ਜ਼ਿਲ੍ਹਾ ਪੱਧਰੀ ਸੈਕੰਡਰੀ ਅਥਲੈਟਿਕਸ ਮੀਟ ਦਾ ਆਗਾਜ਼

Date:

 

ਗੁਰਦਾਸਪੁਰ 2 ਅਕਤੂਬਰ (ਤਾਰੀ )

ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਅਸ਼ੋਕ ਚੱਕਰ ਸਪੋਰਟਸ ਸਟੇਡੀਅਮ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਸੈਕੰਡਰੀ ਸਕੂਲਾਂ ਦੀ ਸਲਾਨਾ ਅਥਲੈਟਿਕਸ ਮੀਟ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀਮਤੀ ਪਰਮਜੀਤ ਵੱਲੋਂ ਵਿਸ਼ੇਸ਼ ਤੌਰ ਤੇ ਪਹੁੰਚ ਕੇ ਭਾਗ ਲੈਣ ਵਾਲੇ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕੀਤੀ। ਇਸ ਮੌਕੇ ਜਾਣਕਾਰੀ ਜਾਣਕਾਰੀ ਦਿੰਦਿਆਂ ਡੀ.ਈ.ਓ. ਸ਼੍ਰੀਮਤੀ ਪਰਮਜੀਤ ਨੇ ਦੱਸਿਆ ਕਿ ਸੈਕੰਡਰੀ ਪੱਧਰ ਦੀ ਅਥਲੈਟਿਕਸ ਮੀਟ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਵਿੱਚ ਬਲਾਕ ਤੇ ਤਹਿਸੀਲ ਪੱਧਰ ਤੇ ਜੇਤੂ ਖਿਡਾਰੀ ਭਾਗ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਜੇਤੂ ਖਿਡਾਰੀ ਸਟੇਟ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਉਨ੍ਹਾਂ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਸਪੋਰਟਸ ਕੋਆਰਡੀਨੇਟਰ ਮੈਡਮ ਅਨੀਤਾ, ਹੈੱਡਮਾਸਟਰ ਇਕਬਾਲ ਸਿੰਘ ਸਮਰਾ , ਲੈਕਚਰਾਰ ਰਣਜੀਤ ਭਗਤ, ਸੁਪਰਡੈਂਟ ਪ੍ਰਬੋਧ ਕੁਮਾਰ ਹਾਜ਼ਰ ਸਨ।

Share post:

Subscribe

Popular

More like this
Related

ਸਰਕਾਰੀ ਪ੍ਰਾਇਮਰੀ ਸਕੂਲ ਰੰਗੜ੍ਹ ਨੰਗਲ ਵਿਖੇ ਬਾਲ ਮੇਲਾ ਕਰਵਾਇਆ ਗਿਆ

ਬਟਾਲਾ 14 ਨਵੰਬਰ (ਸਲਾਮ ਤਾਰੀ )ਸਿੱਖਿਆ ਵਿਭਾਗ ਵੱਲੋਂ ਜਾਰੀ...

ਕਵਿੱਤਰੀ ਮੁਕਤਾ ਸ਼ਰਮਾ ਤ੍ਰਿਪਾਠੀ ਦੀ ਪੁਸਤਕ “ਮੁਕਤਾਮਣੀ ਜੀਵਨ ਸੂਤਰ” ਲੋਕ ਅਰਪਣ ਕੀਤੀ ਗਈ*

 *ਗੁਰਦਾਸਪੁਰ 13 ਨਵੰਬਰ ( ਤਾਰੀ)*ਵਿਸ਼ਵ ਵਿਰਾਸਤੀ ਸੱਭਿਆਚਾਰਕ ਅਤੇ ਪੰਜਾਬੀ...