ਖੇਤੀਬਾੜੀ ਵਿਭਾਗ ਕਾਦੀਆਂ ਦੇ ਵੱਲੋਂ ਪਿੰਡ ਨੱਤ ਚ ਮੱਕੀ ਦੀ ਫਸਲ ਸਬੰਧੀ ਲਗਾਇਆ ਕੈਂਪ

Date:

ਕਾਦੀਆਂ  2 ਮਈ (ਸਲਾਮ ਤਾਰੀ)
ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੱਕੀ ਦੀ ਫਸਲ ਸਬੰਧੀ ਕੈਂਪ ਲਗਾਇਆ ਗਿਆ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਹੈਲਪ ਲਈ ਜੇਕਰ ਕਿਸਾਨ ਢਾਈ ਕਿੱਲੇ  ਮੱਕੀ ਬੀਜਦਾ ਹੈ ਤਾਂ ਉਸ ਨੂੰ ਸਰਕਾਰ ਵੱਲੋਂ  17000  ਰੁਪਏ ਦੀ ਮਦਦ ਦਿੱਤੀ ਜਾਵੇਗੀ। ਕੈਂਪ ਦੌਰਾਨ ਖੇਤੀਬਾੜੀ ਵਿਸਥਾਰ ਅਫਸਰ ਹਰਪ੍ਰੀਤ ਸਿੰਘ ਬੋਪਾਰਾਏ ਅਤੇ ਸਾਂਝੇ ਤੌਰ ਤੇ ਮੈਡਮ ਨਵਜੋਤ ਕੌਰ ਸਬ ਇੰਸਪੈਕਟਰ ਵੱਲੋਂ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਕੈਂਪ ਦੇ ਵਿੱਚ ਖੇਤੀਬਾੜੀ ਮਾਹਿਰਾਂ ਦੇ ਵੱਲੋਂ ਪੀਐਮ ਕਿਸਾਨ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਅਤੇ ਕੇ ਵਾਈ ਸੀ ਜਿਨਾਂ ਦੀ ਨਹੀਂ ਹੋਈ ਉਹਨਾਂ ਨੂੰ ਵੀ ਕੇਵਾਈਸੀ ਕਰਾਉਣ ਲਈ ਕਿਹਾ ਗਿਆ ਆਏ ਹੋਏ ਕਿਸਾਨ ਵੀਰਾਂ ਦਾ ਕੈਂਪ ਵਿੱਚ ਧੰਨਵਾਦ ਕੀਤਾ ਗਿਆ। ਉਹਨਾਂ ਨੂੰ ਮੱਕੀ ਦੀ ਫਸਲ ਨੂੰ ਵੱਧ ਤੋਂ ਵੱਧ ਉਗਾਉਣ ਦੇ ਲਈ ਪ੍ਰੇਰਨਾ ਦਿੱਤੀ ਗਈ । ਅਤੇ ਨਾਲ ਹੀ ਆਏ ਹੋਏ ਕਿਸਾਨਾਂ ਦੀਆਂ ਖੇਤੀਬਾੜੀ ਸਬੰਧੀ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਮੌਕੇ ਤੇ ਹੱਲ ਕੀਤਾ ਗਿਆ। ਇਸ ਮੌਕੇ ਹਰਪ੍ਰੀਤ ਸਿੰਘ ਬੋਪਾਰਾਏ ਨੇ ਕਿਹਾ ਕਿ ਮੱਕੀ ਦੂਜੇ ਦਰਜੇ ਦੀ ਫਸਲ ਹੈ, ਜੋ ਅਨਾਜ ਅਤੇ ਚਾਰਾ ਦੋਨਾਂ ਲਈ ਵਰਤੀ ਜਾਂਦੀ ਹੈ। ਮੱਕੀ ਨੂੰ ਅਨਾਜ ਦੀ ਰਾਣੀ ਵੀ ਕਿਹਾ ਜਾਂਦਾ ਹੈ, ਕਿਉਂਕਿ ਬਾਕੀ ਫਸਲਾਂ ਦੇ ਮੁਕਾਬਲੇ ਇਸ ਦੀ ਪੈਦਾਵਾਰ ਸਭ ਤੋਂ ਵੱਧ ਹੈ। ਇਸ ਤੋਂ ਭੋਜਨ ਪਦਾਰਥ ਵੀ ਤਿਆਰ ਕੀਤੇ ਜਾਂਦੇ ਹਨ ਜਿਵੇਂ ਕਿ ਸਟਾਰਚ, ਕੌਰਨ ਫਲੇਕਸ ਅਤੇ ਗਲੂਕੋਜ਼ ਆਦਿ। ਮੱਕੀ ਨੂੰ ਪੋਲਟਰੀ ਵਾਲੇ ਪਸ਼ੂਆਂ ਦੀ ਖੁਰਾਕ ਵਜੋਂ ਵੀ ਵਰਤਿਆ ਜਾਂਦਾ ਹੈ। ਮੱਕੀ ਦੀ ਫਸਲ ਹਰ ਤਰ੍ਹਾਂ ਦੀ ਮਿੱਟੀ ਵਿੱਚ ਉਗਾਈ ਜਾ ਸਕਦੀ ਹੈ, ਕਿਉਂਕਿ ਇਸਨੂੰ ਜ਼ਿਆਦਾ ਉਪਜਾਊਪਨ ਅਤੇ ਰਸਾਇਣਾਂ ਦੀ ਜ਼ਰੂਰਤ ਨਹੀਂ ਹੁੰਦੀ। ਇਸ ਤੋਂ ਇਲਾਵਾ ਇਹ ਪੱਕਣ ਲਈ 3 ਮਹੀਨੇ ਦਾ ਸਮਾਂ ਲੈਂਦੀ ਹੈ ਜੋ ਕਿ ਝੋਨੇ ਦੀ ਫਸਲ ਦੇ ਮੁਕਾਬਲੇ ਬਹੁਤ ਘੱਟ ਹੈ, ਕਿਉਂਕਿ ਝੋਨੇ ਦੀ ਫਸਲ ਨੂੰ ਪੱਕਣ ਲਈ 145 ਦਿਨ ਦਾ ਸਮਾਂ ਜ਼ਰੂਰੀ ਹੁੰਦਾ ਹੈ।
ਮੱਕੀ ਦੀ ਫਸਲ ਉਗਾਉਣ ਨਾਲ ਕਿਸਾਨ ਆਪਣੀ ਖਰਾਬ ਮਿੱਟੀ ਵਾਲੀ ਜ਼ਮੀਨ ਨੂੰ ਵੀ ਬਚਾ ਸਕਦੇ ਹਨ, ਕਿਉਂਕਿ ਇਹ ਝੋਨੇ ਦੇ ਮੁਕਾਬਲੇ 90% ਪਾਣੀ ਅਤੇ 70% ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਦੀ ਹੈ। ਇਹ ਕਣਕ ਅਤੇ ਝੋਨੇ ਦੇ ਮੁਕਾਬਲੇ ਜ਼ਿਆਦਾ ਫਾਇਦੇ ਵਾਲੀ ਫਸਲ ਹੈ।” ਇਸ ਫਸਲ ਨੂੰ ਕੱਚੇ ਮਾਲ ਦੇ ਤੌਰ ‘ਤੇ ਉਦਯੋਗਿਕ ਉਤਪਾਦਾਂ ਜਿਵੇਂ ਕਿ ਤੇਲ, ਸਟਾਰਚ, ਸ਼ਰਾਬ ਆਦਿ ਵਿੱਚ ਵਰਤਿਆ ਜਾਂਦਾ ਹੈ। ਮੱਕੀ ਤੋਂ ਐਥਨੋਲ ਬਣਦਾ ਜਿਹੜਾ ਪੈਟਰੋਲ ਡੀਜ਼ਲ ਵਿੱਚ ਮਿਕਸ ਹੁੰਦਾ ਹੈ।ਮੱਕੀ ਦੀ ਫਸਲ ਉਗਾਉਣ ਵਾਲੇ ਮੁੱਖ ਰਾਜ ਪੰਜਾਬ,ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਬਿਹਾਰ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਹਨ। ਦੱਖਣ ਵਿੱਚ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਮੁੱਖ ਮੱਕੀ ਦੀ ਫ਼ਸਲ ਉਦਪਾਦਕ ਹਨ। ਇਸ ਮੌਕੇ ਖੇਤੀਬਾੜੀ ਮਾਹਿਰਾਂ ਤੋਂ ਇਲਾਵਾ ਪਿੰਡ ਦੇ ਸਰਪੰਚ ਪੰਚ ਲੰਬਰਦਾਰ ਅਤੇ ਪਿੰਡ ਦੇ ਲੋਕ ਹਾਜ਼ਰ ਸਨ।

Share post:

Subscribe

Popular

More like this
Related

ਸਰਕਾਰੀ ਹਾਈ ਸਕੂਲ ਕਾਹਲਵਾਂ ਵਿਖੇ ਯੋਗਾ ਦਿਵਸ ਮਨਾਇਆ ਗਿਆ

 ਕਾਦੀਆਂ, 21 ਜੂਨ (ਤਾਰੀ): ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ...

ਕਾਦੀਆਂ-ਬਿਆਸ ਨਵੇਂ ਰੇਲਵੇ ਲਾਈਨ ਪ੍ਰੋਜੈਕਟ ਨੂੰ ਮੁੜ ਸ਼ੁਰੂ ਕੀਤਾ ਹੈ

 ਕਾਦੀਆਂ 19 ਜੂਨ (ਤਾਰੀ) ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ...

ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ

 ਕਾਦੀਆਂ, 19 ਜੂਨ (ਸਲਾਮ ਤਾਰੀ): ਕਸਬਾ ਕਾਦੀਆਂ ਵਿੱਚ ਇੱਕ...