ਸ ਸ ਸ ਸ ਵਡਾਲਾ ਗ੍ਰੰਥੀਆਂ ਵਿਖੇ ਦਾਖਲਾ ਮੁਹਿੰਮ 2026-27 ਦਾ ਆਗਾਜ਼

Date:

ਕਾਦੀਆ 7 ਮਾਰਚ (ਤਾਰੀ) ਆਉਣ ਵਾਲੇ ਨਵੇਂ ਸੈਸ਼ਨ ਲਈ ਦਾਖ਼ਲਾ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਸਵੇਰ ਦੀ ਸਭਾ ਦੌਰਾਨ ਵਿਦਿਆਥੀਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਪ੍ਰਿੰਸਿਪਲ ਸ਼੍ਰੀ ਰਾਮ ਲਾਲ ਜੀ ਅਤੇ ਸ੍ਰ ਵਰਿੰਦਰ ਸਿੰਘ ਜੀ ਨੇ ਕਿਹਾ ਕਿ ਸ ਸ ਸ ਸ ਵਡਾਲਾ ਗ੍ਰੰਥੀਆਂ ਸਮਾਰਟ ਸਕੂਲਾਂ ਦੀ ਇੱਕ ਮਿਸਾਲ ਬਣ ਚੁੱਕਾ ਹੈ। ਇਸ ਦੀ ਇਮਾਰਤ ਅਤੇ ਵਿਦਿਅਕ ਸਹੂਲਤਾਂਵਾਂ ਇੱਥੋਂ ਦੇ ਲੋਕਾਂ ਦੀ ਖਿੱਚ ਦਾ ਇਕ ਕੇਂਦਰ ਬਣ ਚੁੱਕਾ ਹੈ ਅਤੇ ਨਾਲ ਹੀ ਇਥੇ ਵਿੱਦਿਆਰਥੀਆਂ ਦੀ ਰੁਚੀ ਅਨੁਸਾਰ ਹਰ ਤਰ੍ਹਾਂ ਦੇ ਵਿਸ਼ੇ ਵੀ ਉਪਲੱਭਧ ਹਨ।

ਛੇਵੀਂ ਤੋਂ ਅੱਠਵੀ ਤੱਕ ਦੇ ਵਿਦਿਆਰਥੀਆਂ ਨੂੰ ਮਿਡ ਡੇਅ ਮੀਲ ਅਤੇ ਮੁਫ਼ਤ ਵਰਦੀ ਦੇ ਨਾਲ ਨਾਲ ਸਾਰੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਮੁਫ਼ਤ ਕਿਤਾਬਾਂ ਦੀ ਸਹੂਲਤ ਹੈ। ਸਮਾਰਟ ਕਲਾਸਰੂਮ, ਪ੍ਰੋਜੈਕਟਰ, ਆਧੁਨਿਕ ਪ੍ਰਯੋਗਸ਼ਾਲਾ, ਲਾਇਬ੍ਰੇਰੀ, ਅਤੇ ਵਿਦਿਆਰਥੀਆਂ ਦੇ ਖੇਡਣ ਪਲੈਗਰਾਉਂਡ ਦੀ ਵੀ ਸੁਵਿਧਾ ਹੈ। ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਆਰਟਸ, ਕਾਮਰਸ, ਮੈਡੀਕਲ ਅਤੇ ਨਾਨ ਮੈਡੀਕਲ ਤੋਂ ਇਲਾਵਾ NSQF ਦੇ ਵਿਸ਼ੇ ਉਪਲਬਧ ਹਨ। ਸਕੂਲ ਵਿੱਚ ਸਾਰੇ ਵਿਸ਼ਿਆਂ ਦਾ ਸਟਾਫ ਮੌਜੂਦ ਹੈ ਅਤੇ ਅਧਿਆਪਕ ਆਪਣੇ ਆਪਣੇ ਵਿਸ਼ਿਆਂ ਵਿੱਚ ਮਾਹਿਰ ਹਨ।

ਇਹਨਾਂ ਸਾਰੀਆਂ ਉਪਲੱਬਧੀਆਂ ਨੂੰ ਵਿਦਿਆਰਥੀਆਂ ਨਾਲ ਸਾਂਝੇ ਕਰਦਿਆਂ ਹੋਇਆਂ ਪ੍ਰਿੰਸਿਪਲ ਸ਼੍ਰੀ ਰਾਮ ਲਾਲ ਜੀ ਨੇ ਵਿਦਿਆਰਥੀਆਂ ਨੂੰ ਆਪਣੇ ਆਲੇ ਦੁਆਲੇ ਦੇ ਪ੍ਰਾਈਵੇਟ ਸਕੂਲਾਂ ਵਿੱਚ ਵੀ ਪੜ੍ਹਦੇ ਵਿਦਿਆਰਥੀਆਂ ਨੂੰ ਸ ਸ ਸ ਸ ਵਡਾਲਾ ਗ੍ਰੰਥੀਆਂ ਵਿਖੇ ਦਾਖਲਾ ਲੈਣ ਲਈ ਪ੍ਰੇਰਿਤ ਕੀਤਾ।

Share post:

Subscribe

Popular

More like this
Related

ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਕੰਪਿਊਟਰ ਵਿਭਾਗ ਵੱਲੋਂ ਵਿਦਾਇਗੀ ਸਮਾਗਮ ਕਰਵਾਇਆ ਗਿਆ।

ਕਾਦੀਆਂ, 21 ਅਪ੍ਰੈਲ (ਤਾਰੀ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਕੰਪਿਊਟਰ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਵਡਾਲਾ ਗ੍ਰੰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ 

  ਕਾਦੀਆ 14 ਅਪ੍ਰੈਲ (ਤਾਰੀ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਿਤੀ...

ਵੇਦ ਕੌਰ ਪ੍ਰਾਈਮਰੀ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ 

  ਕਾਦੀਆ 14 ਅਪ੍ਰੈਲ (ਤਾਰੀ)ਅੱਜ ਜਿੱਥੇ ਪੂਰੇ ਪੰਜਾਬ ਭਰ ਵਿੱਚ...

ਬਲਾਕ ਬਟਾਲਾ 2 ਵਿੱਚ Mindfullness ਵੀਸ਼ੇ ਤੇ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ 

ਕਾਦੀਆਂ 10  ਅਪ੍ਰੈਲ(ਸਲਾਮ ਤਾਰੀ) ਬਲਾਕ ਬਟਾਲਾ 2 ਦੇ ਨੋਡਲ ਅਫ਼ਸਰ ਸ਼੍ਰੀ ਰਾਮ ਲਾਲ...