ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ-ਚੇਅਰਮੈਨ ਬਲਬੀਰ ਸਿੰਘ ਪਨੂੰ

Date:

ਫਤਿਹਗੜ੍ਹ ਚੂੜੀਆਂ (ਬਟਾਲਾ), 25 ਅਪ੍ਰੈਲ (  ਅਬਦੁਲ ਸਲਾਮ ਤਾਰੀ) ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸ. ਬਲਬੀਰ ਸਿੰਘ ਪਨੂੰਚੇਅਰਮੈਨ ਪਨਸਪ ਪੰਜਾਬ ਵਲੋਂ ਵੱਖ-ਵੱਖ ਸਕੂਲਾਂ ਵਿੱਚ ਕਰਵਾਏ ਗਏ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ।

ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਪਿੰਡ ਕਿਲਾ ਲਾਲ ਸਿੰਘ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਲਾਗਤ 7 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲਪਿੰਡ ਦਾਲਮ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 9 ਲੱਖ 10 ਹਜ਼ਾਰ ਰੁਪਏ ਅਤੇ ਪਿੰਡ ਉਗਰੇਵਾਲ ਦੇ ਸਰਕਾਰੀ ਮਿਡਲ ਸਕੂਲ ਵਿਖੇ 10  ਲੱਖ 6 ਹਜ਼ਾਰ ਰੁਪਏ ਦੀਲਾਗਤ ਨਾਲ ਸਕੂਲ ਵਿੱਚ ਬਣੇ ਨਵੇਂ ਕਮਰੇ ਅਤੇ ਚਾਰਦੀਵਾਰੀ ਸਮੇਤ ਵੱਖ-ਵੱਖ ਵਿਕਾਸ ਕਾਰਜ ਲੋਕ ਅਰਪਨ ਕੀਤੇ ਗਏ।

ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਅਤਿ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨਜਿਸ ਕਾਰਨ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦਾ ਦਾਖਲਾ ਵਧਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ ਅਤੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।

ਇਸ ਮੌਕੇ ਬਲਵਿੰਦਰ ਸਿੰਘ ਬੀ.ਪੀ.ਈ.ਓਸਰਪੰਚ ਜਸਬੀਰ ਕੌਰ ਕਿਲਾ ਲਾਲ ਸਿੰਘਗੁਰਦਿੱਤ ਸਿੰਘ ਪਿੰਡ ਦਲਾਮਜਸਬੀਰ ਕੌਰ ਅਮਨਪ੍ਰੀਤ ਸਿੰਘ ਪਿੰਡ ਉਗਰਵਾਲਸ੍ਰੀਮਤੀ ਕੁਲਬੀਰ ਕੌਰ,  ਬੀ.ਐਨ.ਓ ਨਵਦੀਪ ਸਿੰਘਸੀ.ਐਚ.ਟੀ ਕੁਲਵਿੰਦਰ ਕੌਰਕਿਲਾ ਲਾਲ ਸਿੰਘ ਦੇ ਇੰਚਾਰਜ ਸ੍ਰੀਮਤੀ ਰਾਜਵੰਤ ਕੌਮੈਡਮ ਰਵਿੰਦਰ ਕੌਰਮੈਡਮ ਸ਼ਰਨਜੀਤ ਕੌਰਸੀ.ਐਚ.ਟੀ ਹਰਪ੍ਰੀਤ ਕੌਰ ਦਾਲਮ,  ਗੁਰਪ੍ਰੀਤ ਸਿੰਘਗੁਰਜਿੰਦਰ ਕੌਰਰਣਜੀਤ ਕੌਰਨਿਰਮਲ ਕੌਰ ਰੂਪ ਚੰਦ ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘਬਲਾਕ ਪ੍ਰਧਾਨ ਹਰਦੀਪ ਸਿੰਘਹਲਕਾ ਯੂਥ ਪ੍ਰਧਾਨ ਗੁਰਬਿੰਦਰ ਸਿੰਘ ਕਾਦੀਆਂ ਦੇ ਹਲਕਾ ਕੋਡੀਨੇਟਰ ਐਜੂਕੇਸ਼ਨ ਰਘਬੀਰ ਸਿੰਘ ਅਠਵਾਲਬਲਾਕ ਪ੍ਰਧਾਨ ਜਗਜੀਤ ਸਿੰਘਬਲਾਕ ਪ੍ਰਧਾਨ ਹਰਪ੍ਰੀਤ ਸਿੰਘਗਗਨਦੀਪ ਸਿੰਘ ਕੋਟਲਾ ਬਾਮਾ ਕਰਨ ਬਾਠਗੁਰ ਪ੍ਰਤਾਪ ਸਿੰਘ ਅਤੇ ਗੁਰਦੇਵ ਸਿੰਘ ਔਜਲਾ ਆਦਿ ਹਾਜ਼ਰ ਸਨ।

Share post:

Subscribe

Popular

More like this
Related

ਅਹਿਮਦੀਆ ਕ੍ਰਿਕਟ ਕਲਬ ਨੇ ਕੋਟਲਾ ਸ਼ਾਹਿਆਂ ਨੁੰ ਹਰਾ ਕੇ ਕ੍ਰਿਕਟ ਕੱਪ ਆਪਣੇ ਨਾਮ ਕੀਤਾ

ਕਾਦੀਆਂ 6 ਸਿਤੰਬਰ(ਸਲਾਮ ਤਾਰੀ) ਪਿੰਡ ਮਾਨ ਵਿੱਖੇ ਸੰਤ ਕਬੀਰ ਯੂਥ...

ਕਮਿਸ਼ਨਰ ਨਗਰ ਨਿਗਮ ਨੇ ਬਟਾਲਾ ਵਿਖੇ ਪਲਾਸਟਿਕ ਦੇ ਲਿਫਾਫਿਆ ਦੀ ਵਰਤੋ ਨਾ ਕਰਨ ਦੀ ਕੀਤੀ ਅਪੀਲ

ਬਟਾਲਾ,3 ਸਤੰਬਰ (ਤਾਰੀ ) ਐਸ.ਡੀ.ਐਮ-ਕਮ-ਕਮਿਸ਼ਨਰ, ਨਗਰ ਨਿਗਮ, ਬਟਾਲਾ ਸ੍ਰੀ...

ਹਿਊਮੈਨਿਟੀ ਫਸਟ ਇੰਡੀਆ ਵੱਲੋਂ ਹੜ ਪੀੜਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਵੰਡੀ ਜਾ ਰਹੀ ਹੈ l

ਕਾਦੀਆਂ 30 ਅਗਸਤ (ਸਲਾਮ ਤਾਰੀ)ਸਰਹਦੀ ਜ਼ਿਲਾ ਗੁਰਦਾਸਪੁਰ ਦੇ ਬਲਾਕ...