ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

Date:

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 14 ਮਈ  (ਅਬਦੁਲ ਸਲਾਮ ਤਾਰੀ) ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ ਗਈਆਂ।

ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਵਿਕਾਸ ਕਾਰਜ ਕਰਵਾਉਣ ਦੇ ਨਾਲ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਢੀ ਗਈ ਹੈ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨਾਂ ਨਸ਼ਿਆਂ ਨੂੰ ਖਤਮ ਕਰਨ ਲਈ ਲੋਕਾਂ ਕੋਲੋ ਸਮੂਹਿਕ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਾਥ ਨਾਲ ਇਸ ਬਿਮਾਰੀ ਨੂੰ ਜੜ੍ਹ ਤੋਂ ਖਤਮ ਕੀਤਾ ਜਾਵੇਗਾ।

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਪਿੰਡਾਂ ਵਿੱਚ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ।

Share post:

Subscribe

Popular

More like this
Related

ਪੱਤਰਕਾਰ ਗੁਰਨਾਮ ਸਿੰਘ ਨੂੰ ਪਤਨੀ ਦੇ ਦੇਹਾਂਤ ਦਾ ਗਹਿਰਾ ਸਦਮਾ

ਕਾਦੀਆਂ, 15 ਮਈ (ਤਾਰੀ) — ਇਲਾਕੇ ਦੇ ਪ੍ਰਸਿੱਧ ਪੱਤਰਕਾਰ...

ਅਵਾਰਾ ਕੁੱਤਿਆਂ ਦੇ ਆਤੰਕ ‘ਤੇ ਨਗਰ ਕੌਂਸਲ ਦੀ ਵੱਡੀ ਕਾਰਵਾਈ, ਲੋਕਾਂ ਨੂੰ ਮਿਲੀ ਵੱਡੀ ਰਾਹਤ

 ਕਾਦੀਆ, 30 ਅਪ੍ਰੈਲ (ਤਾਰੀ): ਸ਼ਹਿਰ ਵਿੱਚ ਲਗਾਤਾਰ ਵੱਧ ਰਹੇ...