅੰਡਰ 17 ਗਤਕਾ ਕੁੜੀਆਂ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਜ਼ਿਲ੍ਹੇ ਵਿੱਚੋਂ ਤੀਜਾ ਸਥਾਨ ਹਾਸਿਲ ਕੀਤਾ ।ਸਿਮਰਨਜੀਤ ਕੌਰ ਦੀ ਸਟੇਟ ਪੱਧਰ ਲਈ ਸਿਲੈਕਸ਼ਨ ਹੋਈ। ਇਸੇ ਤਰ੍ਹਾਂ ਅੰਡਰ 17 ਗਤਕਾ ਮੁੰਡਿਆਂ ਨੇ ਜੋਨ ਵਿੱਚੋਂ ਦੂਜੀ ਪੁਜੀਸ਼ਨ ਹਾਸਿਲ ਕੀਤੀ ਅਤੇ ਜ਼ਿਲ੍ਹੇ ਵਿੱਚ ਵਧੀਆ ਪ੍ਰਦਰਸ਼ਨ ਕੀਤਾ। ਕਰਾਟੇ ਅੰਡਰ 14 ਕੁੜੀਆਂ ਨੇ ਪਹਿਲੀ,ਦੂਜੀ ਅਤੇ ਤੀਜੀ ਪੁਜੀਸ਼ਨ ਹਾਸਿਲ ਕੀਤੀ ।ਅੰਡਰ 17 ਕੁੜੀਆਂ ਪਹਿਲੀ ਅਤੇ ਦੂਜੀ ਪੁਜੀਸ਼ਨ ਹਾਸਲ ਕੀਤੀ ।ਇਸੇ ਤਰ੍ਹਾਂ ਅੰਡਰ 19 ਕੁੜੀਆਂ ਨੇ ਪਹਿਲੀ ਪੁਜੀਸ਼ਨ ਹਾਸਿਲ ਕੀਤੀ ਅਤੇ ਜ਼ਿਲ੍ਹੇ ਵਿੱਚੋਂ ਸਿਮਰਨਜੀਤ ਕੌਰ ਨੇ ਜ਼ਿਲ੍ਹੇ ਵਿੱਚੋਂ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ ਅਤੇ ਸਟੇਟ ਪੱਧਰ ਲਈ ਆਪਣੀ ਜਗ੍ਹਾ ਬਣਾਈ। ਕਰਾਟੇ ਅੰਡਰ 17 ਹਰਮਨਪ੍ਰੀਤ ਕੌਰ ਨੇ ਜ਼ਿਲ੍ਹੇ ਵਿੱਚੋਂ ਦੂਜਾ ਸਥਾਨ ਹਾਸਿਲ ਕੀਤਾ । ਜੀਆ ਅੰਡਰ 19 ਨੇ ਜ਼ਿਲ੍ਹੇ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਵਾਰਸ ਮੱਟੂ ਨੇ ਜੋਨ ਅਤੇ ਜਿਲ੍ਹੇ ਵਿੱਚੋਂ ਯੋਗ ਵਿੱਚ ਪਹਿਲੀ ਪੁਜੀਸ਼ਨ ਹਾਸਲ ਕੀਤੀ ਅਤੇ ਸਟੇਟ ਲਈ ਉਸਨੂੰ ਚੁਣਿਆ ਗਿਆ। ਸਕੂਲ ਪਹੁੰਚਣ ਤੇ ਹੈੱਡਮਾਸਟਰ ਵੱਲੋਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਭਵਿੱਖ ਲਈ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਡੀ.ਪੀ.ਈ.ਕੁਲਦੀਪ ਕੌਰ ਨੂੰ ਮੁਬਾਰਕਬਾਦ ਦਿੰਦਿਆਂ,ਭਵਿੱਖ ਵਿੱਚ ਸਕੂਲ ਲਈ ਹੋਰ ਵੀ ਮੈਡਲ ਪ੍ਰਾਪਤੀ ਅਤੇ ਮਿਹਨਤ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ।ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ