ਮਾਣਯੋਗ ਰਾਜਪਾਲ ਪੰਜਾਬ ਅਤੇ ਸਿੱਖਿਆ ਮੰਤਰੀ ਵੱਲੋਂ ਹੈੱਡ ਟੀਚਰ ਰਾਜਵਿੰਦਰਪਾਲ ਕੌਰ ਬਿਹਤਰ ਸੇਵਾਵਾਂ ਲਈ ਸਨਮਾਨਿਤ ਵਿਦਿਆਰਥੀਆਂ ਨੂੰ ਗੁਣਤਾਂਮਕ ਸਿੱਖਿਆ ਦੇਣਾ ਹੀ ਮੇਰਾ ਉਦੇਸ਼ ਹੈ – ਰਾਜਵਿੰਦਰਪਾਲ ਕੌਰ

Date:

ਬਟਾਲਾ, 2 ਮਈ ( ਅਬਦੁਲ ਸਲਾਮ ਤਾਰੀ) ਹੈੱਡ ਟੀਚਰ ਰਜਵਿੰਦਰਪਾਲ ਕੌਰ ਸਟੇਟ ਅਵਾਰਡੀ ਨੂੰ ਮਾਣਯੋਗ ਰਾਜਪਾਲ ਪੰਜਾਬਸ਼੍ਰੀ ਗੁਲਾਬ ਚੰਦ ਕਟਾਰੀਆ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਹੈੱਡ ਟੀਚਰ ਰਜਿੰਦਰਪਾਲ ਕੌਰ ਸਟੇਟ ਅਵਾਰਡੀ ਨੇ ਦੱਸਿਆ ਕਿ ਬੀਤੇ ਦਿਨੀ ਇੱਕ ਨਿੱਜੀ ਚੈੱਨਲ ਵੱਲੋਂ ਚੰਡੀਗੜ ਸਿੱਖਿਆ ਸੰਮੇਲਨ 2025 ਤਾਲੀਮਕਰਵਾਇਆ ਗਿਆਜਿਸ ਵਿੱਚ ਮਾਣਯੋਗ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆਂ ਵੱਲੋਂ ਮੁੱਖ ਮਹਿਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ।

ਇਸ ਦੌਰਾਨ ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਬਾਜੇਚੱਕ ਬਲਾਕ ਗੁਰਦਾਸਪੁਰ-1 ਨੂੰ ਸਮਾਰਟ ਸਕੂਲ ਬਣਾਉਣ ਅਤੇ ਵਿਦਿਆਰਥੀਆਂ ਨੂੰ ਮਿਆਰੀ ਤੇ ਗੁਣਵੰਨਤਾ ਭਰਪੂਰ ਸਿੱਖਿਆ ਦੇਣ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੱਲੇ ਇਸ ਲਾਈਵ ਪ੍ਰੋਗਰਾਮ ਵਿੱਚ ਗੱਲਬਾਤ ਕਰਦਿਆਂ ਹੈੱਡ ਟੀਚਰ ਰਾਜਵਿੰਦਰਪਾਲ  ਕੌਰ ਨੇ ਸਰਕਾਰੀ ਸਕੂਲ ਨੂੰ ਸਮਾਰਟ ਬਣਾਉਣ ਦੇ ਤਜਰਬੇ ਸਾਂਝੇ ਕੀਤੇ।

ਜ਼ਿਕਰਯੋਗ ਹੈ ਕਿ ਮੈਡਮ ਰਾਜਵਿੰਦਰ ਪਾਲ ਕੌਰ ਵੱਲੋਂ ਨਿੱਜੀ ਤੌਰ ਤੇ ਆਪਣੇ ਰਿਸ਼ਤੇਦਾਰਾਂ ਤੋਂ ਲੱਖਾਂ ਰੁਪਏ ਦਾਨ ਕਰਵਾ ਕੇ ਅਤੇ ਪਿੰਡ ਵਾਸੀਆਂ ਤੋਂ ਉਗਰਾਹੀ ਕਰਕੇ ਸਰਕਾਰੀ ਸਕੂਲ ਨੂੰ ਸਮਾਰਟ ਸਕੂਲ ਬਣਾਇਆ ਹੈ। ਇਸ ਮੌਕੇ ਮਾਣਯੋਗ ਰਾਜਪਾਲ ਪੰਜਾਬ ਅਤੇ ਸਿੱਖਿਆ ਮੰਤਰੀ ਵੱਲੋਂ ਉਨ੍ਹਾਂ ਨੂੰ ਬਿਹਤਰ ਸੇਵਾਵਾਂ ਅਤੇ ਸਕੂਲ ਨੂੰ ਸਮਾਰਟ ਬਣਾਉਣ ਲਈ ਸਨਮਾਨਿਤ ਕੀਤਾ ਗਿਆ।

ਇਸ ਦੌਰਾਨ ਉਨ੍ਹਾਂ ਆਪਣੇ ਸਮੁੱਚੇ ਸਟਾਫ਼ ਅਤੇ ਪਿੰਡ ਵਾਸੀਆਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਜਾਣਕਾਰੀ ਦਿੱਤੀ ਕਿ ਉਨ੍ਹਾਂ ਦਾ ਸਰਕਾਰੀ ਸਕੂਲ ਪੜ੍ਹਾਈ ਤੇ ਸਹੂਲਤਾਂ ਪੱਖੋਂ ਨਿੱਜੀ ਸਕੂਲਾਂ ਨੂੰ ਹਰ ਪੱਖੋਂ ਮਾਤ ਪਾਉਂਦਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਲਈ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਅਪੀਲ ਕੀਤੀ ਕਿ ਸਰਕਾਰੀ ਸਹੂਲਤਾਂ ਦਾ ਲਾਭ ਪ੍ਰਾਪਤ ਕਰਨ ਲਈ ਮਾਪੇ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਕੁਮਾਰ ਸ਼ਰਮਾਂ ਸਟੇਟ ਐਵਾਰਡੀਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀਮਤੀ ਪਰਮਜੀਤਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡਾ. ਅਨਿਲ ਸ਼ਰਮਾ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰਇੱਕਬਾਲ ਸਿੰਘ ਗੋਰਾਇਆ ਨੇ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਸਟਾਫ਼ ਸ਼੍ਰੀਮਤੀ ਸਰੋਜ ਬਾਲਾਸ਼੍ਰੀਮਤੀ ਰੇਂਨੂੰ ਬਾਲਾਸ਼੍ਰੀਮਤੀ ਮਨਪ੍ਰੀਤ ਕੌਰਸ਼੍ਰੀਮਤੀ ਸੁਰਿੰਦਰ ਕੌਰ ਤੇ ਆਂਗਣਵਾੜੀ ਵਰਕਰ ਸ਼੍ਰੀਮਤੀ ਕੁਲਵਿੰਦਰ ਕੌਰ ਹਾਜ਼ਰ ਸਨ।

Share post:

Subscribe

Popular

More like this
Related

ਸਰਕਾਰੀ ਪ੍ਰਾਇਮਰੀ ਸਕੂਲ ਰੰਗੜ੍ਹ ਨੰਗਲ ਵਿਖੇ ਬਾਲ ਮੇਲਾ ਕਰਵਾਇਆ ਗਿਆ

ਬਟਾਲਾ 14 ਨਵੰਬਰ (ਸਲਾਮ ਤਾਰੀ )ਸਿੱਖਿਆ ਵਿਭਾਗ ਵੱਲੋਂ ਜਾਰੀ...

ਕਵਿੱਤਰੀ ਮੁਕਤਾ ਸ਼ਰਮਾ ਤ੍ਰਿਪਾਠੀ ਦੀ ਪੁਸਤਕ “ਮੁਕਤਾਮਣੀ ਜੀਵਨ ਸੂਤਰ” ਲੋਕ ਅਰਪਣ ਕੀਤੀ ਗਈ*

 *ਗੁਰਦਾਸਪੁਰ 13 ਨਵੰਬਰ ( ਤਾਰੀ)*ਵਿਸ਼ਵ ਵਿਰਾਸਤੀ ਸੱਭਿਆਚਾਰਕ ਅਤੇ ਪੰਜਾਬੀ...