ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਐਡਵੋਕੇਟ ਅਮਰਪਾਲ ਸਿੰਘ

Date:

ਬਟਾਲਾ,22 ਅਪ੍ਰੈਲ (ਅਬਦੁਲ ਸਲਾਮ ਤਾਰੀ) ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੰਡੀਆਂ ਵਿੱਚ ਕਣਕ ਦੀ ਖਰੀਦਲਿਫਟਿੰਗ ਅਤੇ ਭੁਗਤਾਨ ਦੀ ਪ੍ਰਕਿਰਿਆ ਦੇ ਪੁਖਤਾ ਪਰਬੰਧ ਕੀਤੇ ਗਏ ਹਨ।

ਦਾਣਾ ਮੰਡੀ ਘੁਮਾਣ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਾ ਆਵੇਨੂੰ ਮੁੱਖ ਰੱਖਦਿਆਂ ਸੁਚਾਰੂ ਢੰਗ ਨਾਲ ਇੰਤਜਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾ ਸਿਰਫ਼ ਸਮੇਂ ਸਿਰ ਭੁਗਤਾਨ ਕਰਨਾ ਯਕੀਨੀ ਬਣਾਇਆ ਗਿਆ ਹੈਬਲਕਿ ਮੰਡੀਆਂ ਵਿੱਚ ਸਾਫ਼-ਸਫ਼ਾਈਪੀਣ ਵਾਲਾ ਪਾਣੀ ਅਤੇ ਹੋਰ ਮੁੱਢਲੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ।

ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਅਪੀਲ ਕੀਤੀ ਕਿ ਉਹ ਫਸਲ ਸੁਕਾ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।

Share post:

Subscribe

Popular

More like this
Related

ਅਹਿਮਦੀਆ ਕ੍ਰਿਕਟ ਕਲਬ ਨੇ ਕੋਟਲਾ ਸ਼ਾਹਿਆਂ ਨੁੰ ਹਰਾ ਕੇ ਕ੍ਰਿਕਟ ਕੱਪ ਆਪਣੇ ਨਾਮ ਕੀਤਾ

ਕਾਦੀਆਂ 6 ਸਿਤੰਬਰ(ਸਲਾਮ ਤਾਰੀ) ਪਿੰਡ ਮਾਨ ਵਿੱਖੇ ਸੰਤ ਕਬੀਰ ਯੂਥ...

ਕਮਿਸ਼ਨਰ ਨਗਰ ਨਿਗਮ ਨੇ ਬਟਾਲਾ ਵਿਖੇ ਪਲਾਸਟਿਕ ਦੇ ਲਿਫਾਫਿਆ ਦੀ ਵਰਤੋ ਨਾ ਕਰਨ ਦੀ ਕੀਤੀ ਅਪੀਲ

ਬਟਾਲਾ,3 ਸਤੰਬਰ (ਤਾਰੀ ) ਐਸ.ਡੀ.ਐਮ-ਕਮ-ਕਮਿਸ਼ਨਰ, ਨਗਰ ਨਿਗਮ, ਬਟਾਲਾ ਸ੍ਰੀ...

ਹਿਊਮੈਨਿਟੀ ਫਸਟ ਇੰਡੀਆ ਵੱਲੋਂ ਹੜ ਪੀੜਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਵੰਡੀ ਜਾ ਰਹੀ ਹੈ l

ਕਾਦੀਆਂ 30 ਅਗਸਤ (ਸਲਾਮ ਤਾਰੀ)ਸਰਹਦੀ ਜ਼ਿਲਾ ਗੁਰਦਾਸਪੁਰ ਦੇ ਬਲਾਕ...