ਕਾਦੀਆਂ, 2 ਮਈ( ਸਲਾਮ ਤਾਰੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਦੇ ਆਸ਼ੇ ਮੁੱਖ ਰੱਖ ਕੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੂੰ ਗੁਰਮਤ ਨਾਲ ਜੋੜਨ ਲਈ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿੱਚੋਂ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀਆਂ ਤਿੰਨ ਵਿਦਿਆਰਥਣਾਂ ਵੱਲੋਂ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਵਜ਼ੀਫਾ ਪ੍ਰਾਪਤ ਕੀਤਾ ਹੈ। ਇਸ ਸੰਬੰਧੀ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਅਤੇ ਧਾਰਮਿਕ ਪ੍ਰੀਖਿਆਵਾਂ ਦੇ ਇੰਚਾਰਜ ਪ੍ਰੋਫ਼ੈਸਰ ਕੁਲਵਿੰਦਰ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਕਾਲਜ ਦੀਆਂ ਤਿੰਨ ਵਿਦਿਆਰਥਣਾਂ ਵੱਲੋਂ ਸਾਲ 2023-24 ਦੌਰਾਨ ਤੀਜੇ ਦਰਜੇ ਅਧੀਨ ਧਾਰਮਿਕ ਪ੍ਰੀਖਿਆ ਦਿੱਤੀ ਗਈ ਸੀ , ਇਸਦੇ ਨਤੀਜੇ ਵਿੱਚੋਂ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕਾਲਜ ਦੀਆਂ ਵਿਦਿਆਰਥਣਾ ਗੁਰਲੀਨ ਕੌਰ, ਕੋਮਲਪ੍ਰੀਤ ਕੌਰ, ਗੁਰਲੀਨ ਕੌਰ ਨੇ ਮੈਰਿਟ ਸਥਾਨ ਪ੍ਰਾਪਤ ਕੀਤਾ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਨ੍ਹਾਂ ਤਿੰਨਾਂ ਹੋਣਹਰ ਵਿਦਿਆਰਥਣਾਂ ਨੂੰ3100-3100 ਰੁਪਏ ਦਾ ਵਜ਼ੀਫਾ ਭੇਟ ਕੀਤਾ ਹੈ। ਇਹਨਾ ਤਿੰਨਾਂ ਵਿਦਿਆਰਥਣਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਭਾਈ ਗੁਰਮੁਖ ਸਿੰਘ ਅਤੇ ਭਾਈ ਸਿਮਰਨਜੀਤ ਸਿੰਘ ਵੱਲੋਂ ਕਾਲਜ ਅੰਦਰ ਪਹੁੰਚ ਕੇ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਵਿਦਿਆਰਥੀ ਵਰਗ ਨੂੰ ਅਪੀਲ ਕੀਤੀ ਕਿ ਗੁਰ- ਇਤਿਹਾਸ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੁੜ ਕੇ ਆਪਣੀ ਵਿਰਾਸਤ ਅਤੇ ਵਿਰਸੇ ਨੂੰ ਸੰਭਾਲਣ ਦੀ ਵੱਡੀ ਲੋੜ ਹੈ।ਸਨਮਾਨ ਮੌਕੇ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਧਾਰਮਿਕ ਪ੍ਰੀਖਿਆਵਾਂ ਦੇ ਇੰਚਾਰਜ ਪ੍ਰੋਫ਼ੈਸਰ ਕੁਲਵਿੰਦਰ ਸਿੰਘ, ਲੈਕਚਰਾਰ ਰਵਿੰਦਰ ਸਿੰਘ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਸਿਮਰਨਜੀਤ ਸਿੰਘ, ਭਾਈ ਗੁਰਮੁਖ ਸਿੰਘ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ:- ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀਆਂ ਤਿੰਨ ਵਿਦਿਆਰਥਣਾਂ ਨੂੰ ਧਾਰਮਿਕ ਪ੍ਰੀਖਿਆ ਵਿੱਚੋਂ ਵਜ਼ੀਫ਼ਾ ਪ੍ਰਾਪਤ ਕਰਨ ਤੇ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਾ ਤੇ ਪ੍ਰਚਾਰਕ ਸਾਹਿਬਾਨ ਨਾਲ ਸਟਾਫ਼ ਮੈਂਬਰ।