ਵਿਧਾਇਕ ਸ਼ੈਰੀ ਕਲਸੀ ਨੇ ਸਿਟੀ ਰੋਡ, ਬੈੰਕ ਕਾਲੋਨੀ ਵਾਲੀ ਸੜਕ ਦੀ ਉਸਾਰੀ ਦੇ ਕੰਮਾਂ ਦਾ ਜਾਇਜ਼ਾ ਲਿਆ

Date:

ਬਟਾਲਾ, 19 ਫਰਵਰੀ (ਤਾਰੀ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਸਿਟੀ ਰੋਡ, ਬੈੰਕ ਕਾਲੋਨੀ ਵਾਲੀ ਸੜਕ ਦੀ ਉਸਾਰੀ ਦੇ ਕੰਮਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਵਿਕਾਸ ਕੰਮ ਨਿਯਮਿਤ ਸਮੇਂ ਅੰਦਰ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ ਸਮੇਤ ਵੱਖ ਵੱਖ ਸਖਸੀਅਤਾਂ ਮੌਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਇਥੋਂ ਦੇ ਵਸਨੀਕਾਂ ਨੂੰ ਸੜਕ ਨਾ ਬਣਨ ਕਰਕੇ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਲੋਕਾਂ ਦੀ ਮੁਸ਼ਕਿਲ ਹੱਲ ਕਰਦਿਆਂ ਸੜਕ ਦਾ ਨਿਰਮਾਣ ਕਾਰਜ ਚੱਲ ਰਿਹਾ ਹੈ, ਜੋ ਜਲਦ ਮੁਕੰਮਲ ਹੋ ਜਾਵੇਗਾ।
ਉਨਾਂ ਕਿਹਾ ਕਿ ਮੇਰੀ ਹਮੇਸ਼ਾਂ ਕੋਸ਼ਿਸ ਹੁੰਦੀ ਹੈ ਕਿ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ, ਜਿਸ ਤਹਿਤ ਉਹ 24 ਘੰਟੇ ਲੋਕਾਂ ਦੇ ਸੰਪਰਕ ਵਿੱਚ ਰਹਿ ਕੇ ਉਨਾਂ ਦੀਆਂ ਸਮੱਸਿਆਵਾਂ ਦੂਰ ਕਰ ਰਹੇ ਹਨ।
ਬਟਾਲਾ ਸ਼ਹਿਰ ਅੰਦਰ ਲੋਕਹਿੱਤ ਵਿੱਚ ਕਰਵਾਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਸ਼ੈਰੀ ਕਲਸੀ ਨੇ ਦੱਸਿਆ ਕਿ ਟਰੈਫਿਕ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਪਾਉਣ ਦੇ ਮੰਤਵ ਨਾਲ ਸੜਕਾਂ ਨੂੰ ਚੋੜਿਆਂ ਕਰਨ ਦੇ ਨਾਲ ਬਿਜਲੀ ਦੇ ਖੰਬਿਆਂ ਨੂੰ ਸੜਕਾਂ ਦੇ ਕਿਨਾਰਿਆਂ ਤੋਂ ਹਟਾਇਆ ਗਿਆ ਹੈ। ਹੰਸਲੀ ਡਰੇਨ ਉੱਪਰ ਨਵੇਂ ਪੁਲ ਦੀ ਉਸਾਰੀ ਕਰਵਾਈ ਜਾ ਰਹੀ ਹੈ। ਸ਼ਹਿਰ ਵਿੱਚ ਖੂਬਸੂਰਤ ਪਾਰਕ ਉਸਾਰਨ ਦੇ ਨਾਲ ਚੌਂਕਾਂ ਨੂੰ ਚੌੜਿਆਂ ਕੀਤਾ ਗਿਆ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦੇਣ ਦੇ ਮੰਤਵ ਨਾਲ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ।

Share post:

Subscribe

Popular

More like this
Related

ਸ੍ਰੀ ਗੁਰੂ ਕ੍ਰਿਪਾ ਮਾਡਲ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ।

ਕਾਦੀਆਂ 7 ਅਪ੍ਰੈਲ ( ਸਲਾਮ ਤਾਰੀ) :- ਸ੍ਰੀ ਗੁਰੂ ਕ੍ਰਿਪਾ ਮਾਡਲ...

ਭੰਗਵਾ ਰੋਡ ਨੇੜੇ ਗਸ਼ਤ ਦੌਰਾਨ ਪੁਲਿਸ ਨੇ ਨੌਜਵਾਨ ਨੂੰ 6 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

 ਕਾਦੀਆਂ, 29 ਮਾਰਚ (ਤਾਰੀ): ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼...