ਕਾਦੀਆਂ 12 ਅਪ੍ਰੈਲ (ਸਲਾਮ ਤਾਰੀ)
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਕਲਾਸ ਦੇ ਨਤੀਜੇ ਵਿੱਚ ਏਵੀਐਮ ਸੀਨੀਅਰ ਸੈਕੈਂਡਰੀ ਸਕੂਲ ਕਾਦੀਆਂ ਦੇ ਸਾਰੇ 100% ਵਿਦਿਆਰਥੀ 80% ਤੋਂ ਉੱਪਰ ਨੰਬਰ ਪ੍ਰਾਪਤ ਕਰਕੇ ਪਾਸ ਹੋਏ ਸਕੂਲ ਵਿੱਚ ਪਹਿਲਾ ਸਥਾਨ ਪਲਕਪ੍ਰੀਤ ਕੋਰ ਨੇ 95.5 ਪ੍ਰਤੀਸ਼ਤ , ਅਮਨਦੀਪ ਕੌਰ ਅਤੇ ਜਸਦੀਪ ਕੌਰ ਨੇ 93% ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ , ਚਾਹਤ , ਜਸ਼ਨਦੀਪ ਕੋਰ, ਸਨੇਹਾ ਨੇ 92% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਸਕੂਲ ਮੈਨੇਜਮੈਂਟ , ਪਿੰ੍ਸੀਪਲ ਵੱਲੋਂ ਵਿਦਿਆਰਥੀਆਂ ਦਾ ਸਕੂਲ ਪਹੁੰਚਣ ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਵਿਦਿਆਰਥੀਆਂ ਦਾ ਮਿਠਾਈ ਖਲਾ ਕੇ ਖੁਸ਼ੀ ਸਾਂਝੀ ਕੀਤੀ ਗਈ ਬੱਚਿਆਂ ਨੂੰ ਉਹਨਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ । ਮਿਹਨਤ ਅਤੇ ਲਗਨ ਨਾਲ ਵਿਦਿਆਰਥੀਆਂ ਨੂੰ ਅੱਗੇ ਵਧਨ ਲਈ ਪ੍ਰੇਰਣਾ ਦਿੱਤੀ
Date: